You are here

ਜੀ.ਐੱਚ.ਜੀ. ਅਕੈਡਮੀ ਜਗਰਾਉਂ ਵਿਖੇ ਡਾ. ਅੰਬੇਦਕਰ ਜੈਅੰਤੀ ਅਤੇ ਮਹਾਂਵੀਰ ਜੈਅੰਤੀ ਮਨਾਈ ਗਈ 

ਜਗਰਾਉਂ , 13 ਅਪ੍ਰੈਲ( ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਜੀ.ਐੱਚ.ਜੀ. ਅਕੈਡਮੀ ਹਮੇਸ਼ਾਂ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਰ ਪੁਰਬ ਅਤੇ  ਤਿਉਹਾਰਾਂ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਂਦਾ ਹੈ ।ਮਹਾਨ ਗੁਰੂਆਂ, ਪੀਰਾਂ-ਫ਼ਕੀਰਾਂ ਦੇ ਪੁਰਬਾਂ ਨੂੰ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਜਾਂਦਾ ਹੈ ਅਤੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ।

ਮਿਤੀ  12/4/22 ਨੂੰ ਸਕੂਲ ਵਿੱਚ ਮਹਾਂਵੀਰ ਜੈਅੰਤੀ ਅਤੇ ਡਾ. ਭੀਮ ਰਾਓ ਅੰਬੇਦਕਰ  ਜੈਅੰਤੀ ਬਹੁਤ ਹੀ ਸ਼ਰਧਾ ਨਾਲ ਮਨਾਈ ਗਈ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਕਰ ਕੇ ਇਨ੍ਹਾਂ ਦੇ ਮਹਾਨ ਜੀਵਨ ਬਾਰੇ ਜਾਣਕਾਰੀ ਦਿੱਤੀ ।  9ਵੀਂ ਜਮਾਤ ਦੀ ਵਿਦਿਆਰਥਣ ਏਕਮਜੋਤ ਨੇ ਡਾ. ਅੰਬੇਦਕਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਭਾਸ਼ਣ ਦਿੱਤਾ  ਅਤੇ 9ਵੀਂ ਜਮਾਤ ਦੀ ਵਿਦਿਆਰਥਣ ਦਲਜੀਤ ਕੌਰ  ਨੇ ਭਗਵਾਨ  ਮਹਾਂਵੀਰ  ਜੀ ਦੇ ਜੀਵਨ ਉੱਤੇ ਚਾਨਣਾ ਪਾਇਆ। ਡਾ. ਅੰਬੇਦਕਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਭਾਰਤੀ  ਸੰਵਿਧਾਨ ਦੀ ਰਚਨਾ ਕੀਤੀ  ਅਤੇ ਕਨੂੰਨ ਵਿੱਚ  ਸਾਰੀਆਂ  ਜਾਤੀ ਧਰਮਾਂ ਨੂੰ ਬਰਾਬਰਤਾ ਦਿੱਤੀ।ਉਨ੍ਹਾਂ ਨੇ ਅਮੀਰੀ- ਗ਼ਰੀਬੀ ਅਤੇ ਜਾਤ- ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸੰਵਿਧਾਨ ਦੀ ਰਚਨਾ ਕੀਤੀ । ਵਿਦਿਆਰਥੀਆਂ ਨੇ ਆਪਣੇ ਭਾਸ਼ਣ ਵਿਚ ਦੱਸਿਆ ਕਿ ਭਗਵਾਨ  ਮਹਾਂਵੀਰ ਜੀ ਨੇ ਆਪਣੀ ਜ਼ਿੰਦਗੀ ਵਿੱਚ ਲੋਕਾਂ ਨੂੰ ਅਹਿੰਸਾ ਦੇ ਮਾਰਗ ਤੇ ਚੱਲਣ ਦੀ ਸਿੱਖਿਆ ਦਿੱਤੀ

ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਜੋਤ ਕੌਰ ਗਰੇਵਾਲ ਮੈਡਮ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਮਹਾਂਵੀਰ ਜੈਅੰਤੀ ਅਤੇ ਅੰਬੇਦਕਰ ਜੈਯੰਤੀ ਦੀ ਬਹੁਤ - ਬਹੁਤ ਵਧਾਈ ਦਿੰਦਿਆ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੱਸੇ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਕਿਹਾ ਕਿ ਸਾਨੂੰ ਮਹਾਨ ਲੋਕਾਂ ਦੀ ਜ਼ਿੰਦਗੀ ਤੋਂ ਸਿੱਖਿਆ ਲੈਂਦੇ ਹੋਏ ਆਪਣੀ ਸੋਚ ਨੂੰ ਉੱਚਾ ਬਣਾਉਣਾ ਚਾਹੀਦਾ ਹੈ ਅਤੇ ਸੱਚ ਦੇ ਮਾਰਗ ਤੇ ਚੱਲਣਾ ਚਾਹੀਦਾ ਹੈ ।