ਨੀਦਰਲੈਂਡ ਜਰਮਨੀ ਹਾਈਵੇ ਨੂੰ ਟਰੈਕਟਰਾਂ ਦੀਆਂ ਵੱਡੀਆਂ ਕਤਾਰਾਂ ਨਾਲ ਰੋਕਿਆ
ਐਮਸਟਰਡਮ , ਜੁਲਾਈ (ਖਹਿਰਾ )
ਭਾਰਤ ਦੀ ਤਰਜ਼ ਤੇ ਉੱਪਰ ਨੀਦਰਲੈਂਡ ਵਿੱਚ ਵੀ ਕਿਸਾਨਾਂ ਵੱਲੋਂ ਵੱਡੇ ਪੱਧਰ ਉੱਪਰ ਪ੍ਰੋਟੈਸਟ ਕੀਤਾ ਗਿਆ । ਨੀਦਰਲੈਂਡ ਦੇ ਕਿਸਾਨਾਂ ਨੇ ਹਾਈਵੇਅ ਨੂੰ ਰੋਕਣ, ਸਰਕਾਰੀ ਇਮਾਰਤਾਂ ਦੇ ਸਾਹਮਣੇ ਹੜਤਾਲਾਂ ਕਰਨ ਅਤੇ ਸੁਪਰਮਾਰਕੀਟਾਂ ਅਤੇ ਸੁਪਰਮਾਰਕੀਟਾਂ ਨੂੰ ਘੇਰਨ ਲਈ ਟਰੈਕਟਰਾਂ ਦੀ ਵਰਤੋਂ ਕੀਤੀ। ਕਿਸਾਨਾਂ ਨੇ ