ਜਗਰਾਉ 13 ਅਪ੍ਰੈਲ (ਅਮਿਤਖੰਨਾ) ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਆਪਣੇ ਧਾਰਮਿਕ ਤੇ ਸਮਾਜਿਕ ਤਿਉਹਾਰਾਂ ਤੋਂ ਜਾਣੂ ਕਰਵਾਉਣ ਦੇ ਲਈ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿੱਚ ਅੱਜ ਡਾਇਰੈਕਟਰ ਮੈਡਮ ਸ਼ਸ਼ੀ ਜੈਨ ਦੀ ਅਗਵਾਈ ਹੇਠ ਮਹਾਵੀਰ ਜਯੰਤੀ ਡਾ ਬੀ ਆਰ ਅੰਬੇਦਕਰ ਜਯੰਤੀ ਅਤੇ ਵਿਸਾਖੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ ਇਸ ਵਿਚ ਤੀਸਰੀ ਤੋਂ ਪੰਜਵੀ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਇਹ ਤਿਉਹਾਰ ਕਣਕ ਦੀ ਫਸਲ ਦੇ ਪੱਕਣ ਦੇ ਕਿਸਾਨਾਂ ਦੀ ਖ਼ੁਸ਼ੀ ਨੂੰ ਪ੍ਰਗਟ ਕਰਨ ਲਈ ਮਨਾਇਆ ਜਾਂਦਾ ਹੈ ਸਭ ਤੋਂ ਪਹਿਲਾਂ ਬੱਚਿਆਂ ਨੇ ਖਾਲਸਾ ਪੰਥ ਦੇ ਸੰਸਥਾਪਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਨਮਸਕਾਰ ਕਰਦੇ ਹੋਏ ਸ਼ਬਦ ਕੀਰਤਨ ਪ੍ਰੋਗਰਾਮ ਸ਼ੁਰੂ ਕੀਤਾ ਇਸ ਤੋਂ ਬਾਅਦ ਰੰਗ ਬਰੰਗੇ ਪਹਿਰਾਵਿਆਂ ਵਿੱਚ ਸਜ ਕੇ ਬੱਚਿਆਂ ਨੇ ਕਵਿਤਾ ਉਚਾਰਨ ਪੰਜਾਬੀ ਲੋਕ ਗੀਤ ਅਤੇ ਲੋਕ ਨਾਚ ਪੇਸ਼ ਕਰਕੇ ਸਮਾਂ ਮੰਨਿਆ ਹੈ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਗਿੱਧਾ ਅਤੇ ਭੰਗੜਾ ਪਾ ਕੇ ਸਾਰਿਆਂ ਦਾ ਮਨ ਮੋਹ ਲਿਆ ਸਕੂਲ ਦੇ ਡਾਇਰੈਕਟਰ ਮੈਡਮ ਸ਼ਸ਼ੀ ਜੈਨ ਨੇ ਡਾ ਅੰਬੇਦਕਰ ਜੈਯੰਤੀ ਭਗਵਾਨ ਮਹਾਵੀਰ ਦੇ ਜਨਮ ਕਲਿਆਣਕ ਅਤੇ ਵਿਸਾਖੀ ਦੇ ਤਿਉਹਾਰ ਦੀ ਬਹੁਤ ਬਹੁਤ ਵਧਾਈ ਦਿੱਤੀ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਨਾ ਨੇ ਭਗਵਾਨ ਮਹਾਵੀਰ ਦੇ ਸੰਦੇਸ਼ ਜੀਓ ਔਰ ਜੀਨੇ ਦੋ ਅਤੇ ਅਤੇ ਗੁਰੂਆਂ ਦੀ ਪਵਿੱਤਰ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਸੁਪ੍ਰਿਆ ਖੁਰਾਨਾ ਅਨੀਤਾ ਜੈਨ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