ਦੋ ਸਰਕਾਰਾਂ ਨੇ ਨਹੀਂ ਦਿੱਤਾ ਇਨਸਾਫ਼, ਤੀਜੀ ਤੋਂ ਝਾਕ ?
ਜਗਰਾਉਂ 28 ਅਪ੍ਰੈਲ ( ਮਨਜਿੰਦਰ ਗਿੱਲ /ਗੁਰਕੀਰਤ ਜਗਰਾਉਂ) ਨਜ਼ਾਇਜ ਹਿਰਾਸਤ 'ਚ ਰੱਖਣ, ਕੁੱਟਮਾਰ ਕਰਨ ਤੇ ਝੂਠੇ ਕਤਲ਼ ਕੇਸ ਵਿਚ ਫਸਾਉਣ ਸਬੰਧੀ ਮੁਕੱਦਮੇ ਦੇ ਦੋਸ਼ੀ ਡੀ ਐੱਸ ਪੀ ਗੁਰਿੰਦਰ ਬੱਲ, ਏ ਐਸ ਆਈ ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਲਈ ਥਾਣਾ ਸਿਟੀ ਜਗਰਾਉਂ ਮੂਹਰੇ ਚੱਲ਼ ਰਹੇ ਅਣਮਿਥੇ ਸਮੇਂ ਦੇ ਧਰਨੇ ਵਿੱਚ ਜਿਥੇ ਪੀੜ੍ਹਤ ਮਾਤਾ ਸੁਰਿੰਦਰ ਕੌਰ ਰਸੂਲਪੁਰ 29ਵੇਂ ਦਿਨ ਵੀ ਭੁੱਖ ਹੜਤਾਲ 'ਤੇ ਬੈਠੀ ਰਹੀ ਤੇ ਧਰਨਾ ਅੱਜ 36ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀ ਕਿਸਾਨਾਂ -ਮਜ਼ਦੂਰਾਂ ਤੇ ਇਨਸਾਫ਼ਪਸੰਦ ਲੋਕਾਂ ਨੇ ਇਕੱਠੇ ਹੋ ਕੇ ਜਿਥੇ ਪੰਜਾਬ ਸਰਕਾਰ ਨੂੰ ਦਾ ਪਿੱਟ-ਸਿਆਪਾ ਕੀਤਾ, ਉਥੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਨੀਅਤ ਸ਼ੱਕ ਕੀਤਾ। ਇਸ ਸਮੇਂ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੇੰਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਤਾਰੀ, ਮਦਨ ਜਗਰਾਉਂ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲ੍ਹਾ ਆਗੂ ਦਰਸ਼ਨ ਸਿੰਘ ਗਾਲਿਬ ਸੁਰਿੰਦਰ ਗਾਲਿਬ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਯੂਥ ਵਿੰਗ ਕਨਵੀਨਰ ਮਨੋਹਰ ਸਿੰਘ ਝੋਰੜਾਂ, ਪ੍ਰਧਾਨ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਆਗੂ ਸਰਵਿੰਦਰ ਸਿੰਘ ਸੁਧਾਰ, ਸ਼ੇਰ ਸਿੰਘ ਜੋਧਪੁਰੀ, ਸਤਪਾਲ ਸਿੰਘ ਜਗਰਾਉਂ, ਗੁਰਚਰਨ ਸਿੰਘ ਰਸੂਲਪੁਰ, ਜੁਗਰਾਜ ਸਿੰਘ ਅੱਚਰਵਾਲ ਆਦਿ ਹਾਜ਼ਰ ਸਨ। ਇਸ ਸਮੇਂ ਪੀੜ੍ਹਤ ਮਨਪ੍ਰੀਤ ਕੌਰ ਧਾਲੀਵਾਲ ਤੇ ਮਾਤਾ ਸੁਰਿੰਦਰ ਕੌਰ ਨੇ ਕਿਹਾ ਉਨ੍ਹਾਂ ਦੇ ਪਰਿਵਾਰ 'ਤੇ ਕੀਤੇ ਅੱਤਿਆਚਾਰਾਂ ਅਤੇ ਤਬਾਹੀ ਲਈ ਤੱਤਕਾਲੀ ਐਸ ਐਸ ਪੀ ਰਾਜੀਵ ਆਹੀਰ, ਤੱਤਕਾਲੀ ਡੀ ਐੱਸ ਪੀ ਗੁਰਜੀਤ ਰੋਮਾਣਾ, ਤੱਤਕਾਲੀ ਐੱਸ ਐੱਚ ਓ ਗੁਰਿੰਦਰ ਬੱਲ, ਤੱਤਕਾਲੀ ਏ ਐਸ ਆਈ ਰਾਜਵੀਰ, ਹਰਜੀਤ ਸਰਪੰਚ ਤੇ ਧਿਆਨ ਸਿੰਘ ਪੰਚ ਜਿੰਮੇਵਾਰ ਹਨ। ਉਨ੍ਹਾਂ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।