ਬਠਿੰਡਾ 16 ਮਈ (ਰਣਜੀਤ ਸਿੱਧਵਾਂ) : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਿਰੰਤਰ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਰਿਜਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਬਠਿੰਡਾ ਦੇ ਦਫ਼ਤਰ ਵਿਖੇ ਅਚਨਚੇਤ ਛਾਪਾ ਮਾਰਿਆ। ਰਿਕਾਰਡ ਘੋਖਣ 'ਤੇ ਆਰ.ਟੀ.ਏ. ਦਫ਼ਤਰ ਦੇ ਕੰਮਕਾਜ ਵਿੱਚ ਕਈ ਤਰ੍ਹਾਂ ਦੀਆਂ ਊਣਤਾਈਆਂ ਪਾਈਆਂ ਗਈਆਂ। ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਜਾਂਚ ਕਰਨ ਦੇ ਆਦੇਸ਼ ਦਿੰਦਿਆਂ ਹਫ਼ਤੇ ਦੇ ਅੰਦਰ-ਅੰਦਰ ਜਾਂਚ ਰਿਪੋਰਟ ਮੰਗੀ। ਟਰਾਂਸਪੋਰਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਗ਼ੈਰ-ਕਾਨੂੰਨੀ ਤੌਰ 'ਤੇ ਚਲ ਰਹੀਆਂ ਬੱਸਾਂ ਦੇ ਮਾਲਕਾਂ ਨੂੰ ਹਰ ਹੀਲੇ ਨੱਥ ਪਾਈ ਜਾਵੇਗੀ ਪਰ ਕਿਸੇ ਵੀ ਅਸਲ ਆਪ੍ਰੇਟਰ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।