ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਆਦੇਸ਼
ਸ੍ਰੀ ਮੁਕਤਸਰ ਸਾਹਿਬ 17 ਅਪ੍ਰੈਲ (ਰਣਜੀਤ ਸਿੱਧਵਾਂ) : ਬਤੌਰ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਣ ਦੇ ਅਗਲੇ ਹੀ ਦਿਨ ਆਈਏਐੱਸ ਸ੍ਰੀ ਵਿਨੀਤ ਕੁਮਾਰ ਨੇ ਅੱਜ ਕਣਕ ਦੀ ਖਰੀਦ ਸਬੰਧੀ ਜ਼ਮੀਨੀ ਹਕੀਕਤ ਤੋਂ ਰੁਬਰੂ ਹੋਣ ਲਈ ਜ਼ਿਲ੍ਹੇ ਦੀਆਂ ਮਲੋਟ ਅਤੇ ਗਿੱਦੜਬਾਹਾ ਅਨਾਜ ਮੰਡੀਆਂ ਦਾ ਦੌਰਾ ਕੀਤਾ।ਉਨ੍ਹਾਂ ਕਿਸਾਨਾ, ਆੜਤੀਆਂ ਅਤੇ ਖਰੀਦ ਏਜੰਸੀਆਂ ਨਾਲ ਮੌਕੇ ਤੇ ਗੱਲਬਾਤ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ ।ਉਹਨਾਂ ਅਧਕਾਰੀਆਂ ਨੂੰ ਹਦਾਇਤ ਕੀਤੀ ਕੀ ਕਿਸੇ ਵੀ ਹਾਲਤ ਵਿੱਚ ਕਣਕ ਦੀ ਆਮਦ ਅਤੇ ਖਰੀਦ ਵਿਚ 24 ਘੰਟੇ ਤੋਂ ਵੱਧ ਦਾ ਵਖਵਾ ਨਾ ਪਵੇ। ਮਲੋਟ ਦੀ ਮੰਡੀ ਵਿਖੇ ਉਹਨਾਂ ਤੋਲ ਦਾ ਨਿਰੀਖਣ ਕੀਤਾ ਅਤੇ ਆੜਤੀਆਂ ਨੂੰ ਕਿਹਾ ਕਿ ਜਿੱਥੇ ਵੀ ਮਜਦੂਰਾਂ ਦੀ ਕਮੀ ਆ ਰਹੀ ਹੈ ਉਸ ਨੂੰ ਜਲਦ ਪੂਰਾ ਕਰਕੇ ਕਣਕ ਦੀ ਖਰੀਦ ਵਿੱਚ ਤੇਜੀ ਲਿਆਂਦੀ ਜਾਵੇ। ਉਹਨਾ ਹਦਾਇਤ ਕੀਤੀ ਕਿ ਇਸ ਸਬੰਧੀ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜ਼ੋ ਕਿਸਾਨਾਂ ਨੂੰ ਗਰਮੀ ਵਿੱਚ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਧ ਰਹੇ ਤਾਪਮਾਨ ਕਾਰਣ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਨੂੰ ਪੀਣ ਵਾਲੇ ਪਾਣੀ ਦੀ ਕਿਲਤ ਨਾ ਆਉਣ ਦਿਤੀ ਜਾਵੇ ।
ਉਹਨਾਂ ਯਕੀਨ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹਰ ਹੀਲੇ ਹਾੜੀ ਦੀ ਇਸ ਫਸਲ ਨੂੰ ਸੁਚੱਜੇ ਢੰਗ ਨਾਲ ਅਤੇ ਬਿਨ੍ਹਾਂ ਕਿਸੇ ਰੁਕਾਵਟ ਦੇ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਖਰੀਦ ਏਜੰਸੀਆਂ ਨੂੰ ਇਹ ਵੀ ਹਿਦਾਇਤ ਕੀਤੀ ਕਿ ਕਣਕ ਦੀ ਫਸਲ ਨਿਰਧਾਰਤ ਅਨਾਜ ਮੰਡੀਆਂ ਵਿੱਚੋਂ ਹੀ ਖਰੀਦੀ ਜਾਵੇ ਅਤੇ ਕਿਸੇ ਵੀ ਪ੍ਰਾਈਵੇਟ ਵਿਆਕਤੀ ਨੇ ਕਣਕ ਦੀ ਖਰੀਦ ਕਰਨੀ ਹੈ, ਉਹ ਅਨਾਜ ਮੰਡੀਆਂ ਵਿੱਚੋਂ ਹੀ ਖਰੀਦੇਗਾ ਤਾਂ ਜੋ ਮਾਰਕਿਟ ਕਮੇਟੀ ਦੀ ਚੋਰੀ ਨੂੰ ਰੋਕਿਆ ਜਾ ਸਕੇ।