15 ਮਈ ਨੂੰ ਹੋਵੇਗਾ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮ
ਅਜੀਤਵਾਲ (ਬਲਵੀਰ ਸਿੰਘ ਬਾਠ) ਕੌਲਧਰ ਪਰਿਵਾਰਾਂ ਦੇ ਜੱਦੀ ਜਠੇਰੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਪਿੰਡ ਰੁੜਕਾ ਕਲਾਂ ਜ਼ਿਲ੍ਹਾ ਜਲੰਧਰ ਵਿਖੇ ਕੀਤੀ ਗਈ ਮੀਟਿੰਗ ਬਾਰੇ ਜਨ ਸ਼ਕਤੀ ਨੂੰ ਜਾਣਕਾਰੀ ਦਿੰਦਿਆਂ ਸਾਬਕਾ ਪੰਚਾਇਤ ਮੈਂਬਰ ਜਗਤਾਰ ਸਿੰਘ ਤਾਰੀ ਨੇ ਦੱਸਿਆ ਤੇ ਕੌਲਧਰ ਪਰਿਵਾਰਾਂ ਦੇ ਜੱਦੀ ਜਠੇਰੇ ਪਿੰਡ ਰੁੜਕਾ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਮਨਾਏ ਜਾਣ ਸਬੰਧੀ ਵਿਚਾਰ ਵਟਾਂਦਰਾ ਪਰਗਟ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਮਿਤੀ ਪੱਚੀ ਮਈ ਨੂੰ ਸਵੇਰੇ ਗਿਆਰਾਂ ਵਜੇ ਝੰਡੇ ਦੀ ਰਸਮ ਹੋਵੇਗੀ ਉਪਰੰਤ ਸੱਭਿਆਚਾਰਕ ਅਤੇ ਧਾਰਮਿਕ ਸਮਾਗਮ ਹੋਵੇਗਾ ਜਿਸ ਵਿਚ ਓਂਕਾਰ ਸੰਧੂ ਮਿਊਜ਼ੀਕਲ ਗਰੁੱਪ ਉੱਚਾ ਪਿੰਡ ਕਹਾਣੀ ਵਾਲੇ ਆਪਣਾ ਪ੍ਰੋਗਰਾਮ ਪੇਸ਼ ਕਰਨਗੇ ਇਸ ਮੇਲੇ ਨੂੰ ਲੈ ਕੇ ਕੌਲਧਰ ਪਰਿਵਾਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਨ੍ਹਾਂ ਅੱਗੇ ਕਿਹਾ ਕਿ ਪੂਰੇ ਪੰਜਾਬ ਵਿਚੋਂ ਕੌਲਧਰ ਪਰਿਵਾਰਾਂ ਦੀ ਹਜ਼ਾਰਾਂ ਦੀ ਗਿਣਤੀ ਵਿਚ ਕੌਲਧਰ ਪਰਿਵਾਰ ਪਹੁੰਚ ਕੇ ਮੇਲੇ ਦੀ ਰੌਣਕ ਨੂੰ ਵਧਾਉਣਗੇ ਅਤੇ ਪੂਰਵਜਾਂ ਦੇ ਅਸਥਾਨ ਤੇ ਸ਼ਰਧਾ ਪੂਰਵਕ ਨਤਮਸਤਕ ਹੋਣਗੇ ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਉਨ੍ਹਾਂ ਨਾਲ ਸੰਪਰਕ ਕਰਨ ਵਾਸਤੇ ਆਪਣਾ ਇੱਕ ਨੰਬਰ ਜਾਰੀ ਕੀਤਾ 9815155922