ਜਗਰਾਉ 5 ਮਈ (ਅਮਿਤਖੰਨਾ)ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਵੀਰਵਾਰ ਨੂੰ ਪਹਿਲੀ ਵਾਰ ਉਦਯੋਗਿਕ ਸ਼ਹਿਰ ਲੁਧਿਆਣਾ ਪਹੁੰਚੇ। ਪੰਜਾਬ ਸਰਕਾਰ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ’ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਪੁੱਜੇ। ਉਨ੍ਹਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਗਵੰਤ ਮਾਨ ਦੀ ਫੇਰੀ ਨੂੰ ਲੈ ਕੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਲੋਕ ਗਾਇਕ ਸੁਰਿੰਦਰ ਛਿੰਦਾ, ਡਾ: ਅਨੁਰਾਗ, ਅਮਰੀਕ ਸਿੰਘ ਘਡ਼ਿਆਲ, ਕੁਲਵੰਤ ਸਿੰਘ ਲੋਟੇ, ਪ੍ਰਿੰਸੀਪਲ ਚਮਕੌਰ ਸਿੰਘ, ਅਨੁਰਾਗ ਸਿੰਘ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਇਸ਼ਵਰਜੋਤ ਸਿੰਘ ਚੀਮਾ, ਬੀਬੀ ਸਰਬਜੀਤ ਕੌਰ ਮਾਣੂਕੇ, ਜਗਤਾਰ ਸਿੰਘ ਦਿਆਲਪੁਰਾ ਵੀ ਸਮਾਗਮ ਵਿੱਚ ਹਾਜ਼ਰ ਹਨ ।