ਲੁਧਿਆਣਾ, 10 ਮਈ - ਮਾਣਯੋਗ ਸੀ. ਜੇ.ਐਮ. ਰਮਨ ਸ਼ਰਮਾ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਨੇ ਇਕ ਛੋਟੇ ਜਿਹੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ ਢੋਲੇਵਾਲ ਲੁਧਿਆਣਾ ਦੀ ਵਿਦਿਆਰਥਣ ਤਾਨੀਆ ਜਿਸ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਨਾਰੀ ਸਸ਼ਕਤੀਕਰਨ ਉਪਰ ਕਰਵਾਏ ਗਏ ਸੂਬਾ ਪੱਧਰੀ ਸਕਿੱਟ ਮੁਕਾਬਲੇ ਵਿਚ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ, ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸਮਾਜ ਦੀ ਹਰੇਕ ਲੜਕੀ ਨੂੰ ਪੜ੍ਹ ਲਿਖ ਕੇ ਆਪਣੇ ਪੈਰਾਂ 'ਤੇ ਖੜ੍ਹਾ ਹੋਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥਣ ਤਾਨੀਆ ਨੂੰ ਮਾਣਯੋਗ ਜੱਜ ਵਲੋਂ 5000 ਰੁਪਏ ਮੁੱਲ ਦੀਆਂ ਕਿਤਾਬਾਂ ਦਾ ਇਕ ਸੈਟ ਇਨਾਮ ਵਜੋਂ ਪ੍ਰਦਾਨ ਕੀਤਾ ਗਿਆ । ਇਸ ਮੌਕੇ ਸਕੂਲ ਵਲੋਂ ਮਾਣਯੋਗ ਜੱਜ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਆਗੂ ਸਰਵਜੀਤ ਸਿੰਘ, ਆਸ਼ੂ ਰਤਨ ਅਤੇ ਸੁਖਦੇਵ ਸਿੰਘ ਤੋਂ ਇਲਾਵਾ ਗੁਰਮੀਤ ਸਿੰਘ ਰੀਡਰ ਹਾਜਰ ਸਨ।