You are here

ਪੀ.ਐਮ.ਓ. ਵਲੋਂ ਜਾਰੀ ‘ਕੌਫ਼ੀ ਟੇਬਲ’ ਬੁੱਕ ’ਚ ਕੀਤੀ ਗਈ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਕੰਮਾਂ ਦੀ ਪ੍ਰਸ਼ੰਸਾ

ਹੁਸ਼ਿਆਰਪੁਰ, 23 ਅਪ੍ਰੈਲ  (ਰਣਜੀਤ ਸਿੱਧਵਾਂ)  : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਬਿਊਰੋ ਹਮੇਸ਼ਾਂ ਤੋਂ ਹੀ ਰੋਜ਼ਗਾਰ ਦੇ ਖੇਤਰ ਵਿੱਚ ਸੂਬੇ ਭਰ ਵਿੱਚ  ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕਰਦਾ ਆ ਰਿਹਾ ਹੈ। ਇਸੇ ਕੜੀ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਇੱਕ  ਹੋਰ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਵਲੋਂ ਭਾਰਤ ਸਰਕਾਰ ਦੁਆਰਾ ਰਾਜਾਂ ਵਿੱਚ ਚੰਗੇ ਸ਼ਾਸਨ ਅਭਿਆਸਾਂ ’ਤੇ ‘ਗੁਡ ਗਵਰਨੈਂਸ ਇਨਡੈਕਸ-2021’ ’ਤੇ ਇੱਕ ਕੌਫੀ ਟੇਬਲ ਕਿਤਾਬ ਲਾਂਚ ਕੀਤੀ ਗਈ ਹੈ, ਜਿਸ ਅਨੁਸਾਰ ਪੂਰੇ ਭਾਰਤ ਵਿੱਚ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਨੂੰ ਸਫ਼ਲ ਬਣਾਉਂਦੇ ਹੋਏ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਨਮੋਲ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ ਹੈ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਹ ਕਾਰਜ ਪਲੇਸਮੈਂਟ ਅਫ਼ਸਰ ਸ੍ਰੀ ਮੰਗੇਸ਼ ਸੂਦ, ਕੈਰੀਅਰ ਕਾਊਂਸਲਰ ਸ੍ਰੀ ਆਦਿਤਿਆ ਰਾਣਾ ਅਤੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਹੁਸ਼ਿਆਰਪੁਰ ਦੀ ਪੂਰੀ ਟੀਮ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੀ ਸਫ਼ਲ ਹੋ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਿਊਰੋ ਦੀ ਟੀਮ ਦੀ ਦਿਨ-ਰਾਤ ਦੀ ਸਖਤ ਮਿਹਨਤ ਦਾ ਹੀ ਨਤੀਜ਼ਾ ਹੈ, ਜਿਸ ਦੇ ਚੱਲਦਿਆਂ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਪੂਰੇ ਭਾਰਤ ਵਿੱਚ ਸੂਬੇ ਦੇ ਜ਼ਿਲ੍ਹਾ ਹੁਸ਼ਿਆਰਪੁਰ ਨੇ ਇਕ ਵਿਲੱਖਣ ਪਹਿਚਾਣ ਬਣਾਈ ਹੈ।