ਅਸੀਂ ਆਪਣੇ ਪੁਰਖਿਆਂ ਦੇ ਪਾਏ ਪੂਰਨਿਆਂ ‘ਤੇ ਚੱਲਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠਦੇ ਹਾ-ਦੇਵ ਸਰਾਭਾ
ਮੁੱਲਾਂਪੁਰ ਦਾਖਾ 23 ਮਾਰਚ (ਸਤਵਿੰਦਰ ਸਿੰਘ ਗਿੱਲ)-ਫਰੰਗੀਆਂ ਤੋਂ ਦੇਸ਼ ਦੀ ਗੁਲਾਮੀ ਵਾਲਾ ਜੂਲ਼ਾ ਗਲੋਂ ਲਾਹੁਣ ਲਈ ਆਪਾ ਨਿਛਾਵਰ ਕਰਨ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਨੂੰ ਸ਼ਰਧਾਜਲੀ ਭੇਟ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ’ ਅਤੇ ਉਨ੍ਹਾਂ ਦੇ ਸਹਿਯੋਗੀਆਂ ਬੀਬੀ ਪਰਮਜੀਤ ਕੌਰ ਹੰਬੜਾਂ,ਗੁਰਸ਼ਰਨ ਸਿੰਘ ਝਾਂਡੇ,ਕੈਪਟਨ ਰਾਮਲੋਕ ਸਿੰਘ ਸਰਾਭਾ,ਸਿੰਗਾਰਾ ਸਿੰਘ ਟੂਸੇ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦੇ 31 ਵੇਂ ਦਿਨ ਨੂੰ ਯਾਦਗਾਰੀ ਬਣਾਉਣ ਲਈ ਜੰਗੇ ਅਜਾਦੀ ਦੇ ਸੂਰਮਿਆਂ ਦੀ ਤਸਵੀਰ ਸਾਹਮਣੇ ਫੁੱਲ ਅਰਪਿਤ ਕੀਤੇ ਅਤੇ ਦਿਨ ਭਰ ਉਨ੍ਹਾਂ ਦੀ ਤਸਵੀਰ ਨੂੰ ਅਗਵਾਈ ਦੇ ਰੂਪ ‘ਚ ਸਾਹਮਣੇ ਰੱਖਿਆ। ਇਸ ਮੌਕੇ ਬਲਦੇਵ ਸਿੰਘ ‘ਦੇਵ ਸਰਾਭਾ’ ਨੇ ਸੂਬੇ ਵਿਚਲੀ ਨਵੀਂ ਚੁਣੀ ਭਗਵੰਤ ਮਾਨ ਦੀ ਸਰਕਾਰ ਦੀ ਸ਼ਹੀਦਾਂ ਪ੍ਰਤੀ ਲਗਨ ਅਤੇ ਇਨਕਲਾਬੀ ਸੋਚ ਦੀ ਸ਼ਲਾਘਾਂ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਉਨ੍ਹਾਂ ਵਲੋਂ ਭਵਿੱਖ ਪ੍ਰਤੀ ਜਾਹਰ ਕੀਤੇ ਖਦਸ਼ੇ ਵਰਗੇ ਪੱਖਾਂ ਪ੍ਰਤੀ ਗਿਆਨ ਦੇ ਨਾਲ-ਨਾਲ ਜੇ ਕਿਧਰੇ ਉਨ੍ਹਾਂ ਦੇ ਮਾਰਗ ਦਰਸ਼ਨ ਬਾਲਾ ਸ਼ਹੀਦ ਕਰਤਾਰ ਸਿੰਘ ਸਰਾਭਾ ਪ੍ਰਤੀ ਵੀ ਧਿਆਨ ਕੇਂਦਰਿਤ ਕੀਤਾ ਹੁੰਦਾ ਤਾਂ ਸੋਨੇ ਤੇ ਸੁਹਾਗੇ ਵਰਗੀ ਗੱਲ ਹੋਣੀ ਸੀ। ਉਨ੍ਹਾਂ ਕਿਹਾ ਸ਼ਹੀਦ ਸਾਡੇ ਪੁਰਖੇ ਨੇ, ਅਸੀਂ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲਣਾ ਹੈ।