You are here

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਮੋਦੀ ਕਰਨਗੇ ਸ਼ਿਰਕਤ- ਸੁਖਬੀਰ ਬਾਦਲ

ਧਨੌਲਾ, ਜੁਲਾਈ 2019-( ਗੁਰਸੇਵਕ ਸੋਹੀ ਬਰਨਾਲਾ)- ਮਹਿਲਾਂ ਵਿਚ ਰਹਿਣ ਵਾਲੇ ਮਹਾਰਾਜਿਆਂ ਨੂੰ ਆਮ ਲੋਕਾਂ ਦੀਆਂ ਤਕਲੀਫ਼ਾਂ ਕਦੇ ਵੀ ਸਮਝ ਨਹੀਂ ਆ ਸਕਦੀਆਂ। ਪੰਜਾਬ ਦੇ ਮੁੱਖ ਮੰਤਰੀ ਦੇ ਮਹਾਰਾਜਾ ਹੋਣ ਕਾਰਨ ਅੱਜ ਪੰਜਾਬ ਦਾ ਹਰ ਵਰਗ ਤਰਾਹ-ਤਰਾਹ ਕਰ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸੰਤ ਟੇਕ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਇਸ ਤੋਂ ਮਾੜੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਬੋਰਵੈੱਲ ਵਿਚ ਬੱਚਾ 48 ਘੰਟਿਆਂ ਤੋਂ ਡਿੱਗਿਆ ਹੋਵੇ ਅਤੇ ਮੁੱਖ ਮੰਤਰੀ ਤਿੰਨ ਬਾਅਦ ਮਹਿਜ਼ ਟਵੀਟ ਕਰ ਦੇਣ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਵਿਸ਼ੇਸ਼ ਤੌਰ ‘ਤੇ ਆ ਰਹੇ ਹਨ। ਉਨ੍ਹਾਂ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਕਿ ਅਕਾਲੀ ਦਲ ਇਸ ਸਮਾਗਮ ਨੂੰ ਸਿਆਸੀ ਰੰਗਤ ਦੇ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ, ਬਲਵਿੰਦਰ ਸਿੰਘ ਭੁੰਦੜ, ਤੇਜਿੰਦਰ ਸਿੰਘ ਮਿੱਡੂਖੇੜਾ, ਗੁਰਜੀਤ ਸਿੰਘ ਆਦਿ ਹਾਜ਼ਰ ਸਨ।