ਚੰਡੀਗੜ੍ਹ, 16 ਮਾਰਚ (ਜਨ ਸ਼ਕਤੀ ਨਿਊਜ਼ ਬਿਊਰੋ ) ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ । ਵੱਖ-ਵੱਖ ਸਿਆਸੀ ਪਾਰਟੀਆਂ ਨੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ ਕਿ ਅਸੀਂ ਮਿਲ ਕੇ ਪੰਜਾਬ ਦੇ ਵਿਕਾਸ ਲਈ ਕੰਮ ਕਰਾਂਗੇ। ਆਪਣੇ ਟਵਿੱਟਰ 'ਤੇ ਉਨ੍ਹਾਂ ਲਿਖਿਆ ਕਿ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ 'ਤੇ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ।