ਅੈਕਸ਼ਨ ਲਈ 10 ਜੁਲਾਈ ਨੂੰ ਬੁਲਾਈ ਸਾਂਝੀ ਮੀਟਿੰਗ
ਜਗਰਾਉਂ 01 ਜੁਲਾਈ ( ਗੁਰਕੀਰਤ ਜਗਰਾਉਂ ) ਪੁਲਿਸ ਅੱਤਿਆਚਾਰ ਖਿਲਾਫ਼ ਇਲਾਕੇ ਦੀਆਂ ਜਨਤਕ ਜੱਥੇਬੰਦੀਆਂ ਵਲੋਂ ਥਾਣਾ ਸਿਟੀ ਅੱਗੇ ਲਗਾਇਆ ਪੱਕਾ ਮੋਰਚਾ ਅੱਜ 101ਵੇਂ ਦਿਨ ਵੀ ਜਾਰੀ ਰਿਹਾ। ਇਸ ਸਮੇਂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਸੁਖਦੇਵ ਸਿੰਘ ਮਾਣੂੰਕੇ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜ਼ਿ.) ਪੰਜਾਬ ਦੇ ਸਕੱਤਰ ਜਸਦੇਵ ਸਿੰਘ ਲਲਤੋਂ, ਕਿਸਾਨ ਸਭਾ ਦੇ ਅਾਗੂ ਨਿਰਮਲ ਸਿੰਘ ਧਾਲੀਵਾਲ, ਕੇਕੇਯੂ(ਯੂਥ ਵਿੰਗ) ਜਿਲ੍ਹਾ ਕਨਵੀਨਰ ਮਨੋਹਰ ਸਿੰਘ ਝੋਰੜਾਂ, ਬੀਕੇਯੂ(ਡਕੌਂਦਾ) ਦੇ ਆਗੂ ਰਾਮਤੀਰਥ ਸਿੰਘ ਲੀਲ੍ਹਾ ਨੇ ਕਿਹਾ ਕਿ ਕਿਰਤੀ ਲੋਕ ਪੱਕੇ ਮੋਰਚੇ ਨੂੰ ਸਫਲ ਕਰਨ ਲਈ ਦ੍ਰਿੜ ਹਨ। ਤਰਲੋਚਨ ਸਿੰਘ ਝੋਰੜਾਂ, ਅਵਤਾਰ ਸਿੰਘ ਰਸੂਲਪੁਰ ਤੇ ਜਸਦੇਵ ਸਿੰਘ ਲਲਤੋਂ ਨੇ ਕਿਹਾ ਕਿ 100 ਦਿਨ ਪੂਰੇ ਹੋਣ ਤੋਂ ਪੰਜਾਬ ਸਰਕਾਰ ਦੇ ਬੋਲੇ ਕੰਨਾਂ ਨੂੰ ਖੋਲ੍ਹਣ ਲ਼ਈ ਜਲਦੀ ਹੀ ਇੱਕ ਵਿਸ਼ਾਲ ਰੋਸ-ਪ੍ਰਦਰਸ਼ਨ ਕੀਤਾ ਜਾਵੇ ਜਿਸ ਬਾਰੇ ਵਿਚਾਰ ਚਰਚਾ ਲਈ ਸਾਰੀਆਂ ਹੀ ਸੰਘਰਸ਼ੀਲ ਜੱਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ 10 ਜੁਲਾਈ ਨੂੰ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨੁੱਕੜ ਮੀਟਿੰਗ ਦੁਰਾਨ ਲੋਕਾਂ ਵਿੱਚ ਮੌਕੇ ਦੀ ਆਪ ਸਰਕਾਰ ਖਿਲਾਫ਼ ਰੋਹ ਵਧ ਰਿਹਾ ਹੈ ਲੋਕ ਤਰ੍ਹਾਂ-ਤਰ੍ਹਾਂ ਦੇ ਸੁਆਲ਼ ਕਰ ਰਹੇ ਹਨ। ਇਸ ਸਮੇਂ ਹਰੀ ਸਿੰਘ ਤੇ ਮਹਿੰਦਰ ਸਿੰਘ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਬਲਦੇਵ ਸਿੰਘ ਫੌਜੀ, ਨਿਹੰਗ ਚੜ੍ਤ ਸਿੰਘ, ਠੇਕੇਦਾਰ ਅਵਤਾਰ ਸਿੰਘ , ਬਲਵਿੰਦਰ ਸਿੰਘ, ਬਖਤਾਵਰ ਸਿੰਘ, ਨੇ ਕਿਹਾ ਕਿ ਪੰਜਾਬ ਦੇ ਲੋਕ ਨਿਆਂ ਲੈ ਕੇ ਹੀ ਦਮ ਲੈਂਦੇ ਹਨ ਇਹ ਇਤਿਹਾਸ ਹੈ ਪੰਜਾਬ ਦਾ। ਕਿਸਾਨ-ਮਜ਼ਦੂਰ ਆਗੂ ਮਨਮੋਹਨ ਸਿੰਘ, ਗੁਰਚਰਨ ਸਿੰਘ, ਜਗਰੂਪ ਸਿੰਘ ਅੱਚਰਵਾਲ, ਪ੍ਰਿੰਸੀਪਲ ਹਰਭਜਨ ਸਿੰਘ ਨੇ ਵੀ ਪੁਲਿਸ ਪ੍ਰਸਾਸ਼ਨ ਦੇ ਗਰੀਬ ਲੋਕਾਂ ਦੇ ਮਸਲ਼ਿਆਂ ਪ੍ਰਤੀ ਖੇਸਲ਼ ਵੱਟਣ ਦੇ ਵਤੀਰੇ ਦੀ ਨਿਖੇਧੀ ਕੀਤੀ । ਜ਼ਿਕਰਯੋਗ ਹੈ ਕਿ 23 ਮਾਰਚ ਤੋਂ ਇਲਾਕੇ ਦੀਆਂ ਯੂਝਾਰੂ ਜੱਥੇਬੱਦੀਆਂ ਵਲੋਂ ਪੀੜ੍ਹਤ ਗਰੀਬ ਅਨੁਸੂਚਿਤ ਜਾਤੀਆਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਥਾਣੇ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਹੈ ਪਰ ਪੁਲਿਸ ਅਧਿਕਾਰੀ ਮੁਕੱਦਮੇ ਨਾਲ ਸਬੰਧਤ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਜਿਵੇਂ ਕਿ ਅਕਸਰ ਹੀ ਅਾਮ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ।