ਜਗਰਾਉ 13 ਮਈ (ਅਮਿਤਖੰਨਾ) ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਅੱਜ ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਨੂੰ ਵਿਦਿਆਰਥੀਆਂ ਦੇ ਲਈ ਠੰਢੇ ਪਾਣੀ ਵਾਲਾ ਵਾਟਰ ਕੂਲਰ, ਆਰ ਓ ਸਿਸਟਮ ਤੇ 25 ਕੁਰਸੀਆਂ ਭੇਟ ਕੀਤੀਆਂ ਗਈਆਂ। ਇਸ ਸਮੇਂ ਸੋਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਸਰਪ੍ਰਸਤ ਰਾਜਿੰਦਰ ਜੈਨ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਨੇ ਕਿਹਾ ਕਿ ਸਰਵਹਿੱਤਕਾਰੀ ਸਕੂਲ ਦੇ ਬੱਚਿਆਂ ਦੀ ਮੰਗ ਨੂੰ ਦੇਖਦੇ ਹੋਏ ਸਕੂਲ ਨੂੰ 25 ਕੁਰਸੀਆਂ, ਵਾਟਰ ਕੂਲਰ ਅਤੇ ਆਰ ਓ ਸਿਸਟਮ ਦਿੱਤਾ ਗਿਆ ਹੈ ਤਾਂ ਕਿ ਗਰਮੀ ਦੇ ਮੌਸਮ ਵਿੱਚ ਇਨ੍ਹਾਂ ਨੂੰ ਕੋਈ ਤਕਲੀਫ਼ ਨਾ ਆਵੇ| ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਲਗਾਤਾਰ ਸਕੂਲਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ| ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਡਾ ਅੰਜੂ ਗੋਇਲ ਅਤੇ ਪ੍ਰਿੰਸੀਪਲ ਨੀਲੂ ਨਰੂਲਾ ਨੇ ਸੁਸਾਇਟੀ ਦਾ ਸਕੂਲ ਦੀ ਮਦਦ ਕਰਨ ਲਈ ਧੰਨਵਾਦ ਕੀਤਾ| ਇਸ ਮੌਕੇ ਸਕੂਲ ਦੇ ਮੈਨੇਜਰ ਐਡਵੋਕੇਟ ਵਿਵੇਕ ਭਾਰਦਵਾਜ, ਦਰਸ਼ਨ ਲਾਲ ਸੰਮੀ, ਅਧਿਆਪਕਾ ਮਨਿੰਦਰ ਕੌਰ, ਦਵਿੰਦਰ ਸਿੰਘ, ਕਮਲਜੀਤ ਕੌਰ ਸਮੇਤ ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਨੀਰਜ ਮਿੱਤਲ, ਮੁਕੇਸ਼ ਗੁਪਤਾ, ਕੰਵਲ ਕੱਕੜ, ਲਾਕੇਸ਼ ਟੰਡਨ, ਆਰ ਕੇ ਗੋਇਲ, ਡਾ ਭਾਰਤ ਭੂਸ਼ਣ ਬਾਂਸਲ, ਰਜਿੰਦਰ ਜੈਨ ਕਾਕਾ, ਸੁਖਜਿੰਦਰ ਸਿੰਘ ਢਿੱਲੋਂ, ਪੀ ਆਰ ਓ ਮਨੋਜ ਗਰਗ, ਅਨਿਲ ਮਲਹੋਤਰਾ, ਸੁਨੀਲ ਅਰੋੜਾ ਆਦਿ ਹਾਜ਼ਰ ਸਨ|