You are here

ਕਿਸਾਨਾਂ ਨੂੰ 81.77 ਕਰੋੜ ਰੁਪਏ ਦੀ ਕੀਤੀ ਅਦਾਇਗੀ

 ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 83535 ਮੀਟ੍ਰਿਕ ਟਨ ਕਣਕ ਦੀ ਆਮਦ
 76386 ਮੀਟ੍ਰਿਕ ਟਨ ਕਣਕ ਦੀ ਖ਼ਰੀਦ
 ਖਰੀਦੀ ਕਣਕ ਵਿੱਚੋਂ 37704 ਮੀਟ੍ਰਿਕ ਟਨ ਦੀ ਹੋਈ ਲਿਫਟਿੰਗ
 ਫ਼ਤਹਿਗੜ੍ਹ ਸਾਹਿਬ, 18 ਅਪਰੈਲ (ਰਣਜੀਤ ਸਿੱਧਵਾਂ)  :  ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ  ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 83535 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 76386 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ਤੇ ਕਿਸਾਨਾਂ ਨੂੰ 81.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਖ਼ਰੀਦੀ ਕਣਕ ਵਿੱਚੋਂ ਪਨਗ੍ਰੇਨ ਨੇ 21944, ਮਾਰਕਫੈੱਡ ਨੇ 12850, ਪਨਸਪ ਨੇ 11545, ਵੇਅਰ ਹਾਊਸ ਨੇ 15574, ਐੱਫਸੀਆਈ ਨੇ 5673 ਮੀਟ੍ਰਿਕ ਟਨ ਕਣਕ ਅਤੇ ਵਪਾਰੀਆਂ ਨੇ 8800 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ ਅਤੇ ਖਰੀਦੀ ਕਣਕ ਵਿੱਚੋਂ 37704 ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ।  ਸ੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਗਏ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਣਕ ਦੀ ਖਰੀਦ ਨਾਲ ਸਬੰਧਤ ਕਿਸੇ ਵਿਅਕਤੀ ਨੂੰ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸਬੰਧਤ ਅਧਿਕਾਰੀਆਂ ਨਾਲ ਗੱਲ ਕਰ ਸਕਦਾ ਹੈ। ਦਰਪੇਸ਼ ਸਮੱਸਿਆ ਨੂੰ ਛੇਤੀ ਤੋਂ ਛੇਤੀ ਦੂਰ ਕੀਤਾ ਜਾਵੇਗਾ।