You are here

ਲੋਕ ਸੇਵਾ ਸੁਸਾਇਟੀ ਵੱਲੋਂ  ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ  ਮਨਾਇਆ

ਜਗਰਾਉ 23 ਮਾਰਚ (ਅਮਿਤ ਖੰਨਾ) ਲੋਕ ਸੇਵਾ ਸੁਸਾਇਟੀ ਜਗਰਾਓਂ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਹਨਾਂ ਦੇ ਸਾਥੀ ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਨੂੰ ਕੋਟਿਨ-ਕੋਟਿ ਪ੍ਰਣਾਮ ਕੀਤਾ। ਅਰੋੜਾ ਪ੍ਰਾਪਰਟੀ ਐਡਵਾਈਜ਼ਰ ਜਗਰਾਓਂ ਵਿਖੇ ਕਰਵਾਏ ਸਮਾਗਮ ਸਮੇਂ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਪਿ੍ਰੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਨੇ ਕਿਹਾ ਕਿ ਅਜਿਹੇ ਸੂਰਮਿਆਂ ਦੀ ਸ਼ਹਾਦਤ ਨੂੰ ਅੱਜ ਦੀ ਪੀੜੀ ਨਾਲ ਸਾਂਝਾ ਕਰਨ ਦਾ ਮੁੱਖ ਮਕਸਦ ਇਹੀ ਹੈ ਕਿ ਆਪਣੇ ਹੱਕਾਂ ਲਈ ਉਹਨਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲ ਕੇ ਆਪਣੀ ਪਹਿਚਾਣ ਬਣਾ ਸਕਣ। ਉਨ੍ਹਾਂ ਕਿਹਾ ਕਿ ਅਸੀਂ ਜਿਸ ਦੇਸ਼ ਦੇ ਵਾਸੀ ਹਾਂ ਉੱਥੇ ਸ਼ਹੀਦ ਭਗਤ ਸਿੰਘ ਵਰਗੇ ਅਨੇਕਾਂ ਨੌਜਵਾਨਾਂ ਦੇ ਜ਼ੁਲਮ ਦੇ ਵਿਰੁੱਧ ਟਾਕਰਾ ਕਰਦੇ ਹੋਏ ਛੋਟੀ ਉਮਰੇ ਹੀ ਸ਼ਹਾਦਤਾਂ ਦਾ ਜਾਮ ਪੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਆਪਣਾ ਰੁੱਖ ਕਿਸੇ ਹੋਰ ਪਾਸੇ ਨਾ ਮੋੜ ਲਵੇ ਸਗੋਂ ਇਹਨਾਂ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਜਜ਼ਬਾ ਲੈ ਕੇ ਆਪਣੀ ਕੌਮ ਲਈ ਅਜਿਹਾ ਯੋਗਦਾਨ ਪਾਉਣ ਜਿਸ ਨੂੰ ਰਹਿੰਦੀ ਦੁਨੀਆ ਤੱਕ ਯਾਦ ਕੀਤਾ ਜਾਵੇ। ਸੁਸਾਇਟੀ ਮੈਂਬਰਾਂ ਨੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਉਹਨਾਂ ਦੀਆਂ ਭਰ ਜਵਾਨੀ ਵਿਚ ਪ੍ਰਾਪਤ ਕੀਤੀਆਂ ਸ਼ਹੀਦੀਆਂ ਦਾ ਅੱਜ ਅਸੀਂ ਆਜ਼ਾਦ ਮੁਲਕ ਵਿਚ ਨਿੱਘ ਮਾਣ ਰਹੇ ਹਾਂ। ਇਸ ਮੌਕੇ ਡੀ ਏ ਵੀ ਕਾਲਜ ਦੇ ਇੱਕ ਵਿਦਿਆਰਥੀ ਨੰੂ ਉਸ ਦੀ ਕਾਲਜ ਫੀਸ ਲਈ ਆਰਥਿਕ ਮਦਦ ਵੀ ਦਿੱਤੀ ਗਈ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਸੁਖਦੇਵ ਗਰਗ, ਵਿਨੋਦ ਬਾਂਸਲ, ਰਾਜਿੰਦਰ ਜੈਨ ਕਾਕਾ, ਪ੍ਰਸ਼ੋਤਮ ਅਗਰਵਾਲ, ਆਰ ਕੇ ਗੋਇਲ, ਅਨਿਲ ਮਲਹੋਤਰਾ, ਨੀਰਜ ਮਿੱਤਲ, ਇਕਬਾਲ ਸਿੰਘ ਕਟਾਰੀਆ, ਡਾ ਭਾਰਤ ਭੂਸ਼ਣ ਬਾਂਸਲ, ਸੁਨੀਲ ਅਰੋੜਾ, ਸੁਖਜਿੰਦਰ ਸਿੰਘ ਢਿੱਲੋਂ, ਮੁਕੇਸ਼ ਗੁਪਤਾ ਆਦਿ ਹਾਜ਼ਰ ਸਨ।