ਲੁਧਿਆਣਾ ਸ਼ਹਿਰ ਦੀਆਂ ਸੜਕਾਂ ਅਤੇ ਪਾਰਕਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ ਅਤੇ ਡਿਵੈਲਪਮੈੰਟ ਦੇ ਕੰਮਾਂ ਨੂੰ ਜੰਗੀ ਪੱਧਰ 'ਤੇ ਕੀਤਾ ਜਾਵੇਗਾ
ਲੁਧਿਆਣਾ, 21 ਅਪ੍ਰੈਲ (ਰਣਜੀਤ ਸਿੱਧਵਾਂ) : ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਲੁਧਿਆਣਾ ਦੇ ਮਾਤਾ ਰਾਣੀ ਚੌਕ ਸਥਿਤ ਨਗਰ ਨਿਗਮ ਜੋਨ-ਏ ਦੇ ਦਫ਼ਤਰ ਵਿਖੇ ਅਧਿਕਾਰੀਆਂ/ਕਰਮਚਾਰੀਆਂ ਨਾਲ ਹਲਕਾ ਉੱਤਰੀ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਨੇ ਮੀਟਿੰਗ ਦੌਰਾਨ ਕਿਹਾ ਜਿਹੜੇ ਸ਼ਹਿਰ ਦੇ ਡਿਵੈਲਪਮੈਂਟ ਦੇ ਕੰਮ ਰੁਕੇ ਹੋਏ ਹਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਲੋਕਾਂ ਨੇ ਬਹੁਤ ਵੱਡੀ ਪੱਧਰ 'ਤੇ ਉਨ੍ਹਾਂ ਨੂੰ ਜਿੱਤਾ ਕੇ ਅੱਗੇ ਲਿਆਂਦਾ ਹੈ ਅਤੇ ਲੋਕਾਂ ਨੂੰ ਸ਼ਹਿਰ ਦੇ ਕੰਮਾਂ ਲਈ ਆਸ ਹੈ ਕਿ ਉਨ੍ਹਾਂ ਦੀ ਸਰਕਾਰ ਸਾਰੇ ਕੰਮ ਜੰਗੀ ਪੱਧਰ 'ਤੇ ਚਲਾਉਣਗੇ। ਉਨ੍ਹਾਂ ਕਿਹਾ ਕਿ ਜਿਹੜੇ ਐਸਟੀਮੈਟ ਪਾਸ ਹੋ ਚੁੱਕੇ ਹਨ ਉਨ੍ਹਾਂ ਨੂੰ ਚਾਲੂ ਕਰਵਾਇਆ ਜਾਵੇ ਅਤੇ ਜਿਹੜੇ ਕੰਮ ਰਹਿੰਦੇ ਹਨ ਉਨ੍ਹਾਂ ਦੇ ਅਸਿਟੀਮੇਟ ਤਿਆਰ ਕੀਤੇ ਜਾਣ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਮੁੱਖ ਪਾਰਕਾਂ ਦੇ ਸੁੰਦਰੀਕਰਨ ਲਈ ਅਤੇ ਸ਼ਹਿਰ ਦੀ ਸਾਫ਼-ਸਫਾਈ ਲਈ ਐਸਟੀਮੇਟ ਬਣਾ ਕੇ ਦਿੱਤਾ ਜਾਵੇ ਅਤੇ ਹੋਰ ਰਹਿੰਦੀਆਂ ਪਾਰਕਾਂ ਨੂੰ ਪ੍ਰਫੁੱਲਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਦੀਆਂ ਸੜਕਾਂ ਅਤੇ ਪਾਰਕਾਂ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ ਅਤੇ ਡਿਵੈਲਪਮੈਟ ਦੇ ਕੰਮਾਂ ਨੂੰ ਜੰਗੀ ਪੱਧਰ 'ਤੇ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਬੁੱਢੇ ਨਾਲ਼ੇ ਦੇ ਨਾਲ ਨਾਲ ਸਾਫ਼ ਸਫਾਈ ਅਤੇ ਬੁੱਢੇ ਨਾਲ਼ੇ ਦੀ ਹਫਤੇ ਵਿੱਚ ਇੱਕ ਵਾਰ ਸਫ਼ਾਈ ਜ਼ਰੂਰ ਕਾਰਵਾਈ ਜਾਵੇ। ਉਹਨਾਂ ਕਿਹਾ ਕਿ ਬੁੱਢੇ ਨਾਲ਼ੇ ਦੇ ਨਾਲ ਲੱਗੇ ਬੂਟਿਆਂ ਦੇ ਨਾਲ ਜਾਲੀ ਵੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਕੋਈ ਵੀ ਕਰਮਚਾਰੀ ਪਰਦੇ ਦੇ ਪਿਛੇ ਰਹਿ ਕੇ ਕੰਮ ਨਾ ਕਰੇ ਸਗੋਂ ਅੱਗੇ ਹੋ ਕੇ ਕੰਮ ਕਰੇ ਅਤੇ ਜਿਹੜਾ ਵੀ ਕਰਮਚਾਰੀ ਕੰਮ ਕਰ ਰਿਹਾ ਹੈ ਉਸ ਦਾ ਸਭ ਨੂੰ ਪਤਾ ਹੋਵੇ।ਉਨ੍ਹਾਂ ਕਿਹਾ ਕਿ ਜੋ ਵੀ ਨਗਰ ਨਿਗਮ ਕੋਲ ਬਹੁਤ ਮਸ਼ੀਨਰੀ ਹੈ ਉਨ੍ਹਾਂ ਕਿਹਾ ਕਿ ਜਿਹੜੀ ਮਸ਼ੀਨਰੀ ਖਰਾਬ ਜਾਂ ਮੁਰੰਮਤ ਹੋਣ ਵਾਲੀ ਹੈ ਉਸ ਨੂੰ ਠੀਕ ਕਰਵਾਇਆ ਜਾਵੇ ਅਤੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ।ਉਹਨਾਂ ਕਿਹਾ ਕਿ ਨਗਰ ਨਿਗਮ ਦਾ ਉਨ੍ਹਾਂ ਦੇ ਹਲਕੇ ਵਿੱਚ ਕੋਈ ਵੀ ਕੰਮ ਹੋਵੇ ਉਸ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਹਰ ਛੋਟੇ ਮੋਟੇ ਕੰਮ ਲਈ ਨਗਰ ਨਿਗਮ ਦੇ ਕਰਮਚਾਰੀ ਆਪ ਕੰਮ ਲਈ ਤਤਪਰ ਹੋਣ ਜਿਸ ਲਈ ਓਹਨਾ ਨੂੰ ਵਾਰ-ਵਾਰ ਨਾ ਕਹਿਣਾ ਪਵੇ।
ਉਨ੍ਹਾਂ ਕਿਹਾ ਕਿ ਅੱਗੇ ਬਰਸਾਤੀ ਮੌਸਮ ਨੂੰ ਦੇਖਦੇ ਹੋਏ ਜਿੱਥੇ ਕਿਤੇ ਵੀ ਸੜਕਾਂ ਦਾ ਕੰਮ ਕਰਨ ਵਾਲਾ ਹੈ ਜਾਂ ਹੋਰ ਕੰਮ ਹੈ ਉਸ ਨੂੰ ਬਾਰਿਸ਼ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰ ਲਿਆ ਜਾਵੇ।