ਜਗਰਾਉਂ 21 ਜੂਨ (ਰਣਜੀਤ ਸਿੱਧਵਾਂ) : ਪੰਜਾਬ ਰੋਡਵੇਜ਼ ਪਨਬੱਸ / ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕੱਚੇ ਮੁਲਾਜਮਾਂ ਦੀਆਂ ਤਨਖ਼ਾਹਾਂ ਵਿਭਾਗ ਵੱਲੋ ਨਾ ਦੇਣ ਦੇ ਰੋਸ ਵਜੋਂ ਤਨਖਾਹ ਨਹੀ ਤਾਂ ਕੰਮ ਨਹੀਂ ਦਾ ਨਾਅਰਾ ਬੁਲੰਦ ਕਰਦੇ ਹੋਏ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ । ਜਗਰਾਉਂ ਬੱਸ ਸਟੈਂਡ ਤੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਸੂਬਾ ਸਕੱਤਰ ਜਲੌਰ ਸਿੰਘ ਗਿੱਲ, ਡਿਪੂ ਪ੍ਰਧਾਨ ਸੋਹਣ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੀ ਕਾਂਗਰਸ ਅਤੇ ਅਕਾਲੀ ਦਲ ਭਾਜਪਾ ਸਰਕਾਰਾਂ ਵਾਂਗ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਸੰਘਰਸ਼ ਕਰਦੇਂ ਕੱਚੇ ਮੁਲਾਜ਼ਮਾਂ ਨੂੰ ਹੁਣ ਪਹਿਲਾਂ ਤੋਂ ਵੀ ਮਾੜੇ ਹਲਾਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੈਦਾ ਕੀਤੇ ਜਾ ਰਹੇ ਹਨ ।ਜਿਸ ਦੇ ਚਲਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੇ ਸੰਘਰਸ਼ ਦੇ ਨਾਲ-ਨਾਲ ਹੁਣ ਹਰ ਮਹੀਨੇ ਪਨਬੱਸ ਅਤੇ ਪੀਆਰ ਟੀਸੀ ਮੁਲਾਜਮਾਂ ਦੀਆਂ ਤਨਖਾਹਾਂ ਬਹੁਤ ਹੀ ਲੇਟ ਅਦਾ ਕੀਤੀਆਂ ਜਾ ਰਹੀਆਂ ਹਨ । ਤਨਖਾਹ ਪਾਵਾਉਣ ਲਈ ਵੀ ਰੋਸ ਮੁਜ਼ਾਹਰੇ ਜਾਂ ਹੜਤਾਲ ਕਰਨੀ ਪੈਂਦੀ ਹੈ ।ਦਿਨ ਰਾਤ ਮਿਹਨਤ ਕਰਕੇ ਪੰਜਾਬ ਦੀ ਜਨਤਾਂ ਨੂੰ ਮੰਜਿਲ ਤੇ ਪਹੁੰਚਾਉਣ ਵਾਲੇ ਅਤੇ ਲੋਕਾਂ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਵਾਲੇ ਇਹਨਾਂ ਮੁਲਾਜਮਾਂ ਦੇ ਪਰਿਵਾਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਨੇ ਜਿਸ ਕਾਰਨ ਬੱਸਾ ਚਲਾਉਣ ਵਾਲੇ ਡਰਾਈਵਰ ਤੇ ਕਡੰਕਟਰ ਵੀ ਮਾਨਸਿਕ ਤਣਾਂਅ ਵਿੱਚ ਬੱਸਾ ਚਲਾਉਣ ਲਈ ਮਜਬੂਰ ਹਨ । ਇਹਨਾਂ ਹਾਲਾਤਾ ਨੂੰ ਵੇਖਦੇ ਹੋਏ ਜਥੇਬੰਦੀ ਵੱਲੋ ਵਾਰ-ਵਾਰ ਉੱਚ ਅਧਿਕਾਰੀਆਂ ਨਾਲ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਸੰਪਰਕ ਕਰਨ ਤੇ ਵੀ ਹੁਣ ਤੱਕ ਤਨਖਾਹਾਂ ਨਾ ਆਉਣ ਕਾਰਨ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ । ਇਸ ਤੋ ਵੀ ਬਾਅਦ ਜੇਕਰ ਤਨਖਾਹ ਨਹੀ ਆਉਦੀ ਤਾਂ ਮਿਤੀ 23/6/22 ਨੂੰ ਦੁਪਹਿਰ 12 ਵਜੇ ਤੋ ਸਮੂਹ ਕਰਮਚਾਰੀ ਬੱਸਾਂ ਬੰਦ ਕਰਕੇ ਪਨਬੱਸ ਤੇ ਪੀਆਰਟੀਸੀ ਦਾ ਚੱਕਾ ਜਾਮ ਕਰਨਗੇ । ਜਥੇਬੰਦੀ ਵੱਲੋਂ ਪੰਜਾਬ ਭਰ 'ਚ ਬੱਸਾ ਟੇਢੀਆਂ ਲਾ ਕੇ ਪੰਜਾਬ ਬਲੌਕ ਕਰਨ ਅਤੇ ਕਿਸੇ ਵੀ ਮੰਤਰੀ ਦੀ ਕੋਠੀ ਦਾ ਘਿਰਾਵ ਜਦੋ ਤੱਕ ਤਨਖਾਹ ਨਹੀ ਆਵੇਗੀ ਉਦੋ ਤੱਕ ਕਰਨ ਦਾ ਐਲਾਨ ਕੀਤਾ । ਇਹ ਸੰਘਰਸ਼ ਤਨਖਾਹ ਨਾ ਆਉਣ ਤੱਕ ਜਾਰੀ ਰਹੇਗਾ। ਇਸ ਮੌਕੇ ਬੋਲਦਿਆਂ ਅਵਤਾਰ ਸਿੰਘ, ਜਸਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੇ ਨਾਲ-ਨਾਲ ਫੌਜ ਵਿੱਚ ਠੇਕੇਦਾਰੀ ਸਿਸਟਮ ਲਿਆਉਣਾ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਅੰਦਰ ਸਰਕਾਰੀ ਅਦਾਰਿਆਂ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਪੱਬਾਂ ਭਾਰ ਹੈ । ਇਸ ਦੇ ਨਾਲ ਹੀ ਪੰਜਾਬ ਵਿੱਚ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਜ਼ੋ ਸਰਕਾਰੀ ਵਿਭਾਗਾਂ ਨੂੰ ਬਚਾਉਣ ਅਤੇ ਪੱਕਾ ਰੋਜ਼ਗਾਰ ਦੇਣ ਦੇ ਨਾਮ ਤੇ ਸੱਤਾ ਵਿੱਚ ਆਈ ਸੀ ਉਹ ਵੀ ਕੇਂਦਰ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ।ਪੰਜਾਬ ਦੇ ਸਰਕਾਰੀ ਵਿਭਾਗਾਂ ਨੂੰ ਖਤਮ ਕਰਨ ਦੇ ਰਾਹ ਤੁਰੀ ਹੋਈ ਹੈ। ਜਿਸ ਦਾ ਸਬੂਤ ਪਨਬੱਸ ਅਤੇ ਪੀਆਰਟੀਸੀ ਵਿੱਚ ਠੇਕੇਦਾਰੀ ਸਿਸਟਮ ਤਹਿਤ ਆਊਟਸੋਰ -ਸਿੰਗ ਤੇ ਨਵੀਂ ਭਰਤੀ ਜ਼ੋ ਕੇਵਲ ਮਿਨੀਮਮ ਰੇਟਾਂ ਤੇ ਭਾਵ 9100 ਤੇ ਕਰ ਰਹੀ ਹੈ। ਪੰਜਾਬ ਦੇ ਨੋਜੁਆਨਾਂ ਨੂੰ ਬਚਾਉਣ ਲਈ ਜਨਤੱਕ ਮੰਗਾਂ ਅਤੇ ਆਪਣੀਆਂ ਮੰਗਾਂ ਲਈ ਯੂਨੀਅਨ ਹਮੇਸ਼ਾ ਸੰਘਰਸ਼ ਕਰਦੀ ਰਹੀ ਹੈ । ਹੁਣ ਵੀ ਤਨਖਾਹਾਂ ਸਮੇਂ ਸਿਰ ਪਾਉਣ ਦੀ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ, ਘੱਟੋ ਘੱਟ 10 ਹਜ਼ਾਰ ਸਰਕਾਰੀ ਬੱਸਾਂ ਕਰਨ ਦੀ ਮੰਗ, ਫਾਰਗ ਕੀਤੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ, ਆਊਟਸੋਰਸਿੰਗ ਭਰਤੀ ਬੰਦ ਕਰਕੇ ਪੱਕੀ ਭਰਤੀ ਦੀ ਮੰਗ ਸਮੇਤ ਡਾਟਾ ਐਂਟਰੀ ਉਪਰੇਟਰ ਅਤੇ ਅਡਵਾਸ ਵਰਕਰਾਂ ਦੀ ਤਨਖਾਹ ਵਾਧਾ, ਵਰਕਸ਼ਾਪ ਦੇ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੈਸਟਾ ਅਤੇ ਹਾਈ ਸਕੇਲ ਸਹੂਲਤਾਂ ਦੀ ਮੰਗ ਤੇ ਸੰਘਰਸ਼ ਕਰ ਰਹੀ ਹੈ। ਯੂਨੀਅਨ ਨੂੰ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਵਲੋਂ ਤਨਖ਼ਾਹ ਦੇ ਮੁੱਦੇ ਤੇ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਨ੍ਹਾਂ ਸੰਘਰਸ਼ ਕਾਰਨ ਜਨਤਾਂ ਨੂੰ ਆਉਣ ਵਾਲੀ ਮੁਸ਼ਕਿਲ ਸੰਬੰਧੀ ਆਪਣੀ ਮਜਬੂਰੀ ਦੱਸਦੇ ਹੋਏ ਜਥੇਬੰਦੀ ਵੱਲੋਂ ਤਨਖਾਹਾਂ ਲੇਟ ਹੋਣ ਦੀ ਸਾਰੀ ਜਿੰਮੇਵਾਰੀ ਵਿਭਾਗ ਦੇ ਉਚ ਅਧਿਕਾਰੀਆਂ ਦੀ ਢਿੱਲੀ ਕਾਰਗੁਜਾਰੀ ਅਤੇ ਸਰਕਾਰ ਨੂੰ ਦੱਸਦਿਆਂ ਕਿਹਾ ਕਿ ਕਰੋੜਾਂ ਰੁਪਏ ਫ੍ਰੀ ਸਫ਼ਰ ਸਹੂਲਤਾਂ ਦੇ ਜ਼ੋ ਕਿ ਪਿਛਲੇ 5 ਮਹੀਨਿਆਂ ਦੇ ਬਿੱਲ ਪੈਡਿੰਗ ਪਏ ਹਨ ਉਸ ਵਿੱਚ ਗਲਤੀ ਸਰਕਾਰ ਜਾਂ ਉੱਚ ਅਧਿਕਾਰੀਆਂ ਦੀ ਹੈ । ਮੁਲਾਜ਼ਮਾਂ ਵਲੋਂ ਤਾਂ ਬੱਸਾਂ ਘੱਟ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਲੋਕਾਂ ਨੂੰ ਇੱਕ ਬੱਸ ਵਿੱਚ 100 ਤੋਂ ਵੱਧ ਸਵਾਰੀਆਂ ਨੂੰ ਸਫ਼ਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਰ ਇਹ ਸਹੂਲਤਾਂ ਦੇਣ ਵਾਲੇ ਮੁਲਾਜ਼ਮਾਂ ਦੇ ਬੱਚੇ ਭੁੱਖੇ ਹਨ ਤੇ ਸਰਕਾਰ ਇਹਨਾਂ ਨੂੰ ਗਲਤ ਰਸਤੇ ਤੁਰਨ ਲਈ ਮਜਬੂਰ ਕਰ ਰਹੀ ਹੈ। ਉਹਨਾਂ ਕਿਹਾ ਕਿ ਅਗਲੇ ਮਹੀਨੇ ਤੋਂ 7 ਤਰੀਕ ਤੋਂ ਬਾਅਦ ਗੇਟ ਰੈਲੀਆਂ ਅਤੇ 10 ਤੋਂ ਬਾਅਦ ਬੱਸ ਸਟੈਂਡ ਬੰਦ ਸਮੇਤ 15 ਤੋਂ ਮੁਕੰਮਲ ਪੰਜਾਬ ਬੰਦ ਦੇ ਪ੍ਰੋਗਰਾਮ ਉਲੀਕੇ ਜਾਣਗੇ ।ਇਸ ਸਮੇਂ ਦਵਿੰਦਰ ਸਿੰਘ ਭੀਮ, ਕਮਲਜੀਤ ਸਿੰਘ, ਸੁਰਿੰਦਰ ਸਿੰਘ, ਪ੍ਰਦੀਪ ਕੁਮਾਰ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਹਰਦੇਵ ਸਿੰਘ, ਜਗਦੇਵ ਸਿੰਘ, ਇਕਬਾਲ ਮੁਹੰਮਦ, ਦਲਜੀਤ ਸਿੰਘ, ਵਰਿੰਦਰਜੀਤ ਸਿੰਘ ਤੇ ਰਾਜ ਖਾਨ ਆਦਿ ਹਾਜਰ ਸੀ।