ਲੰਡਨ , 29 ਅਪ੍ਰੈਲ ( ਖਹਿਰਾ) ਮਨੁੱਖਤਾ ਦੇ ਲਈ ਕੰਮ ਕਰਨ ਵਾਲੀ ਸੰਸਥਾ ਵਰਲਡ ਕੈਂਸਰ ਕੇਅਰ ਦੇ ਬਾਨੀ ਡਾ ਕੁਲਵੰਤ ਸਿੰਘ ਧਾਲੀਵਾਲ ਅੱਜ ਦਿੱਲੀ ਲਈ ਰਵਾਨਾ ਹੋਏ । ਦਿੱਲੀ ਨੂੰ ਰਵਾਨਾ ਹੋਣ ਸਮੇਂ ਡਾ ਕੁਲਵੰਤ ਸਿੰਘ ਧਾਲੀਵਾਲ ਨੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਸਾਂਝੀ ਕਰਦਿਆਂ ਦੱਸਿਆ ਕੇ ਪੰਜਾਬ ਅਤੇ ਭਾਰਤ ਵਿੱਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਮਨੁੱਖਤਾ ਨੂੰ ਬਚਾਉਣ ਲਈ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਤੈਅ ਹੋ ਗਿਆ ਹੈ ਅਤੇ ਬਾਕੀ ਗੱਲਬਾਤ ਉਹ ਮੁਲਾਕਾਤ ਤੋਂ ਬਾਅਦ ਹੀ ਸਾਂਝੀ ਕਰਨਗੇ । ਪ੍ਰਧਾਨਮੰਤਰੀ ਨਾਲ ਕਿਸ ਤਰ੍ਹਾਂ ਕੈਂਸਰ ਤੋਂ ਭਾਰਤ ਵਾਸੀਆਂ ਨੂੰ ਬਚਾਇਆ ਜਾ ਸਕਦਾ ਹੈ ਉਸ ਵਿਸ਼ੇ ਉਤੇ ਗੱਲਬਾਤ ਹੋਵੇਗੀ । ਉਨ੍ਹਾਂ ਅੱਗੇ ਆਖਿਆ ਕਿ ਐਨ ਆਰ ਆਈ ਭਰਾਵਾਂ ਦੇ ਸਹਿਯੋਗ ਦੇ ਨਾਲ ਜੇਕਰ ਪ੍ਰਧਾਨ ਮੰਤਰੀ ਨਾਲ ਗੱਲਬਾਤ ਦੇ ਸਹੀ ਸਿੱਟੇ ਨਿਕਲਦੇ ਹਨ ਤਾਂ ਸਰਕਾਰ ਦੇ ਨਾਲ ਮਿਲ ਕੇ ਕੈਂਸਰ ਨੂੰ ਰੋਕਣ ਵਿਚ ਇਕ ਵੱਡਾ ਉਪਰਾਲਾ ਸ਼ੁਰੂ ਕੀਤਾ ਜਾਵੇਗਾ ।