ਜਗਰਾਉ 14 ਮਾਰਚ (ਅਮਿਤ ਖੰਨਾ)ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਬਹੁਮਤ ਹਾਸਲ ਕੀਤਾ ਹੈ। ਇਨ੍ਹਾਂ ਚੋਣਾਂ ਵਿੱਚ ਅਗਰਵਾਲ ਸਮਾਜ ਨੇ ਅਹਿਮ ਯੋਗਦਾਨ ਪਾਉਂਦੇ ਹੋਏ ਅਗਰਵਾਲ ਸਮਾਜ ਦੇ 4 ਵਿਧਾਇਕ ਜਿਤਾ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ। ਜਿਸ ਤੋਂ ਬਾਅਦ ਜਗਰਾਉਂ ਅਗਰਵਾਲ ਸਮਾਜ ਦੀ ਮੁੱਖ ਜਥੇਬੰਦੀ ਸ਼੍ਰੀ ਅਗਰਸੈਨ ਸਮਿਤੀ (ਰਜਿ:) ਜਗਰਾਉਂ ਦੇ ਚੇਅਰਮੈਨ ਅਮਿਤ ਸਿੰਗਲ, ਪ੍ਰਧਾਨ ਪਿਊਸ਼ ਗਰਗ, ਜਨਰਲ ਸਕੱਤਰ ਕਮਲਦੀਪ ਬਾਂਸਲ ਅਤੇ ਸਕੱਤਰ ਅੰਕੁਸ਼ ਮਿੱਤਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸਾਹਮਣੇ ਮੰਗ ਉਠਾਈ ਹੈ ਕਿ . ਅਗਰਵਾਲ ਸਮਾਜ ਦੇ ਐਮਐਲਏ ਨੂੰ ਵੀ ਕੈਬਨਿਟ ਮੰਤਰੀ ਬਣਾਇਆ ਜਾਵੇ। ਸੰਸਥਾ ਦੇ ਵਾਈਸ ਚੇਅਰਮੈਨ ਜਤਿੰਦਰ ਗਰਗ ਅਤੇ ਉਪ ਪ੍ਰਧਾਨ ਗੋਰਵ ਸਿੰਗਲਾ ਨੇ ਦੱਸਿਆ ਕਿ ਰਾਜਪੁਰਾ ਤੋਂ ਨੀਨਾ ਮਿੱਤਲ, ਲਹਿਰਾਗਾਗਾ ਤੋਂ ਵਰਿੰਦਰ ਗੋਇਲ, ਮਾਨਸਾ ਤੋਂ ਡਾ: ਵਿਜੇ ਸਿੰਗਲਾ ਅਤੇ ਅੰਮ੍ਰਿਤਸਰ ਸੈਂਟਰਲ ਤੋਂ ਡਾ: ਅਜੈ ਗੁਪਤਾ ਭਾਰੀ ਵੋਟਾਂ ਨਾਲ ਜੇਤੂ ਰਹੇ ਹਨ | ਜਥੇਬੰਦੀ ਨੇ ਮੰਗ ਉਠਾਈ ਹੈ ਕਿ ਭਗਵੰਤ ਮਾਨ ਇਨ੍ਹਾਂ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਸੌਂਪ ਕੇ ਨਵੀਂ ਜ਼ਿੰਮੇਵਾਰੀ ਸੌਂਪਣ। ਇਸ ਮੌਕੇ ਜਥੇਬੰਦੀ ਦੇ ਮੀਤ ਪ੍ਰਧਾਨ ਅਨਮੋਲ ਗਰਗ ਅਤੇ ਜੋਇੰਟ ਸੈਕਟਰੀ ਪੁਨੀਤ ਬਾਂਸਲ ਨੇ ਕਿਹਾ ਕਿ ਜਗਰਾਉਂ ਸ਼ਹਿਰ ਭਾਰਤ ਦੀ ਆਜ਼ਾਦੀ ਵਿੱਚ ਨੀਂਹ ਪੱਥਰ ਰੱਖਣ ਵਾਲੇ ਗਰਮ ਦਲ ਦੇ ਉੱਘੇ ਆਗੂ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਜੱਦੀ ਸ਼ਹਿਰ ਹੈ। ਇਸ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਹਲਕਾ ਜਗਰਾਉਂ ਦੀ ਵਿਧਾਇਕਾ ਮੈਡਮ ਸਰਵਜੀਤ ਕੌਰ ਮਾਣੂੰਕੇ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਜਾਵੇ। ਜਥੇਬੰਦੀ ਦੇ ਸਮੂਹ ਮੈਂਬਰਾਂ ਨੇ ਇੱਕ ਅਵਾਜ਼ ਵਿੱਚ ਕਿਹਾ ਕਿ ਅੱਜ ਤੱਕ ਕੋਈ ਵੀ ਪੰਜਾਬ ਦਾ ਮੁੱਖ ਮੰਤਰੀ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਨਹੀਂ ਪਹੁੰਚਿਆ। ਸਾਨੂੰ ਉਮੀਦ ਹੈ ਕਿ ਬਹੁਤ ਜਲਦ ਭਗਵੰਤ ਮਾਨ ਲਾਲਾ ਜੀ ਦੇ ਜੱਦੀ ਘਰ ਪਹੁੰਚ ਕੇ ਲਾਲਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ ।