ਐਮਸੀਸੀ ਟੀਮਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ’ਤੇ ਨੇੜਿਓਂ ਨਜ਼ਰ ਰੱਖਣ ਲਈ ਆਖਿਆ
ਬਰਨਾਲਾ 30 ਮਈ (ਰਣਜੀਤ ਸਿੱਧਵਾਂ) : ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਦੇ ਮੱਦੇਨਜ਼ਰ ਅੱਜ ਸਹਾਇਕ ਰਿਟਰਨਿੰਗ ਅਫ਼ਸਰ 103-ਬਰਨਾਲਾ ਸ. ਗੋਪਾਲ ਸਿੰਘ ਵੱਲੋਂ ਬਰਨਾਲਾ ਹਲਕੇ ਨਾਲ ਸਬੰਧਿਤ ਵੱਖ-ਵੱਖ ਟੀਮਾਂ ਨਾਲ ਜਿੱਥੇ ਅਹਿਮ ਮੀਟਿੰਗ ਕੀਤੀ ਗਈ, ਉਥੇ ਮਾਸਟਰ ਟ੍ਰੇਨਰਾਂ ਵੱਲੋਂ ਟੀਮਾਂ ਨੂੰ ਸਿਖਲਾਈ ਦਿੱਤੀ ਗਈ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਬਰਨਾਲਾ ਗੋਪਾਲ ਸਿੰਘ ਵੱਲੋਂ ਸੈਕਟਰ ਅਫ਼ਸਰਾਂ, ਐਸਐਸਟੀ, ਐਫਐਸਟੀ, ਵੀਐਸਟੀ, ਵੀਵੀਟੀ, ਖਰਚਾ ਟੀਮਾਂ, ਸੀ-ਵਿਜਿਲ ਟੀਮ, ਨੋਡਲ ਅਫ਼ਸਰਾਂ ਸਣੇ ਵੱਖ-ਵੱਖ ਟੀਮਾਂ ਚੋਣ ਡਿਊਟੀ ਬਾਰੇ ਵਿਸਥਾਰ ’ਚ ਦੱਸਿਆ ਅਤੇ ਮਾਸਟਰ ਟ੍ਰੇਨਰਾਂ ਵੱਲੋਂ ਉਨਾਂ ਨੂੰ ਚੋਣ ਡਿਊਟੀ ਬਾਰੇ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਕਰ ਅਤੇੇ ਆਬਕਾਰੀ ਵਿਭਾਗ ਵੱਲੋਂ ਟੀਮਾਂ ਨੂੰ ਮਿੱਥੀ ਹੱੱਦ ਤੋਂ ਵੱਧ ਸਾਮਾਨ ਜ਼ਬਤ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ। ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਵੱਲੋਂ ਸੈਕਟਰ ਅਫ਼ਸਰਾਂ ਨੂੰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕਰ ਕੇੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਸੈਕਟਰ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਬੂਥਾਂ ’ਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਸ. ਗੋਪਾਲ ਸਿੰਘ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਨਾਲ ਸਬੰਧਿਤ ਟੀਮਾਂ ਚੋਣ ਜ਼ਾਬਤੇ ਦੀ ਉਲੰਘਣਾ ਦੇ ਕੇਸਾਂ ’ਤੇ ਕਰੜੀ ਨਜ਼ਰ ਰੱਖਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਐਸਪੀ (ਸਿਟੀ) ਰਾਜੇਸ਼ ਸਨੇਹੀ, ਨਾਇਬ ਤਹਿਸੀਲਦਾਰ ਬਰਨਾਲਾ ਰਵਿੰਦਰਜੀਤ ਸਿੰਘ, ਨਾਇਬ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਸ਼ ਜੋਸ਼ੀ ਤੇ ਮਾਸਟਰ ਟ੍ਰੇਨਰ ਹਾਜ਼ਰ ਸਨ।