17ਵੇਂ ਦਿਨ 'ਚ ਪੁੱਜਾ ਥਾਣੇ ਮੂਹਰੇ ਲੱਗਾ ਧਰਨਾ
10ਵੇਂ ਦਿਨ ਵੀ ਭੁੱਖ ਹੜਤਾਲ 'ਤੇ ਬੈਠੀ ਰਹੀ ਬਿਰਧ ਮਾਤਾ
ਮਾਮਲਾ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਦਾ
ਜਗਰਾਉਂ 8 ਅਪ੍ਰੈਲ ( ਮਨਜਿੰਦਰ ਗਿੱਲ /ਗੁਰਕੀਰਤ ਜਗਰਾਉਂ ) ਗਰੀਬ ਪਰਿਵਾਰ ਨੂੰ ਨਜ਼ਾਇਜ਼ ਹਿਰਾਸਤ 'ਚ ਰੱਖ ਕੇ ਅੱਤਿਆਚਾਰ ਕਰਨ ਦੇ ਮਾਮਲੇ ਸਬੰਧੀ ਦਰਜ ਮੁਕੱਦਮੇ 'ਚ ਨਾਮਜ਼ਦ ਦੀ ਗ੍ਰਿਫਤਾਰੀ ਲਈ ਸਥਾਨਕ ਥਾਣੇ ਮੂਹਰੇ ਚੱਲ ਰਿਹਾ ਅਣਮਿਥੇ ਸਮੇਂ ਦਾ ਧਰਨਾ ਅੱਜ ਜਿਥੇ17ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਵਿੱਚ ਹਾਜ਼ਰ ਕਿਸਾਨਾਂ -ਮਜ਼ਦੂਰਾਂ ਅਤੇ ਮਿਹਨਤਕਸ਼ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਯੂਥ ਆਗੂ ਮਨੋਹਰ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਆਗੂ
ਅਵਤਾਰ ਸਿੰਘ ਤਾਰੀ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਹੁਕਮਰਾਜ ਦੇਹੜਕਾ, ਕੇ.ਕੇ.ਯੂ. ਅਾਗੂ ਸਾਧੂ ਸਿੰਘ ਅੱਚਰਵਾਲ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਕੁੰਡਾ ਸਿੰਘ ਕਾਉੰਕੇ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ
ਨਿਰਮਲ ਸਿੰਘ ਧਾਲੀਵਾਲ ਅਤੇ ਪੀ.ਅੈਮ.ਯੂ. ਅਾਗੂ ਸੁਖਦੇਵ ਸਿੰਘ ਮਾਣੂੰਕੇ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਅਤੇ ਉੱਚ ਪੁਲਿਸ ਅਧਿਕਾਰੀਆਂ ਦੇ ਘਟੀਆ ਵਤੀਰੇ ਦੀ ਰੱਜ਼ ਕੇ ਨਿਖੇਧੀ ਕੀਤੀ। ਇਸ ਸਮੇਂ ਬਿਰਧ ਮਾਤਾ ਨੇ ਕਿਹਾ ਕਿ ਉਹ ਗ੍ਰਿਫਤਾਰੀ ਹੋਣ ਤੱਕ ਭੁੱਖ ਹੜਤਾਲ ਤੇ ਬੈਠੀ ਰਹੇਗੀ। ਰਹੀ ਭਾਵੇਂ ਕੁੱਝ ਵੀ ਹੋਵੇ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ
ਯੂਨੀਵਰਸਲ ਹਿਉਮਨ ਰਾਈਟਸ ਆਰਗੇਨਾਈਜੇਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਲੁਧਿਆਣਾ, ਪੇਂਡੂ ਮਜ਼ਦੂਰ ਯੂਨੀਅਨ ਦੇ ਮਦਨ ਸਿੰਘ ਜਗਰਾਉਂ, ਇਕਬਾਲ ਸਿੰਘ ਰਸੂਲਪੁਰ ਆਦਿ ਹਾਜ਼ਰ ਸਨ।