You are here

ਅੱਖਾਂ ਦੇ ਚੈਕਅੱਪ ਕੈਂਪ ਵਿੱਚ 270 ਮਰੀਜ਼ਾਂ ਨੇ ਲਿਆ ਲਾਹਾ  

×

Error message

  • Warning: Trying to access array offset on value of type bool in include() (line 144 of /home2/webidecm/janshaktinews.com/sites/all/themes/bootstrap/templates/node/node--article.tpl.php).
  • Warning: Trying to access array offset on value of type null in _text_sanitize() (line 321 of /home2/webidecm/janshaktinews.com/modules/field/modules/text/text.module).
  • Warning: Trying to access array offset on value of type null in _text_sanitize() (line 321 of /home2/webidecm/janshaktinews.com/modules/field/modules/text/text.module).

ਜਗਰਾਉਂ    (ਅਮਿਤ  ਖੰਨਾ  ) ਜਗਰਾਉਂ ਤੋਂ ਥੋੜ੍ਹੀ ਹੀ ਦੂਰ ਪਿੰਡ ਲੰਮਾ ਜੱਟਪੁਰਾ ਵਿਖੇ ਅੱਖਾਂ ਦਾ ਫ੍ਰੀ ਚੈੱਕਅਪ ਕੈਂਪ ਲਗਾਇਆ ਗਿਆ  ,ਇਸ ਕੈਂਪ ਦਾ ਉਦਘਾਟਨ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂਕੇ ਦੇ ਪਤੀ ਪ੍ਰੋ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਕੀਤਾ ਗਿਆ । ਇਸ ਕੈਂਪ ਵਿਚ ਸ਼ੰਕਰਾ ਆਈ ਹਸਪਤਾਲ ਦੀ ਟੀਮ ਪਹੁੰਚੀ ਹੋਈ ਸੀ  ਜਿਨ੍ਹਾਂ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਬੜੇ ਹੀ ਵਧੀਆ ਢੰਗ ਨਾਲ ਕੀਤਾ ਗਿਆ । ਇਸ ਕੈਂਪ ਵਿਚ ਕੁੱਲ 270 ਮਰੀਜ਼ਾਂ ਨੇ ਲਾਹਾ ਲਿਆ  ਜਿਨ੍ਹਾਂ ਵਿੱਚੋਂ  61 ਮਰੀਜ਼ਾਂ ਦੇ ਆਪ੍ਰੇਸ਼ਨ ਕੀਤੇ ਜਾਣੇ ਹਨ ,ਇਹ ਆਪ੍ਰੇਸ਼ਨ ਸ਼ੰਕਰਾ ਹਸਪਤਾਲ ਮੁੱਲਾਂਪੁਰ ਵਿਖੇ ਕੀਤੇ ਜਾਣਗੇ । ਇਸ ਕੈਂਪ ਵਿਚ ਐੱਮ ਐੱਲ ਏ ਹਾਕਮ ਸਿੰਘ ਠੇਕੇਦਾਰ ਹਲਕਾ ਰਾਏਕੋਟ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਸਮਾਜ ਸੇਵੀ ਅਤੇ ਐਂਟੀ ਡਰੱਗ ਅਤੇ ਬਲੱਡ ਸੇਵਾ ਫਾਊਂਡੇਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਲੰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਦਰਸ਼ਨ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ ਹਰਪਾਲ ਸਿੰਘ, ਡਾ ਪਰਮਜੀਤ ਸਿੰਘ , ਬਲਵਿੰਦਰ ਸਿੰਘ ਫੌਜੀ, ਹੈਪੀ ਲੰਮਾ,  ਪ੍ਰੀਤਮ ਸਿੰਘ ਬਬਲਾ, ਦਲਵੀਰ ਮਨੀਲਾ, ਜਰਨੈਲ ਸਿੰਘ ਆਦਿ ਹਾਜ਼ਰ ਸਨ