ਬਰਨਾਲਾ /ਮਹਿਲਕਲਾਂ- 25 ਮਈ (ਗੁਰਸੇਵਕ ਸੋਹੀ /ਸੁਖਵਿੰਦਰ ਬਾਪਲਾ)- ਅੱਜ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨਣਵਾਲ ਵਿਖੇ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਜੈਦੀਪ ਸਿੰਘ ਚਾਹਲ ਤੇ ਮੈਡੀਕਲ ਅਫਸਰ ਜਸਪਿੰਦਰ ਸਿੰਘ ਵਾਲੀਆ ਦੀ ਅਗਵਾਈ ਹੇਠ ਤੰਬਾਕੂਨੋਸ਼ੀ ਦੀ ਰੋਕਥਾਮ ਲਈ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਇਸ ਮੌਕੇ ਜਸਪਿੰਦਰ ਸਿੰਘ ਵਾਲੀਆ ਨੇ ਬੋਲਦਿਆਂ ਦੱਸਿਆ ਕਿ ਤੰਬਾਕੂਨੋਸ਼ੀ ਨਾਲ ਹੋਣ ਕੈਂਸਰ ਵਰਗੀਆਂ ਗੰਭੀਰ ਲੱਗਦੀਆਂ ਹਨ ਜਿਵੇਂ ਕਿ ਮੂੰਹ ਦਾ ਕੈਂਸਰ ,ਗਲੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਵੀ ਹੋ ਸਕਦਾ ਹੈ ਹੋਰ ਅਨੇਕਾਂ ਹੋਣ ਭੈੜੀਆਂ ਬਿਮਾਰੀਆਂ ਬਾਰੇ ਦੱਸਿਆ ਗਿਆ । ਇਸ ਮੌਕੇ ਜਸਵੀਰ ਸਿੰਘ ਹੈਲਥ ਇੰਸਪੈਕਟਰ, ਜਗਸੀਰ ਸਿੰਘ ਹੈਲਥ ਇੰਸਪੈਕਟਰ, ਖੁਸ ਵਿੰਦਰ ਕੁਮਾਰ ਹੈਲਥ ਵਰਕਰ ਮਾਸਟਰ ਜਗਤਾਰ ਸਿੰਘ ,ਮਾਸਟਰ ਜਸਵਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ ।