ਸ੍ਰੀ ਮੁਕਤਸਰ ਸਾਹਿਬ 13 ਜੂਨ (ਰਣਜੀਤ ਸਿੱਧਵਾਂ) : ਪੰਜਾਬ ਸਰਕਾਰ ਦੇ ਹੁਨਰ ਵਿਕਾਸ ਮਿਸ਼ਨ ਤਹਿਤ ਅੱਜ 13 ਜੂਨ ਨੂੰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵਿਸ਼ੇਸ਼ ਪ੍ਰੋਜੇਕਟ “ਸਮਰੱਥ“ ਤਹਿਤ ਚਾਰ ਦਿਨ ਦੀ ਮੁਫ਼ਤ ਸਾਫਟ ਸਕਿੱਲ ਟ੍ਰੇਨਿੰਗ ਭਾਈ ਮਹਾ ਸਿੰਘ ਹਾਲ, ਪਹਿਲੀ ਮੰਜਿਲ, ਰੈਡ ਕਰਾਸ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ ਸ਼ੁਰੂ ਕੀਤੀ ਗਈ। ਇਸ ਮੁਫ਼ਤ ਸਾਫਟ ਸਕਿੱਲ ਟ੍ਰੇਨਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮਿਸ ਰਾਜਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਹਨਾ ਵੱਲੋਂ ਪ੍ਰਾਰਥੀਆਂ ਨੂੰ ਮੋਟੀਵੇਟ ਵੀ ਕੀਤਾ ਗਿਆ। ਇਸ ਸਮੱਰਥ ਸਾਫਟ ਸਕਿੱਲ 4 ਦਿਨ ਦੇ ਟ੍ਰੇਨਿੰਗ ਕੋਰਸ ਵਿੱਚ ਡਾ. ਕੁਲਵੀਰ ਸਿੰਘ ਅਸਿਸਟੈਂਟ ਪ੍ਰੋਫੇਸਰ ਮੀਮਿਟ ਕਾਲਜ ਨੇ ਪ੍ਰਾਰਥੀਆਂ ਨੂੰ ਟ੍ਰੇਨਿੰਗ ਦਿੰਦੇ ਕਿਹਾ ਕਿ ਬੇਰੋਜਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੇਲਿਆਂ ਜਾ ਪਲੇਸਮੈਂਟ ਕੈਂਪ ਵਿੱਚ ਇੰਟਰਵਿਊ ਦੇਣ ਸਮੇਂ ਆ ਰਹੀ ਸਮੱਸਿਆਂ ਨੂੰ ਦੂਰ ਕਰਨ ਲਈ ਪ੍ਰਾਰਥੀਆਂ ਨੂੰ ਪਰਸਨੈਲਿਟੀ ਡਿਵੇਲਪਮੈਂਟ ਬਾਰੇ ਵਿਸਥਾਰ ਪੁੂਰਵਕ ਜਾਣਕਾਰੀ ਦਿੱਤੀ ਗਈ। ਇਸ ਟ੍ਰੇਨਿੰਗ ਵਿੱਚ ਟੋਟਲ 64 ਪ੍ਰਾਰਥੀਆਂ ਨੇ ਭਾਗ ਲਿਆ। ਇਸ “ਸਮੱਰਥ-ਸਾਫਟ ਸਕਿੱਲ“ ਟ੍ਰੇਨਿੰਗ ਵਿੱਚ ਅਸ਼ੋਕ ਜਿੰਦਲ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ (ਜ) ਨੇ ਅਤੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਭਾਈ ਮਹਾ ਸਿੰਘ ਹਾਲ, ਪਹਿਲੀ ਮੰਜਿਲ, ਰੈਡ ਕਰਾਸ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿੱਚ ਟ੍ਰੇਨਿੰਗ ਦੇਣ ਆਏ ਸਾਰੇ ਪ੍ਰਾਰਥੀਆਂ ਨੂੰ ਪਹਿਲਾਂ ਕੌਂਸਲਿੰਗ ਦੁਆਰਾ ਬਿਊਰੋ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਡੀ.ਬੀ.ਈ.ਈ ਬੇਰੋਜਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੁਆਉਣ ਲਈ ਹਰ ਸੰਭਵ ਮਦਦ ਕਰਦਾ ਰਿਹਾ ਹੈ ਤੇ ਭਵਿੱਖ ਵਿੱਚ ਵੀ ਕਰਦਾ ਰਹੇਗਾਂ । ਇਸ ਮੌਕੇ ਮਨੀਸ਼ ਕੁਮਾਰ, ਵਿੱਕੀ ਕਲਰਕ, ਕੁਲਵਿੰਦਰ ਕਲਰਕ, ਅਰੁੱਣ ਸੇਤੀਆ ਨੇ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਲਈ ਚਲਾਏ ਜਾ ਰਹੇ ਪੋਰਟਲ WWW.PGRKAM.COM ਤੇ ਵਟਸਐਪ ਨੰ: 98885-62317 ਤੇ ਰਜਿਸਟ੍ਰੇਸ਼ਨ ਸਬੰਧੀ ਗਾਈਡ ਕੀਤਾ ਗਿਆ। ਇਸ ਪੋਰਟਲ ਰਾਹੀਂ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਨ ਉਪਰੰਤ ਬਿਊਰੋ ਵਿੱਚ ਚੱਲ ਰਹੀਆਂ ਸਾਰੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।