ਹੁਸ਼ਿਆਰਪੁਰ, 13 ਅਪ੍ਰੈਲ (ਰਣਜੀਤ ਸਿੱਧਵਾਂ) : ਜ਼ਿਲ੍ਹਾ ਮਾਲ ਅਫ਼ਸਰ (ਵਾਧੂ ਚਾਰਜ ਸਹਾਇਕ ਕਮਿਸ਼ਨਰ, ਸ਼ਿਕਾਇਤਾਂ) ਸ੍ਰੀ ਅਮਨ ਪਾਲ ਸਿੰਘ ਨੇ ਦੱਸਿਆ ਕਿ 20 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਹਾਲ ਵਿੱਚ ਸਵੇਰੇ 10 ਵਜੇ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਅਦਾਲਤ ਵਿਚ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀਆਂ ਵਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਦੇ ਸੇਵਾ ਮੁਕਤ ਕਰਮਚਾਰੀ ਨੂੰ ਆਪਣੀ ਪੈਨਸ਼ਨ ਸਬੰਧੀ ਕੋਈ ਸ਼ਿਕਾਇਤ ਹੋਵੇ, ਤਾਂ ਉਹ 20 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਹਾਲ ਵਿੱਚ ਸਵੇਰੇ 10 ਵਜੇ ਨਿੱਜੀ ਤੌਰ ’ਤੇ ਸਮੇਤ ਸਬੂਤ ਲਿਖਤੀ ਦਰਖਾਸਤ ਲੈ ਕੇ ਹਾਜ਼ਰ ਹੋ ਸਕਦੇ ਹਨ।