ਉਨ੍ਹਾਂ ਕਿਨ੍ਹੇ ਦੁੱਖ ਦੀ ਗੱਲ ਹੈ ਕਿ ਰਾਜਨੀਤਕ ਲੋਕਾਂ ਲਈ ਤਾਂ ਭਾਰਤ ਰਤਨ ਵਰਗੇ ਖਿਤਾਬਾਂ ਨਾਲ ਸਨਮਾਨ ਦਿੱਤਾ ਜਾਦਾ ਹੈ, ਪਰ ਸਾਡੇ ਕੌਮੀ ਸ਼ਹੀਦਾਂ ਲਈ ਵੀ ਸਤਿਕਾਰ ਵਰਗੇ ਪੱਖਾਂ ਦਾ ਖਿਆਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ 17 ਸਾਲ ਦੀ ਕਿਸ਼ੋਰ ਅਵਸਥਾ ‘ਚ ਜੰਗੇ-ਅਜਾਦੀ ਦੇ ਸ਼ੰਘਰਸ਼ ‘ਚ ਕੁੱਦੇ ਅਤੇ ਵੱਡੇ-ਵੱਡੇ ਕਾਰਨਾਮੇ ਵਿਖਾਉਦਿਆਂ ਸਾਢੇ19 ਵਰਿਆਂ ਦੀ ਚੜ੍ਹਦੀ ਜੁਆਨੀ ‘ਚ ਫਾਂਸੀ ਦੇ ਤਖਤੇ ‘ਤੇ ਹੱਸਦਿਆਂ-ਹੱਸਦਿਆਂ ਚੜ੍ਹੇ। ਇਸ ਲਈ ਭਗਤ ਸਿੰਘ ਵੀ ਸ਼ਹੀਦ ਸਰਾਭਾ ਜੀ ਨੂੰ ਆਪਣਾ ਅਦਰਸ਼ ਮੰਨਦਾ ਸੀ। ‘ਦੇਵ ਸਰਾਭਾ’ ਨੇ ਦੱਸਿਆ ਕਿ ਅਸੀ ਵੀ ਉਨ੍ਹਾਂ ਦੇ ਪਾਏ ਪੂਰਨਿਆਂ ‘ਤੇ ਚੱਲਦੇ ਹੋਏ, ਆਪਣੇ ਵੀਰਾਂ, ਨ੍ਹਿਾਂ ਸਜਾਵਾਂ ਪੂਰੀਆਂ ਕੀਤੀਆਂ ਹੋਈਆਂ ਹਨ ਪਰ ਅਜੇ ਵੀ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਹਨ ਉਨਾਂਦੀ ਜਲਦ ਰਿਹਾਈ ਲਈ ਸ਼ਾਤਮਈ ਭੁੱਖ ਹੜਤਾਲ ‘ਤੇ ਬੈਠਦੇ ਹਾਂ। ਇਸ ਲਈ ਮਾਨਵੀ ਫਰਜ਼ਾਂ ਲਈ ਪੰਜਾਬ ਸਰਕਾਰ ਨੂੰ ਆਪਣੇ ਵਲੋਂ ਅਤੇ ਸਾਨੂੰ ਸਭਨਾਂ ਨੂੰ ਇਸ ਕੰਮ ਲਈ ਪਹਿਲ ਕਰਨੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਮੇਰੀ ਕਿਸੇ ਬੰਦੀ ਸਿੰਘ ਨਾਲ ਰਿਸ਼ਤੇਦਾਰੀ ਜਾਂ ਯਾਰੀ ਨਹੀਂ, ਮੈਂ ਤਾਂ ਮਾਨਵੀ ਹੱਕਾਂ ਲਈ, ਇਕ ਪਾਸੇ ਹੋਇਆ ਭੁੱਖ ਹੜਤਾਲ ‘ਤੇ ਬੈਠਦਾ ਹਾਂ। ਇਕ ਉਮੀਦ ਨਾਲ ਕਿ ਸ਼ਾਸ਼ਨ/ਪ੍ਰਸ਼ਾਸ਼ਨ ਦਾ ਧਿਆਨ ਇਸ ਪਾਸੇ ਵੀ ਜਾਵੇਗਾ। ਉਨ੍ਹਾਂ ਦੱਸਿਆ ਕਿ ਮਾਨਵੀ ਹੱਕਾਂ ਲਈ ਜੂਝਣਾ ਸਾਡਾ ਫਰਜ਼ ਹੈ, ਇਹ ਕੋਈ ਅਪਰਾਧ ਨਹੀ। ਅੱਜ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ ,ਇੰਦਰਜੀਤ ਸਿੰਘ ਸਹਿਜਾਦ, ਕੁਲਜਿੰਦਰ ਸਿੰਘ ਬੌਬੀ ਸਹਿਜ਼ਾਦ, ਕੁਲਜੀਤ ਸਿੰਘ ਭਮਰਾ ਸਰਾਭਾ,ਪਰਮਿੰਦਰ ਸਿੰਘ ਬਿੱਟੂ ਸਰਾਭਾ ,ਸੁਮਨਜੀਤ ਸਿੰਘ ਸਰਾਭਾ, ਜਸਪਾਲ ਸਿੰਘ ਸਰਾਭਾ, ਬਹਾਦਰ ਸਿੰਘ ਟੂਸੇ ,ਅਵਤਾਰ ਸਿੰਘ ਸਰਾਭਾ, ਰਵਿੰਦਰ ਸਿੰਘ ਮਾਂਗੇਵਾਲ,ਬਲੌਰ ਸਿੰਘ ਸਰਾਭਾ,ਜਸਵਿੰਦਰ ਸਿੰਘ ਕਾਲਖ ,ਹਰਦੀਪ ਸਿੰਘ , ਲਖਵੀਰ ਸਿੰਘ ਸਰਾਭਾ, ਹਰਬੰਸ ਸਿੰਘ ਪੰਮਾ ਹਿੱਸੋਵਾਲ, ਗਗਨਦੀਪ ਸਿੰਘ, ਅਵਤਾਰ ਸਿੰਘ,ਤੁਲਸੀ ਸਿੰਘ ਸਰਾਭਾ ਆਦਿ ਨੇ ਵੀ ਹਾਜ਼ਰੀ ਭਰੀ।