ਲੁਧਿਆਣਾ, ਜੁਲਾਈ ( ਮਨਜਿੰਦਰ ਗਿੱਲ )- ਸਾਲ 1999 ਵਿੱਚ ਭਾਰਤੀ ਫੌਜ ਦੀ ਪਾਕਿਸਤਾਨ 'ਤੇ ਹੋਈ ਇਤਿਹਾਸਕ ਜਿੱਤ ਦੀ ਯਾਦ ਵਿੱਚ ਅੱਜ ਪੂਰੇ ਦੇਸ਼ ਵਿੱਚ ਕਾਰਗਿਲ ਵਿਜੇ ਦਿਵਸ ਮਨਾਇਆ ਗਿਆ। ਇਸੇ ਸੰਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਸ਼ਰਧਾਂਜਲੀ ਸਮਾਗਮ ਸਥਾਨਕ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੀਰ ਨਾਰੀਆਂ ਅਤੇ ਜੰਗ ਦੌਰਾਨ ਸਰੀਰਕ ਤੌਰ 'ਤੇ ਨਕਾਰਾ ਹੋਏ ਸੈਨਿਕਾਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਥਾਨਕ ਢੋਲੇਵਾਲ ਮਿਲਟਰੀ ਕੈਂਪਸ ਦੇ ਕਮਾਂਡੈਂਟ ਬ੍ਰਿਗੇਡੀਅਰ ਮੁਨੀਸ਼ ਅਰੋੜਾ ਨੇ ਹਿੱਸਾ ਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਬ੍ਰਿਗੇਡੀਅਰ ਅਰੋੜਾ ਨੇ ਕਿਹਾ ਕਿ ਕਾਰਗਿਲ ਯੁੱਧ ਦੌਰਾਨ ਭਾਰਤੀ ਫੌਜ ਦੀ ਇਤਿਹਾਸਕ ਜਿੱਤ ਵਿੱਚ ਭਾਰਤੀ ਫੌਜ ਦੇ ਹਰੇਕ ਅਧਿਕਾਰੀ, ਸੈਨਿਕ ਅਤੇ ਹੋਰ ਦਰਜਿਆਂ 'ਤੇ ਤਾਇਨਾਤ ਕਰਮੀਆਂ ਦੇ ਸਾਂਝੇ ਯਤਨਾਂ ਦਾ ਅਹਿਮ ਯੋਗਦਾਨ ਸੀ। ਇਸ ਯੋਗਦਾਨ ਨੂੰ ਭਾਰਤ ਵਾਸੀ ਕਦੇ ਵੀ ਭੁਲਾ ਨਹੀਂ ਸਕਦੇ। ਉਨਾਂ ਸ਼ਹੀਦ ਅਤੇ ਨਕਾਰਾ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਭਾਰਤੀ ਫੌਜ ਵੱਲੋਂ ਉਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਕੂਲਾਂ ਦੇ ਵਿਦਿਅਕ ਟੂਰਾਂ ਵਿੱਚ ਦਰਾਸ (ਕਾਰਗਿਲ) ਸਥਿਤ ਵਿਜੇ ਸਥਲ ਸਥਾਨ ਨੂੰ ਵੀ ਸ਼ਾਮਿਲ ਕਰਨ। ਉਨਾਂ ਕਿਹਾ ਕਿ ਇਸ ਸਥਾਨ ਦਾ ਟੂਰ ਕਰਨ ਨਾਲ ਵਿਦਿਆਰਥੀਆਂ ਨੂੰ ਭਾਰਤ ਅਤੇ ਭਾਰਤੀ ਫੌਜ ਦੇ ਗੌਰਵਮਈ ਇਤਿਹਾਸ ਬਾਰੇ ਬਹੁਮੁੱਲੀ ਜਾਣਕਾਰੀ ਪ੍ਰਾਪਤ ਹੋਵੇਗੀ। ਇਸ ਨਾਲ ਵਿਦਿਆਰਥੀਆਂ ਵਿੱਚ ਭਾਰਤੀ ਫੌਜ ਨਾਲ ਜੁੜਨ ਪ੍ਰਤੀ ਉਤਸ਼ਾਹ ਪੈਦਾ ਹੋਵੇਗਾ। ਉਨਾਂ ਕਿਹਾ ਕਿ ਅਜਿਹੇ ਦਿਵਸ ਹੋਰ ਵੱਡੇ ਪੱਧਰ 'ਤੇ ਮਨਾਉਣੇ ਚਾਹੀਦੇ ਹਨ। ਮਾਗਮ ਨੂੰ ਹੋਰਨਾਂ ਤੋਂ ਇਲਾਵਾ ਲੁਧਿਆਣਾ (ਪੱਛਮੀ) ਦੇ ਐੱਸ. ਡੀ. ਐੱਮ. ਅਮਰਿੰਦਰ ਸਿੰਘ ਮੱਲੀ ਨੇ ਸੰਬੋਧਨ ਕਰਦਿਆਂ ਸਮੂਹ ਹਾਜ਼ਰੀਨ ਦਾ ਸਵਾਗਤ ਕੀਤਾ। ਮੇਜਰ ਉੱਪਲ ਅਤੇ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ ਮਾਂਗਟ ਨੇ ਇਸ ਲੜਾਈ ਵਿੱਚ ਥਲ ਅਤੇ ਹਵਾਈ ਫੌਜਾਂ ਵੱਲੋਂ ਪਾਏ ਯੋਗਦਾਨ ਦਾ ਵੇਰਵਾ ਪੇਸ਼ ਕੀਤਾ। ਕਰਨਲ ਐੱਚ. ਐੱਸ. ਕਾਹਲੋਂ (ਵੀਰ ਚੱਕਰ) ਨੇ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਗਾਰਡੀਅਨਜ਼ ਆਫ਼ ਗਵਰਨੈਂਸ' ਯੋਜਨਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਦੇ 15 ਵੱਖ-ਵੱਖ ਜ਼ਿਲਿਆਂ ਤੋਂ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਲੜਾਈ ਦੌਰਾਨ ਨਕਾਰਾ ਹੋਏ ਸੈਨਿਕਾਂ ਦਾ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜੀ. ਐੱਸ. ਬੋਪਾਰਾਏ, ਵੱਡੀ ਗਿਣਤੀ ਵਿੱਚ ਗਾਰਡੀਅਨਜ਼ ਆਫ਼ ਗਵਰਨੈਂਸ, ਸ਼ਹੀਦਾਂ ਦੇ ਪਰਿਵਾਰ, ਸਾਬਕਾ ਫੌਜੀ ਅਤੇ ਹੋਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਇਨਾਂ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ ਅਤੇ ਇਨਾਂ ਦੇ ਹੱਲ ਲਈ ਸੰਬੰਧਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਕੀਤੇ ਜਾ ਰਹੇ ਉਪਰਾਲਿਆਂ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਗਾਰਡੀਅਨਜ਼ ਆਫ਼ ਗਵਰਨੈਂਸ' ਯੋਜਨਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਦੇ 15 ਵੱਖ-ਵੱਖ ਜ਼ਿਲਿਆਂ ਤੋਂ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਲੜਾਈ ਦੌਰਾਨ ਨਕਾਰਾ ਹੋਏ ਸੈਨਿਕਾਂ ਦਾ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜੀ. ਐੱਸ. ਬੋਪਾਰਾਏ, ਵੱਡੀ ਗਿਣਤੀ ਵਿੱਚ ਗਾਰਡੀਅਨਜ਼ ਆਫ਼ ਗਵਰਨੈਂਸ, ਸ਼ਹੀਦਾਂ ਦੇ ਪਰਿਵਾਰ, ਸਾਬਕਾ ਫੌਜੀ ਅਤੇ ਹੋਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਇਨਾਂ ਪਰਿਵਾਰਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ ਗਈਆਂ ਅਤੇ ਇਨਾਂ ਦੇ ਹੱਲ ਲਈ ਸੰਬੰਧਤ ਹਦਾਇਤਾਂ ਜਾਰੀ ਕੀਤੀਆਂ ਗਈਆਂ।