You are here

ਭੁੱਖ ਹੜਤਾਲ 63ਵੇਂ ਅਤੇ ਧਰਨਾ 70ਵੇਂ ਦਿਨ 'ਚ ਸ਼ਾਮਲ !

ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਧਰਨਾ ਰਹੇਗਾ ਜਾਰੀ-ਆਗੂ
ਜਗਰਾਉਂ 01 ਜੂਨ ( ਮਨਜਿੰਦਰ ਗਿੱਲ  ) ਪੰਜਾਬ ਪੁਲਿਸ ਦੇ ਅੱਤਿਆਚਾਰਾਂ ਤੋਂ ਪੀੜ੍ਹਤ ਪਰਿਵਾਰ ਅਤੇ ਇਲਾਕੇ ਦੀਆਂ ਇਨਸਾਫ਼ਪਸੰਦ ਜੱਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸਥਾਨਕ ਥਾਣਾ ਸਿਟੀ ਮੂਹਰੇ ਦਿੱਤੇ ਜਾ ਰਿਹਾ ਅਣਮਿਥੇ ਸਮੇਂ ਦੇ ਧਰਨੇ ਦੇ 70ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਬਲਦੇਵ ਸਿੰਘ ਫੌਜ਼ੀ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਜੱਗਾ ਸਿੰਘ ਢਿੱਲੋਂ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਹਰੀ ਸਿੰਘ ਚਚਰਾੜੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਏ ਕਿ ਗੈਰ-ਜਮਾਨਤੀ ਧਰਾਵਾਂ ਦੇ ਦੋਸ਼ੀਆਂ ਨੂੰ ਜੇਲ਼ ਦੀਆਂ ਸੀਖਾਂ ਪਿੱਛੇ ਬੰਦ ਕਰਕੇ 63 ਦਿਨਾਂ ਤੋਂ ਭੁੱਖ ਹੜਤਾਲ ਬੈਠੀ ਅਨੁਸੂਚਿਤ ਜਾਤੀ ਦੀ ਗਰੀਬ ਮਾਤਾ ਸੁਰਿੰਦਰ ਕੌਰ ਰਸੂਲਪੁਰ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਤਾਂ ਕਿ ਆਮ ਲੋਕਾਂ ਦਾ ਕਾਨੂੰਨ ਵਿਚ ਵਿਸਵਾਸ਼ ਬਣਿਆ ਰਹੇ। ਧਰਨੇ ਵਿਚ ਭੁੱਖ ਹੜਤਾਲ ਤੇ ਬੈਠੀ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦੀ ਬਿਰਧ ਮਾਤਾ ਸੁਰਿੰਦਰ ਕੌਰ ਰਸੂਲਪੁਰ ਨੇ ਕਿਹਾ ਕਿ ਉਹਨਾਂ ਦੇ ਪਰਿਵਾਰ ਸਾਲ 2005 ਤੋਂ ਇਨਸਾਫ਼ ਦੀ ਮੰਗ ਕਰਦਾ ਆ ਰਿਹਾ ਹੈ ਅਤੇ ਨਾਂ 2004-05 ਦੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ, ਨਾਂ ਹੀ 2012 ਤੋਂ 2017 ਤੱਕ ਦੀ ਦੋ ਵਾਰ ਬਣੀ ਪ੍ਰਕਾਸ਼ ਸਿੰਘ ਬਾਦਲ਼ ਦੀ ਅਕਾਲੀ-ਭਾਜਪਾ ਸਰਕਾਰ ਅਤੇ ਨਾਂ ਹੀ 2017 ਤੋਂ 2022 'ਚ ਬਣੀ ਕੈਪਟਨ ਤੇ ਚੰਨੀ ਸਰਕਾਰ ਇਨਸਾਫ਼ ਦੇ ਸਕੀ। ਉਨ੍ਹਾਂ ਭਰੇ ਮਨ ਨਾਲ਼ ਕਿਹਾ ਕਿ ਭਾਵੇਂ ਪਹਿਲੀਆਂ ਸਰਕਾਰਾਂ ਤੋਂ ਤਾਂ ਇਸ ਕਰਕੇ ਆਸ ਨਹੀਂ ਸੀ ਕਿ ਉਹ ਤਾਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਸਨ ਪਰ 2022 ਵਿੱਚ ਚੁਣੀ ਗਈ "ਆਪ" ਸਰਕਾਰ ਤੋਂ ਵਡੇਰੀ ਆਸ ਸੀ ਪਰ ਹਲਕਾ ਵਿਧਾਇਕ 'ਸਰਬਜੀਤ ਕੌਰ ਦੇ ਗਰੀਬ ਵਿਰੋਧੀ ਤੇ ਦੋਸ਼ੀ ਪੱਖੀ ਵਤੀਰੇ ਕਾਰਨ ਦੋਸ਼ੀਆਂ ਨੂੰ ਸੀਖਾਂ ਪਿੱਛੇ ਬੰਦ ਕਰਵਾਉਣ ਲਈ ਤਿੱਖਾ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹਨਾਂ ਦਾ ਪਰਿਵਾਰ ਪਿਛਲੇ ਡੇਢ ਦਹਾਕੇ ਤੋਂ ਪੁਲਿਸ ਅੱਤਿਆਚਾਰਾਂ ਖਿਲਾਫ਼ ਲੜ੍ਹਾਈ ਲੜ੍ਹ ਰਹੇ ਹਨ ਅਤੇ ਇਨਸਾਫ਼ ਦੀ ਪ੍ਰਾਪਤੀ ਤੱਕ ਲੜ੍ਹਦੇ ਰਹਿਣਗੇ। ਇਸ ਸਮੇਂ ਕਿਸਾਨ ਆਗੂ ਜਗਰੂਪ ਸਿੰਘ ਤੇ ਗੁਰਚਰਨ ਸਿੰਘ ਅਤੇ ਪੇਂਡੂ ਮਜ਼ਦੂਰ ਯੂਨੀਅਨ ਆਗੂ ਨਿਰਮਲ ਸਿੰਘ  ਰਸੂਲਪੁਰ ਨੇ ਕਿਹਾ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਅੱਜ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਕੁੰਡਾ ਸਿੰਘ ਕਾਉਂਕੇ, ਬਾਬਾ ਬੰਤਾ ਸਿੰਘ ਡੱਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸਿੰਘ, ਦਸਮੇਸ਼ ਕਿਸਾਨ ਯੂਨੀਅਨ ਦੇ ਹਰੀ ਸਿੰਘ ਚਚਰਾੜੀ, ਜੱਥੇਦਾਰ ਚੜ੍ਤ ਸਿੰਘ ਬਾਰਦੇਕੇ, ਨਛੱਤਰ ਸਿੰਘ ਬਾਰਦੇਕੇ, ਚਰਨ ਸਿੰਘ, ਜੱਗਾ ਸਿੰਘ ਢਿੱਲੋਂ, ਰੂਪੱ ਸਿੰਘ, ਗੁਰਮੀਤ ਸਿੰਘ ਜਗਰਾਉਂ, ਅਵਤਾਰ ਸਿੰਘ ਠੇਕੇਦਾਰ ਨੇ ਵੀ ਹਾਜ਼ਰੀ ਭਰੀ ਅਤੇ ਦੋਸ਼ੀਅਾਂ ਦੀ ਗ੍ਰਿਫਤਾਰੀ ਮੰਗੀ।