You are here

ਨਿਵੇਸਕ ਸਿੱਖਿਆ ਜਾਗਰੂਕਤਾ ਅਤੇ ਸੁਰੱਖਿਆ ਬਾਰੇ 3 ਰੋਜਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਸੰਗਰੂਰ - -(ਡਾ ਸੁਖਵਿੰਦਰ ਬਾਪਲਾ/ਗੁਰਸੇਵਕ ਸੋਹੀ ) -ਨਹਿਰੂ ਯੁਵਾ ਕੇਂਦਰ ਸੰਗਰੂਰ ਵੱਲੋਂ ਮਿਤੀ 1 ਜੂਨ 2022 ਤੋਂ 3 ਜੂਨ 2022 ਤੱਕ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਿਖੇ ਤਿੰਨ ਰੋਜਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਤਕਰੀਬਨ 80 ਦੇ ਕਰੀਬ ਨੌਜਵਾਨਾਂ ਨੂੰ ਨਿਵੇਸਕ ਸਿੱਖਿਆ ਦੇ ਸੰਬੰਧ ਵਿੱਚ ਜਾਗਰੂਕ ਕੀਤਾ ਜਾਵੇਗਾ।ਇਸ ਪ੍ਰੋਗਰਾਮ ਦਾ ਆਯੋਜਨ ਜਿਲਾ ਯੂਥ ਅਫ਼ਸਰ ਸ਼੍ਰੀਮਾਨ ਸਰਬਜੀਤ ਸਿੰਘ, ਅਕਾਊਂਟਸ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਸ਼੍ਰੀਮਤੀ ਅਮਰਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸਰਦਾਰ ਜਸਵੰਤ ਸਿੰਘ ਸਕੱਤਰ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਸਾਮਲ ਹੋਏ ਜਿੰਨਾਂ ਨੇ ਨਹਿਰੂ ਯੁਵਾ ਕੇਂਦਰ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਅਤੇ ਨੌਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ। ਇਸ ਪ੍ਰੋਗਰਾਮ ਵਿੱਚ ਬਤੌਰ ਬੁਲਾਰੇ ਸ਼੍ਰੀਮਤੀ ਪਰਮਜੀਤ ਕੌਰ ਰਿਟਾਇਰਡ ਪ੍ਰੋਫੈਸਰ ,ਸਰਦਾਰ ਜਸਪਾਲ ਸਿੰਘ ,ਪ੍ਰਿੰਸੀਪਲ ਡੀਫਾਰਮੇਸੀ ਕਾਲਜ ਮਸਤੂਆਣਾ ਸਾਹਿਬ , ਸਰਦਾਰ ਰਾਜਿੰਦਰ ਸਿੰਘ ਪ੍ਰਿੰਸੀਪਲ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਸਾਮਿਲ ਹੋਏ, ਜਿੰਨਾਂ ਨੇ ਇੱਕ- ਇੱਕ ਕਰਕੇ ਮੁੱਖ ਵਿਸੇ ਦੇ ਸੰਬੰਧ ਵਿੱਚ ਨੌਜਵਾਨਾਂ ਅੱਗੇ ਆਪਣੇ ਕੀਮਤੀ ਵਿਚਾਰ ਰੱਖੇ।