ਬਰਨਾਲਾ /ਮਹਿਲ ਕਲਾਂ - 4 ਜੁਲਾਈ (ਗੁਰਸੇਵਕ ਸੋਹੀ)- ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਦੀਵਾਨਾ ਦੇ ਉੱਘੇ ਸਮਾਜ ਸੇਵੀ ਚਮਕੌਰ ਸਿੰਘ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨ੍ਹਾਂ ਦੇ ਪਿਤਾ ਕਰਨੈਲ ਸਿੰਘ ਸਿੱਧੂ ਦੀ ਕਿਸੇ ਸੰਖੇਪ ਬਿਮਾਰੀ ਦੇ ਚਲਦਿਆਂ 73 ਸਾਲ ਦੀ ਉਮਰ ਭੋਗ ਕੇ ਅਚਾਨਿਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਕਰਨੈਲ ਸਿੰਘ ਸਿੱਧੂ ਬਹੁਤ ਹੀ ਨੇਕ ਸੁਭਾਅ ਦੇ ਸਨ। ਪਿੰਡ ਵਿੱਚ ਵਿਕਾਸ ਕਾਰਜਾਂ ਦੇ ਕੰਮਾਂ ਵਿਚ ਮੋਹਰੀ ਰੋਲ ਅਦਾ ਕਰਦੇ ਅਤੇ ਸਮਾਜ ਸੇਵੀ ਕੰਮਾਂ ਵਿਚ ਵੱਧ ਚਡ਼੍ਹ ਕੇ ਹਿੱਸਾ ਪਾਉਂਦੇ ਸਨ। ਇਸ ਦੁੱਖ ਦੀ ਘੜੀ ਵਿਚ ਉਨ੍ਹਾ ਦੇ ਪਰਿਵਾਰ ਨਾਲ ਹਲਕੇ ਦੀਆ ਗ੍ਰਾਮ ਪੰਚਾਇਤਾ ਅਤੇ ਨੌਜਵਾਨ ਕਲੱਬਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਜੀ ਦੇ ਭੋਗ 10- 07- 2022 ਦਿਨ ਐਤਵਾਰ ਨੂੰ ਪਿੰਡ ਦੀਵਾਨਾ (ਬਰਨਾਲਾ) ਦੇ ਗੁਰੂਘਰ ਵਿੱਚ ਪਾਏ ਜਾਣਗੇ ।