ਜਗਰਾਉਂ (ਅਮਿਤ ਖੰਨਾ) ਜੀ.ਐੱਚ.ਜੀ. ਅਕੈਡਮੀ, ਜਗਰਾਉਂ ਸ੍ਰੀ ਰਾਮਚੰਦਰ ਜੀ ਦੇ ਜਨਮ ਦਿਨ ਦੇ ਮੌਕੇ ਤੇ ਰਾਮਨੌਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਜ਼ੋਰਾਵਰ ਹਾਊਸ ਦੀਆਂ ਛੇਵੀਂ ਤੋਂ ਨੌਵੀਂ ਜਮਾਤ ਦੀਆਂ ਵਿਦਿਆਰਥਣਾ ਵੱਲੋਂ ਰੰਗਮੰਚ ਤੇ ਨਾਟਕ ਦੁਆਰਾ ਸ੍ਰੀ ਰਾਮਚੰਦਰ ਜੀ ਦੇ ਜੀਵਨ ਨਾਲ ਸੰਬੰਧਿਤ ਝਾਕੀ ਪੇਸ਼ ਕੀਤੀ ਗਈ। ਜਿਸ ਦੁਆਰਾ ਇਹ ਸੰਦੇਸ਼ ਦਿੱਤਾ ਗਿਆ ਕਿ ਪਰਮਾਤਮਾ ਅੰਤਰ ਆਤਮਾ ਚ' ਵਲੀਨ ਰਹਿੰਦਾ ਹੈ ਨਾ ਕਿ ਦੁਨਿਆਵੀ ਪਦਾਰਥਾਂ 'ਚ। ਇਸ ਮੌਕੇ ਤੇ ਜੀ.ਐੱਚ.ਜੀ. ਅਕੈਡਮੀ ਦੇ ਚੇਅਰਮੈਨ ਸ. ਗੁਰਮੇਲ ਸਿੰਘ ਮੱਲ੍ਹੀ ਅਤੇ ਸ. ਬਲਜੀਤ ਸਿੰਘ ਮੱਲ੍ਹੀ ਨੇ ਵਿਦਿਆਰਥੀਆਂ ਨੂੰ ਮਹਾਨ ਆਤਮਾਵਾਂ ਦੁਆਰਾ ਦਿਖਾਈ ਜੀਵਨ ਸੇਧ ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਅੰਤ ਵਿੱਚ ਸ਼੍ਰੀਮਤੀ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਰਾਮਚੰਦਰ ਜੀ ਦੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਤੋਂ ਇਸ ਝਾਕੀ ਦੁਆਰਾ ਪ੍ਰਾਪਤ ਕੀਤੇ ਗਿਆਨ ਦੀ ਪੁਸ਼ਟੀ ਕਰਨ ਲਈ ਕੁਝ ਪ੍ਰਸ਼ਨ ਵੀ ਪੁੱਛੇ।