You are here

ਦਿ ਰਿਟੇਲ ਕਰਿਆਨਾ ਮਰਚੈਂਟ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ

ਜਗਰਾਉ 25 ਅਪ੍ਰੈਲ (ਅਮਿਤਖੰਨਾ) ਦਿ ਰਿਟੇਲ ਕਰਿਆਨਾ ਮਰਚੈਂਟ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਮਿਡ ਟਾਊਨ ਲਾਇਨ ਕਲੱਬ ਦੀ ਇਮਾਰਤ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਰਾਤ ਦੇ ਖਾਣੇ ਮੌਕੇ ਹੋਈ। ਮੀਟਿੰਗ ਵਿੱਚ ਸਟੇਜ ਸੈਕਟਰ ਦੀ ਅਹਿਮ ਭੂਮਿਕਾ ਸੰਸਥਾ ਦੇ ਮੀਤ ਪ੍ਰਧਾਨ ਪ੍ਰਵੀਨ ਜੈਨ ਨੇ ਨਿਭਾਈ। ਐਸੋਸੀਏਸ਼ਨ ਦੇ ਪ੍ਰਧਾਨ ਮਨੋਹਰ ਸਿੰਘ ਟੱਕਰ ਨੇ ਸਮੂਹ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਦੁਕਾਨ ’ਤੇ ਮਿਲਾਵਟੀ ਸਾਮਾਨ ਨਾ ਵੇਚਣ ਦੀ ਅਪੀਲ ਕੀਤੀ। ਚੇਅਰਮੈਨ ਨੇ ਸਮੂਹ ਦੁਕਾਨਦਾਰਾਂ ਨੂੰ ਕਿਹਾ ਕਿ ਵਿਭਾਗ ਦੇ ਹੁਕਮਾਂ ਅਨੁਸਾਰ ਸਮੂਹ ਦੁਕਾਨਦਾਰਾਂ ਕੋਲ ਐਫ.ਐਸ.ਐਸ.ਆਈ. ਦਾ ਲਾਇਸੰਸ ਹੋਣਾ ਬਹੁਤ ਜ਼ਰੂਰੀ ਹੈ। ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨੂੰ ਬਹੁਤ ਹੀ ਸਰਲ ਬਣਾਇਆ ਗਿਆ ਹੈ ਅਤੇ ਕੋਈ ਵੀ ਵਪਾਰੀ http://www.foscos.fssai.gov.in/ 'ਤੇ ਆਨਲਾਈਨ ਅਪਲਾਈ ਕਰਕੇ ਲਾਇਸੰਸ ਪ੍ਰਾਪਤ ਕਰ ਸਕਦਾ ਹੈ। ਅਤੇ ਲਾਈਸੈਂਸ ਬਣਾਉਣ ਲਈ ਦਸਤਾਵੇਜ਼ ਵਿੱਚ ਫਰਮ ਦੇ ਮਾਲਕ ਦੀ ਆਈਡੀ ਪਰੂਫ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਵਪਾਰਕ ਸਥਾਨ ਦਾ ਆਈਡੀ ਪਰੂਫ (ਦੁਕਾਨ ਦੀ ਰਜਿਸਟਰੀ/ਬਿਜਲੀ ਦਾ ਬਿੱਲ) ਜ਼ਰੂਰੀ ਹੈ। ਵੈੱਬਸਾਈਟ 'ਤੇ ਟੋਲ ਫ੍ਰੀ ਨੰਬਰ ਅਤੇ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨਾਲ ਸਬੰਧਤ ਪੂਰੀ ਜਾਣਕਾਰੀ ਦਿੱਤੀ ਗਈ ਹੈ। ਲਾਇਸੈਂਸ ਨਾ ਹੋਣ ਦੀ ਸੂਰਤ ਵਿੱਚ ਵਪਾਰੀ ਨੂੰ ਛੇ ਮਹੀਨੇ ਦੀ ਕੈਦ ਅਤੇ 5 ਲੱਖ ਜੁਰਮਾਨਾ ਵੀ ਹੋ ਸਕਦਾ ਹੈ। ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਐਸੋਸੀਏਸ਼ਨ ਦੇ ਉੱਚ ਅਧਿਕਾਰੀਆਂ ਨਾਲ ਵੀ ਆਪਣੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। , ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰਵੀਨ ਜੈਨ ਅਤੇ ਇਕਬਾਲ ਸਿੰਘ, ਜਨਰਲ ਸਕੱਤਰ ਵਿਨੋਦ ਜੈਨ, ਸਕੱਤਰ ਕਮਲਦੀਪ ਬਾਂਸਲ, ਮੈਂਬਰ ਨਵਨੀਤ ਮੰਗਲਾ ਅਤੇ ਕਸ਼ਿਸ਼ ਸਮੇਤ ਸਮੂਹ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।