You are here

ਮਾਸਕ ਪਾਉਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੀਂਆਂ ਹਦਾਇਤਾਂ ਜਾਰੀ

ਮਾਲੇਰਕੋਟਲਾ 22 ਅਪ੍ਰੈਲ  (ਰਣਜੀਤ ਸਿੱਧਵਾਂ)   :   ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਕੋਰੋਨਾ ਦੇ ਮੁੜ ਵਧਦੇ ਕੇਸਾਂ ਦੇ ਮੱਦੇਨਜਰ ‘ ਮਾਸਕ ਪਾਉਣ ਸਬੰਧੀ’ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਵਲੋਂ ਮਹਾਂਮਾਰੀ ਰੋਗ ਐਕਟ, 1897 ਦੀ ਧਾਰਾ 2 ਦੇ ਅਧੀਨ ਪ੍ਰਦਾਨ ਕੀਤੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਆਫ਼ਤ ਪ੍ਰਬੰਧਨ ਐਕਟ, 2005 ਦੇ ਹੋਰ ਸਾਰੇ ਯੋਗ ਉਪਬੰਧ ਅਧੀਨ ਜ਼ਿਲ੍ਹਾ ਵਾਸੀਆਂ ਨੂੰ ਮਾਸਕ ਪਾਉਣ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਾਰੀ ਹਦਾਇਤਾਂ ਅਨੁਸਾਰ ਭੀੜ ਭਾੜ ਵਾਲੀਆਂ ਥਾਂਵਾਂ ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ ਜਦ ਕਿ ਬੰਦ ਥਾਂਵਾਂ ਜਿਵੇਂ ਜਨਤਕ ਟਰਾਂਸਪੋਰਟ ਜਿਵੇਂ ਬੱਸ, ਟ੍ਰੇਨ, ਹਵਾਈ ਜਹਾਜ਼, ਟੈਕਸੀ ਆਦਿ, ਸਿਨੇਮਾ ਹਾਲ, ਸੌਪਿੰਗ ਮਾਲ, ਡਿਪਾਰਟਮੈਂਟ ਸਟੋਰ, ਕਲਾਸ-ਰੂਮ, ਦਫ਼ਤਰਾਂ ਦੇ ਕਮਰੇ, ਇਨਡੋਰ ਇਕੱਠ ਆਦਿ ਥਾਂਵਾਂ ਤੇ ਮਾਸਕ ਪਾਉਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ।