You are here

ਡਰੇਨ ਦੀ ਸਫਾਈ ਦੀ ਕੀਤੀ ਮੰਗ  

×

Error message

  • Warning: Trying to access array offset on value of type bool in include() (line 144 of /home2/webidecm/janshaktinews.com/sites/all/themes/bootstrap/templates/node/node--article.tpl.php).
  • Warning: Trying to access array offset on value of type null in _text_sanitize() (line 321 of /home2/webidecm/janshaktinews.com/modules/field/modules/text/text.module).
  • Warning: Trying to access array offset on value of type null in _text_sanitize() (line 321 of /home2/webidecm/janshaktinews.com/modules/field/modules/text/text.module).

ਹਠੂਰ,3,ਜੁਲਾਈ-(ਕੌਸ਼ਲ ਮੱਲ੍ਹਾ)-ਇਲਾਕੇ ਦੇ ਪਿੰਡਾ ਵਿਚੋ ਦੀ ਲੰਘਦੀ ਹੋਈ ਚਚਰਾੜੀ-ਚੰਦਭਾਨ ਡਰੇਨ ਦੀ ਪਿਛਲੇ ਲੰਮੇ ਸਮੇਂ ਤੋ ਸਫਾਈ ਨਾ ਹੋਣ ਕਰਕੇ ਡਰੇਨ ਦਾ ਪਾਣੀ ਲੋਕਾ ਦੇ ਘਰਾ ਵਿਚ ਵੜ ਗਿਆ ਹੈ।ਇਸ ਸਬੰਧੀ ਗੱਲਬਾਤ ਕਰਦਿਆ ਆਮ-ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਤਾਰਨ ਸਿੰਘ ਰਸੂਲਪੁਰ ਨੇ ਦੱਸਿਆ ਕਿ ਇਸ ਡਰੇਨ ਦੀ ਸਫਾਈ ਲਈ ਅਸੀ ਅਨੇਕਾ ਵਾਰ ਡਰੇਨ ਵਿਭਾਗ ਨੂੰ ਬੇਨਤੀ ਕਰ ਚੁੱਕੇ ਹਾਂ ਪਰ ਡਰੇਨ ਵਿਭਾਗ ਦੇ ਕਿਸੇ ਵੀ ਅਧਿਕਾਰੀ ਨੇ ਸਫਾਈ ਵੱਲ ਕੋਈ ਤਵੱਜੋ ਨਹੀ ਦਿੱਤੀ।ਉਨ੍ਹਾ ਦੱਸਿਆ ਕਿ ਜੇਕਰ ਸਮੇਂ ਸਿਰ ਡਰੇਨ ਦੀ ਸਫਾਈ ਹੋਈ ਹੁੰਦੀ ਤਾਂ ਅੱਜ ਹਲਕੇ ਦੇ ਪਿੰਡਾ ਵਿਚ ਹੜ੍ਹਾ ਵਰਗੀ ਸਥਿਤੀ ਨਾ ਬਣਦੀ।