ਲੁਧਿਆਣਾ, ਮਈ 14 (ਰਣਜੀਤ ਸਿੱਧਵਾਂ) : ਖ਼ੁਰਾਕ ਸਪਲਾਈਜ ਵਿਭਾਗ ਵੱਲੋਂ ਘਰੇਲੂ ਗੈਸ ਦੀ ਦੁਰਵਰਤੋਂ ਅਤੇ ਕਾਲਾਬਜਾਰੀ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਹੋਇਆਂ ਸ਼ਨੀਵਾਰ ਨੂੰ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕੀਤੀ। ਜਿਸ ਸੰਬਧੀ ਜਾਣਕਾਰੀ ਦਿੰਦਿਆਂ ਡੀ.ਐੱਫ਼.ਐੱਸ.ਸੀ ਲੁਧਿਆਣਾ ਪੂਰਬੀ ਸ੍ਰੀਮਤੀ ਸ੍ਰੀਮਤੀ ਸ਼ਿਫਾਲੀ ਚੋਪੜਾ ਨੇ ਦੱਸਿਆ ਕਿ ਵਿਭਾਗ ਵੱਲੋਂ ਖ਼ੁਰਾਕ ਸਪਲਾਈ ਅਫ਼ਸਰ ਸ੍ਰੀ ਲਖਵੀਰ ਸਿੰਘ ਅਤੇ ਸਹਾਇਕ ਖ਼ੁਰਾਕ ਸਪਲਾਈ ਅਫਸਰ ਸ੍ਰੀਮਤੀ ਦਮਨਜੀਤ ਕੌਰ ਦੀ ਅਗਵਾਈ ਵਿੱਚ ਗਠਿਤ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕੀਤੀ ਅਤੇ ਕਾਰਵਾਈ ਕਰਦੇ ਹੋਏ 25 ਸਿਲੰਡਰ ਜ਼ਬਤ ਕੀਤੇ ਗਏ ਅਤੇ ਖਬਰ ਲਿਖੇ ਜਾਣ ਤੱਕ ਕਾਰਵਾਈ ਜਾਰੀ ਸੀ। ਇਸ ਮੌਕੇ ਉਹਨਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ ਅਤੇ ਘਰੇਲੂ ਗੈਸ ਦੀ ਕਾਲਾਬਜਾਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਟੀਮਾਂ ਵਿੱਚ ਨਿਰੀਖਕ ਸ੍ਰੀ ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਸ੍ਰੀ ਮਨਿੰਦਰ ਖੁਰਾਣਾ , ਕੁਲਦੀਪ ਸਿੰਘ, ਜਤਿੰਦਰ ਕਪਿਲ, ਪਰਵਿੰਦਰ ਲੱਧੜ , ਦਵਿੰਦਰ ਸਿੰਘ, ਅਰੁਣ ਸਲਾਰੀਆ , ਧੀਰਜ ਕੁਮਾਰ, ਰਾਜਨ ਬੋਹਟ, ਰਾਜੇਸ਼ ਕੁਮਾਰ, ਗੁਰਜੰਟ ਸਿੰਘ, ਪ੍ਰਦੀਪ ਕਪੂਰ ਸਾਰੇ ਨਿਰੀਖਕ ਆਦਿ ਸ਼ਾਮਲ ਸਨ।