You are here

ਕੈਬਨਿਟ ਮੰਤਰੀ ਡਾ. ਬਲਜੀਤ ਕੌਰ 21 ਮਈ ਨੂੰ ਮਲੋਟ ਵਿੱਚ ਆਰੀਅਨਜ਼ ਦੇ ਸਮਾਗਮ ਵਿੱਚ ਹੋਣਗੇ ਸ਼ਾਮਿਲ  

ਸ੍ਰੀ ਮੁਕਤਸਰ ਸਾਹਿਬ 19 ਮਈ (ਰਣਜੀਤ ਸਿੱਧਵਾਂ)  : ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ੍ਹ ਦੁਆਰਾ ਮਲੋਟ ਖੇਤਰ ਦੇ ਲਗਭਗ 40- 50 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਮਿਸਾਲੀ ਕੰਮ ਅਤੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਮਲੋਟ ਵਿੱਚ 21 ਮਈ ਨੂੰ ਅਧਿਆਪਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਮਲਕੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐੱਸ ਈ) ਸ਼੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ ।ਕਟਾਰੀਆ ਨੇ ਕਿਹਾ ਕਿ ਇਸ ਖੇਤਰ ਦੀ ਪਛੜੀ ਬੈਲਟ ਦੇ ਬਹੁਤੇ ਵਿਦਿਆਰਥੀ ਵੱਡੇ ਵਿਦਿਅਕ ਅਦਾਰਿਆਂ ਵਿੱਚ ਪ੍ਰੋਫੈਸ਼ਨਲ ਕੋਰਸਾਂ ਦੀ ਉੱਚ ਫੀਸ ਭਰਨ ਦੇ ਯੋਗ ਨਹੀਂ ਹਨ। ਪਰ ਆਰੀਅਨਜ਼ ਲੋੜਵੰਦ ਅਤੇ ਲਾਇਕ ਵਿਦਿਆਰਥੀਆਂ ਲਈ ਪਹਿਲੀ ਪਸੰਦ ਵਜੋਂ ਉਭਰਿਆ ਹੈ ਕਿਉਂਕਿ ਇਸ ਵਿੱਚ ਵੱਖ-ਵੱਖ ਸਕਾਲਰਸ਼ਿਪ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਦੇ ਇੱਕ ਵਫ਼ਦ ਨੇ ਹਾਲ ਹੀ ਵਿੱਚ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਵਿੱਚ ਪੇਸ਼ ਕੀਤੀਆਂ ਜਾ ਰਹੀਆਂ ਵਿਦਿਆਰਥੀ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਤਕਨੀਕੀ ਅਤੇ ਮੈਡੀਕਲ ਉੱਚ ਸਿੱਖਿਆ ਲਈ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਕਰਨ ਲਈ ਮਲੋਟ, ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਖੇਤਰ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਅਧਿਆਪਕ ਸਨਮਾਨ ਸਮਾਰੋਹ ਲਈ ਡਾ. ਕਟਾਰੀਆ ਦੇ ਸੱਦੇ ਨੂੰ ਸਵੀਕਾਰ ਕੀਤਾ।