67ਵੇੰ ਦਿਨ 'ਚ ਪਹੁੰਚੀ ਮਾਤਾ ਦੀ ਭੁੱਖ ਹੜਤਾਲ
ਪੰਜਾਬ 'ਚ ਕੰਮ ਕਰਦੇ ਨੇ ਦੋ ਕਾਨੂੰਨ ?
ਜਗਰਾਉਂ 4 ਜੂਨ ( ਮਨਜਿੰਦਰ ਗਿੱਲ ) ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਗ੍ਰਿਫਤਾਰੀ ਲਈ 23 ਮਾਰਚ ਤੋਂ ਸਿਟੀ ਥਾਣੇ ਮੂਹਰੇ ਬੈਠੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਤੋਂ ਪੁਛਿਆ ਕਿ ਪੰਜਾਬ ਵਿੱਚ ਦੋ ਹਨ, ਜੇ ਕੁਤਾਹੀ ਆਮ ਬੰਦਾ ਕਰੇ ਤਾਂ ਕਾਨੂੰਨ ਤੁਰੰਤ ਲਾਗੂ ਹੋ ਜਾਂਦਾ ਹੈ ਪਰ ਜੇ ਕੁਤਾਹੀ ਕੋਈ ਪੁਲਿਸ ਮੁਲਾਜ਼ਮ ਕਰੇ ਤਾਂ ਕਾਨੂੰਨ ਠੁੱਸ ਹੋ ਕੇ ਕਿਉਂ ਰਹਿ ਜਾਂਦਾ ਹੈ? ਅੈਸ.ਸੀ.ਬੀ.ਸੀ. ਏਕਤਾ ਭਲਾਈ ਮੰਚ ਦੇ ਚੇਅਰਮੈਨ ਦਰਸ਼ਨ ਸਿੰਘ ਧਾਲੀਵਾਲ ਤੇ ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਕਿ 17 ਸਾਲ ਪਹਿਲਾਂ ਨੇੜਲੇ ਪਿੰਡ ਰਸੂਲਪੁਰ ਦੀ ਗਰੀਬ ਮਾਂ-ਧੀ ਨੂੰ ਅੰਧੀ ਰਾਤ ਨੂੰ ਘਰੋਂ ਚੁੱਕ ਕੇ, ਥਾਣੇ 'ਚ ਨਜ਼ਾਇਜ਼ ਹਿਰਾਸਤ 'ਚ ਰੱਖ ਕੇ, ਨਾਲੇ ਕੁੱਟਿਆ-ਮਾਰਿਆ, ਨਾਲੇ ਬਿਜਲ਼ੀ ਦੇ ਝਟਕੇ ਲਗਾਏ ਗਏ। ਸਨ। ਥਾਣਾਮੁਖੀ ਨੇ ਕੁੱਟਮਾਰ ਦੀ ਘਟਨਾ ਨੂੰ ਛੁਪਾਉਣ ਲਈ ਹੀ ਸਾਡੇ ਪਰਿਵਾਰ ਨੂੰ ਹੀ ਝੂਠੇ ਕੇਸ ਵਿੱਚ ਫਸਾਇਆ ਗਿਆ ਸੀ ਅਸੀਂ ਕਰੀਬ 10 ਸਾਲਾਂ ਬਾਦ ਬਰੀ ਹੋਏ। ਉਨ੍ਹਾਂ ਕਿਹਾ ਕਿ ਅੱਤਿਆਚਾਰ ਦੀ ਸ਼ਿਕਾਰ ਕੁਲਵੰਤ ਕੌਰ ਦੀ ਮੌਤ ਤੋ ਬਾਦ ਦੋਸ਼ੀਆਂ ਤੇ ਸੰਗੀਨ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਸੀ ਪਰ ਸੰਗੀਨ ਧਾਰਾਵਾਂ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਦੋਸ਼ੀ ਥਾਣੇਦਾਰ ਅਤੇ ਸਰਪੰਚ ਬਿਨਾਂ ਕਿਸੇ ਜ਼ਮਾਨਤ ਜਾਂ ਅਰੈਸਟ ਵਰੰਟ ਦੇ ਖੁੱਲ੍ਹੇ ਘੁੰਮ ਰਹੇ ਹਨ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਪੁਲਿਸ ਅਧਿਕਾਰੀ ਦੋਸ਼ੀ ਦੀ ਹੈਸੀਅਤ ਦੇਖ ਕੇ ਹੀ ਕਾਨੂੰਨ ਨੂੰ ਅਪਲਾਈ ਕਰਦੇ ਹਨ।
