ਗੁਰਦੁਆਰਾ ਸਾਹਿਬ ਦੀ ਵੋਟਿੰਗ ਬਣਾਉਣ ਸਮੇਂ ਆ ਰਹੀਆਂ ਮੁਸ਼ਕਲਾਂ ਵੱਲ ਦੁਆਇਆ ਧਿਆਨ
ਲੰਡਨ, 11 ਜੂਨ (ਖਹਿਰਾ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ ਗੁਰਮੇਲ ਸਿੰਘ ਮੱਲ੍ਹੀ ਅਤੇ ਜਨਰਲ ਸਕੱਤਰ ਸ ਹਰਜੀਤ ਸਿੰਘ ਸਰਪੰਚ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਟਰੱਸਟ ਦੇ ਚੇਅਰਮੈਨ ਨੂੰ ਗੁਰਦੁਆਰਾ ਸਾਹਿਬ ਦੀਆਂ ਬਣ ਰਹੀਆਂ ਨਵੀਂਆਂ ਵੋਟਾਂ ਲਈ ਲੋਕਾਂ ਦੀ ਮੰਗ ਅਨੁਸਾਰ ਚਾਰ ਕਾਉਂਸਲ ਦੇ ਏਰੀਆ ਵਿਚ ਰਹਿ ਰਹੇ ਪੜ੍ਹਾਈ ਜਾਂ ਕੰਮ ਦੇ ਤੌਰ ਤੇ ਆਏ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝੇ ਕੀਤਾ ਜਾ ਰਿਹਾ ਹੈ ਜੋ ਕਿ ਸੰਵਿਧਾਨ ਦੇ ਅਨੁਸਾਰ ਜਿਸ ਤਰ੍ਹਾਂ ਕਿ ਉਨ੍ਹਾਂ ਨੌਜਵਾਨਾਂ ਨੇ ਦੱਸਿਆ ਕੇ ਸਾਡੀ ਵੋਟ ਬਣਨੀ ਚਾਹੀਦੀ ਹੈ ਜ਼ਰੂਰ ਗੁਰਦੁਆਰਾ ਸਾਹਿਬ ਦੇ ਟਰੱਸਟ ਦੇ ਚੇਅਰਮੈਨ ਨੂੰ ਇਸ ਗੱਲ ਵੱਲ ਧਿਆਨ ਦੇ ਕੇ ਜਲਦ ਤੋਂ ਜਲਦ ਇਸ ਦਾ ਹੱਲ ਕਰਨਾ ਚਾਹੀਦਾ ਹੈ । ਇਸ ਸਮੇਂ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸ ਗੁਰਮੇਲ ਸਿੰਘ ਮੱਲੀ ਨੇ ਦੱਸਿਆ ਕਿ ਪਡ਼੍ਹਾਈ ਅਤੇ ਕੰਮਕਾਰ ਲਈ ਆਏ ਨੌਜਵਾਨਾਂ ਦਾ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਦੇ ਵਿੱਚ ਬੜਾ ਵੱਡਾ ਯੋਗਦਾਨ ਹੈ ਜਿਸ ਨੂੰ ਅੱਖੋਂ ਪਰੋਖੇ ਕਰਨਾ ਸਹੀ ਨਹੀਂ ਹੋਵੇਗਾ ।