ਉਨ੍ਹਾ ਦੱਸਿਆ ਕਿ ਵੀਰਵਾਰ ਦੀ ਰਾਤ ਨੂੰ ਪਏ ਤੇਜ ਮੀਹ ਕਾਰਨ ਪਿੰਡ ਅਖਾੜਾ,ਡੱਲਾ,ਦੇਹੜਕਾ,ਮੱਲ੍ਹਾ ਅਦਿ ਪਿੰਡਾ ਦਾ ਪਾਣੀ ਇਕੱਠਾ ਹੋ ਕੇ ਡਰੇਨ ਵਿਚ ਆ ਗਿਆ ਅਤੇ ਡਰੇਨ ਵਿਚ ਵੱਡੀ ਮਾਤਰਾ ਵਿਚ ਖੜ੍ਹੀ ਗਾਜਰ ਬੂਟੇ ਨੇ ਪਾਣੀ ਨੂੰ ਅੱਗੇ ਜਾਣ ਤੋ ਰੋਕ ਦਿੱਤਾ ਜਿਸ ਕਾਰਨ ਡਰੇਨ ਕਿਨਾਰੇ ਘਰਾ ਵਿਚ ਪਾਣੀ ਆ ਗਿਆ ਅਤੇ ਪਿੰਡ ਰਸੂਲਪੁਰ ਦੀ ਗਊਸਾਲਾ ਵੀ ਡਰੇਨ ਦੇ ਪਾਣੀ ਨਾਲ ਭਰ ਗਈ ਹੈ।ਉਨ੍ਹਾ ਕਿਹਾ ਕਿ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਕੋਈ ਵੀ ਪ੍ਰਸਾਸਨ ਦਾ ਅਧਿਕਾਰੀ ਮੌਕਾ ਦੇਖਣ ਲਈ ਨਹੀ ਪਹੁੰਚਾ ਅਸੀ ਆਪਣੇ ਤੌਰ ਤੇ ਹੀ ਡਰੇਨ ਨੂੰ ਸਾਫ ਕਰ ਰਹੇ ਹਾਂ।ਉਨ੍ਹਾ ਸਮੂਹ ਗ੍ਰਾਮ ਪੰਚਾਇਤ ਮੱਲ੍ਹਾ ਦਾ ਵੀ ਧੰਨਵਾਦ ਕੀਤਾ ਕਿ ਜਿਨ੍ਹਾ ਨੇ ਆਪਣੇ ਖਰਚੇ ਤੇ ਜੇ ਬੀ ਸੀ ਮਸੀਨ ਨਾਲ ਡਰੇਨ ਦੇ ਪੁੱਲਾ ਥੱਲੇ ਫਸੀ ਗਾਜਰ ਬੂਟੀ ਨੂੰ ਕੱਢਣ ਦਾ ਵੱਡਾ ਉਪਰਾਲਾ ਕੀਤਾ ਹੈ।ਇਸ ਮੌਕੇ ਪਿੰਡ ਰਸੂਲਪੁਰ ਅਤੇ ਪਿੰਡ ਮੱਲ੍ਹਾ ਵਾਸੀਆ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਡਰੇਨ ਵਿਭਾਗ ਦੇ ਅਧਿਕਾਰੀਆ ਖਿਲਾਫ ਉੱਚ ਪੱਧਰੀ ਜਾਚ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਡਰੇਨ ਦੀ ਸਫਾਈ ਯਕੀਨੀ ਬਣਾਈ ਜਾਵੇ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਕੁਲਤਾਰਨ ਸਿੰਘ ਸਿੱਧੂ,ਯੂਥ ਆਗੂ ਜਗਰਾਜ ਸਿੰਘ ਪਟਵਾਰੀ,ਨਰਿੰਦਰ ਸਿੰਘ ਸਿੱਧੂ,ਗੁਰਮੀਤ ਸਿੰਘ,ਸੁਖਵਿੰਦਰ ਸਿੰਘ,ਕਾਕਾ ਸਿੰਘ,ਸੰਤੋਖ ਸਿੰਘ,ਹਰਜਿੰਦਰ ਸਿੰਘ,ਹਰਮੀਤ ਸਿੰਘ,ਬਾਬਾ ਮੇਲਾ ਸਿੰਘ,ਮੇਵਾ ਸਿੰਘ,ਨਿਰਮਲ ਸਿੰਘ,ਤਾਰਾ ਸਿੰਘ,ਰਵੀ ਸਿੰਘ,ਗੁਰਦੀਪ ਸਿੰਘ,ਹਰਮਨ ਸਿੰਘ,ਗੁਲਜ਼ਾਰ ਸਿੰਘ,ਹੰਸਲਾਲ ਸਿੰਘ ਆਦਿ ਹਾਜ਼ਰ ਸਨ।

ਫੋਟੋ ਕੈਪਸਨ:- ਸੀਨੀਅਰ ਆਗੂ ਕੁਲਤਾਰਨ ਸਿੰਘ ਰਸੂਲਪੁਰ ਆਪਣੇ ਸਾਥੀਆ ਸਮੇਂਤ ਡਰੇਨ ਵਿਚੋ ਗਾਜਰ ਬੂਟੀ ਕੱਢਦੇ ਹੋਏ।