You are here

ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਰੇਤ ਨਾਲ ਵੱਖ-ਵੱਖ ਗਤੀਵਿਧੀਆਂ ਕੀਤੀਆਂ

ਜਗਰਾਉ 22 ਮਾਰਚ(ਅਮਿਤਖੰਨਾ)ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਪਹਿਲੀ ਜਮਾਤ ਦੇ ਬੱਚਿਆਂ ਨੇ ਰੇਤ ਨਾਲ ਵੱਖ-ਵੱਖ ਗਤੀਵਿਧੀਆਂ ਕੀਤੀਆਂ। ਜਿਸ ਵਿਚ ਉਹਨਾਂ ਨੇ ਮਿੱਟੀ ਨਾਲ ਖੇਡਦੇ ਸਮੇਂ ਮਿੱਟੀ ਨੂੰ ਅਲੱਗ-ਅਲੱਗ ਕਲਾਕ੍ਰਿਤੀਆਂ ਵਿਚ ਢਾਲਿਆ। ਇਸ ਦੌਰਾਨ ਬੱਚਿਆਂ ਦਾ ਉਤਸ਼ਾਹ ਦੇਖਣਯੋਗ ਸੀ ਕਿਉਂਕਿ ਪੜ੍ਹਾਈ ਦੇ ਨਾਲ-ਨਾਲ ਉਹਨਾਂ ਨੂੰ ਇਹੋ ਜਿਹੀਆਂ ਗਤੀਵਿਧੀਆਂ ਵੀ ਬਹੁਤ ਕੁਝ ਸਿਖਾਉਣ ਦੇ ਕੰਮ ਆਉਂਦੀਆਂ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਦੱਸਦਿਆਂ ਕਿਹਾ ਕਿ ਇਸ ਤਰ੍ਹਾਂ ਛੋਟੀਆਂ-ਛੋਟੀਆਂ ਗਤੀਵਿਧੀਆਂ ਬੱਚਿਆਂ ਦੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਦੀਆਂ ਹਨ ਇਸ ਕਰਕੇ ਅਸੀਂ ਉਹਨਾਂ ਦੇ ਵਿੱਦਿਅਕ ਵਿਕਾਸ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਵਿਕਾਸ ਵੱਲ ਵੀ ਧਿਆਨ ਦਿੰਦੇ ਹਾਂ। ਇਸ ਤੋਂ ਇਲਾਵਾ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪੈ੍ਰਜ਼ੀਡੈਂਟ ਸ: ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆਂ ਵੀ ਹਾਜ਼ਰ ਸਨ।