ਧਰਨੇ ਵਿੱਚ ਵਿਸੇਸ਼ਤੌਰ ਤੇ ਪਹੁੰਚੇ ਫੂਲੇ ਸ਼ਾਹੁ ਅੰਬੇਦਕਰ ਦੇ ਲੋਕ ਜਗਾਉ ਮੰਚ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੀ ਹਲਕਾ ਪਾਇਲ ਨੇ ਕਿਹਾ ਪੀੜ੍ਹਤਾਂ ਨੂੰ ਹੁਣ ਤੱਕ ਇਨਸਾਫ਼ ਨਾਂ ਮਿਲਣਾ ਆਮ ਆਦਮੀ ਦੀ ਸਰਕਾਰ ਦੇ ਮੱਥੇ 'ਤੇ ਕਲੰਕ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਤਿੱਖਾ ਕਰਕੇ ਹੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜੱਥੇਦਾਰ ਬਾਬਾ ਮੇਜ਼ਰ ਸਿੰਘ ਨਿਹੰਗ ਮੁਖੀ ਤਰਨਾ ਦਲ਼ ਨੇ ਕਿਹਾ ਕਿ ਹੱਕ-ਸੱਚ ਤੇ ਇਨਸਾਫ਼ ਲਈ ਲੱਗਾ ਕਿਰਤੀ ਲੋਕਾਂ ਦਾ ਇਹ ਧਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੋਟਾਂ ਤੋਂ ਪਹਿਲਾਂ ਦੀ ਕਹਿਣੀ ਤੇ ਹੁਣ ਦੀ ਕਰਨੀ ਦੇ ਫਰਕ ਨੂੰ ਦਰਸਾ ਰਿਹਾ ਹੈ। ਨਿਹੰਗ ਮੁਖੀ ਨੇ ਭਗਵੰਤ ਮਾਨ ਤੋਂ ਇਨਸਾਫ਼ ਦੀ ਮੰਗ ਕੀਤੀ ਅਤੇ ਧਰਨਾਕਾਰੀਆਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਵੀ ਦਿੱਤਾ। ਇਸ ਸਮੇਂ ਬਾਬਾ ਸੁਖਦੇਵ ਸਿੰਘ ਲੋਪੋ, ਜੱਥੇਦਾਰ ਚੜਤ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦ ਪ੍ਰਧਾਨ ਜਸਪ੍ਰੀਤ ਸਿੰਘ ਢੋਲ਼ਣ, ਹਰਜੀਤ ਕੌਰ, ਕੁਲਦੀਪ ਕੌਰ ਅਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮ੍ਰਿਤਕ ਕੁਲਵੰਤ ਕੌਰ ਪੁਲਿਸ ਦੇ ਤਸੀਹਿਆ ਕਾਰਨ ਨਕਾਰਾ ਹੋ ਕੇ ਲੰਘੀ 10 ਦਸੰਬਰ 2021 ਨੂੰ ਸਵਰਗ ਸੁਧਾਰ ਗਈ ਸੀ। ਪੁਲਿਸ ਨੇ ਜਗਰਾਉਂ ਥਾਣੇ ਵਿੱਚ ਦੋਸ਼ੀਆਂ ਖਿਲਾਫ਼ ਪਰਚਾ ਤਾਂ ਦਰਜ ਕੀਤਾ ਸੀ ਪਰ ਅਜੇ ਤੱਕ ਗ੍ਰਿਫਤਾਰੀ ਨਹੀਂ ਪਾਈ ਕਿਉਂ ਕਿ ਉਹ ਪੁਲਿਸ ਅਤੇ ਲੀਡਰਾਂ ਦੇ ਖਾਸ ਕਮਾਊ ਪੁੱਤ ਹਨ। ਮੁਦਈ ਮੁਕੱਦਮਾ ਇਕਬਾਲ ਸਿੰਘ ਨੇ ਕਿਹਾ ਕਿ ਉਸ ਦੇ ਪਰਿਵਾਰ ਨੂੰ ਨਜ਼ਾਇਜ਼ ਹਿਰਾਸਤ 'ਚ ਰੱਖ ਕੇ ਕੁੱਟਮਾਰ ਕਰਨ, ਝੂਠੇ ਕੇਸ ਵਿੱਚ ਫਸਾਉਣ ਸਬੰਧੀ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਦਰਜ ਮੁਕੱਦਮੇ ਦੇ ਦੋੋਸ਼ੀਆਂ ਦੀ ਗ੍ਰਿਫਤਾਰੀ ਨਾਂ ਕਰਨਾ ਸਥਾਪਤ ਕਾਨੂੰਨ ਦੀ ਘੋਰ ਉਲੰਘਣਾ ਹੈ।