ਚੰਡੀਗੜ੍ਹ 07 ਮਈ (ਰਣਜੀਤ ਸਿੱਧਵਾਂ) : ਖਰੀਦ ਪ੍ਰਕਿਰਿਆ ਦੇ ਮੁਕੰਮਲ ਹੋਣ ਤੋਂ ਬਾਅਦ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ 8 ਮਈ ਨੂੰ ਸ਼ਾਮ 5 ਵਜੇ ਤੋਂ ਸੂਬੇ ਭਰ ਦੀਆਂ 825 ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਸੂਬੇ ਦੀਆਂ ਕੁੱਲ 1099 ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਬੰਦ ਹੋ ਚੁੱਕੀ ਹੈ।