ਇਥੋਂ ਦੇ ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਵਿਚ ਅੱਜ ਮਿਤੀ 20 ਜੁਲਾਈ 2019 ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ’ਨਾਨਕ ਬਗੀਚੀ ’ ਦਾ ਉਦਘਾਟਨ ਪ੍ਰੋ.ਐਸ.ਐਸ ਮਰਵਾਹਾ ਚੇਅਰ ਮੈਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਵਲੋਂ ਕੀਤਾ ਗਿਆ। ਕਾਲਜ ਡਾਇਰੈਕਟਰ ਪ੍ਰੋ.ਗੁਰਚਰਨ ਸਿੰਘ ਦੇ ਸਹਿਯੋਗ ਨਾਲ ਹੋਏ ਇਸ ਉਦਘਾਟਨ ਵਿਚ ਮੁਖ ਮਹਿਮਾਨ ਵਜੋਂ ਪਹੁੰਚੇ ਪ੍ਰੋ.ਐਸ.ਐਸ ਮਰਵਾਹਾ ਤੇ ਉਹਨਾਂ ਦੀ ਸਮੁੱਚੀ ਟੀਮ ਵਲੋਂ ’ਨਾਨਕ ਬਗੀਚੀ ’ ਵਿਚ 200 ਦੇ ਕਰੀਬ ਤੇ ਕਾਲਜ ਦੇ ਹਰਬਲ ਗਾਰਡਨ, ਕਾਲਜ ਦੇ ਆਲੇ-ਦੁਆਲੇ ਅਤੇ ਖੇਡ ਦੇ ਮੈਦਾਨ ਵਿਚ 550 ਬੂਟੇ ਲਗਾਏ ਗਏ। ਉਹਨਾਂ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਡਿਪਟੀ ਡਾਇਰੈਕਟਰ ਡਾ.ਚਰਨਜੀਤ ਸਿੰਘ, ਵਾਤਾਵਰਨ ਇੰਜੀਨੀਅਰ ਪਰਮਜੀਤ ਸਿੰਘ, ਅਮਨਦੀਪ ਸਿੰਘ ਐਸ.ਡੀ.ਓ ਤੇ ਡਾ.ਕੁਲਦੀਪ ਸਿੰਘ ਅਲੂਮਨੀ ਐਸੋਸੀਏਸ਼ਨ ਪਹੁੰਚੇ ਹੋਏ ਸਨ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਕਥਨ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ’ ਅਨੁਸਾਰ ਧਰਤੀ ਨੂੰ ਬਚਾਉਣ ਲਈ ਸਾਨੂੰ ਵਾਤਾਵਰਣ ਦੀ ਸ਼ੁੱਧਤਾ ਤੇ ਖਾਸ ਧਿਆਨ ਦੇਣ ਦੀ ਜਰੂਰਤ ਹੈ। ਧਰਤੀ ਨੂੰ ਹਰਿਆ ਭਰਿਆ ਬਣਾਉਣ ਲਈ ਨਾਨਕ ਬਗੀਚੀ ਦੇ ਉਦਘਾਟਨ ਕਰਨ ਤੇ ਕਾਲਜ ਡਾਇਰੈਕਟਰ ਪ੍ਰੋ.ਗੁਰਚਰਨ ਸਿੰਘ ਜੀ ਵਲੋਂ ਮੁਖ ਮਹਿਮਾਨ ਤੇ ਉਹਨਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਵਾਈਸ ਡਾਇਰੈਕਟਰ ਪ੍ਰੋ.ਸੁਮੇਧਾ ਸਿਆਲ ਤੇ ਸਮੂਹ ਸਟਾਫ ਮੈਂਬਰ ਹਾਜਰ ਸਨ।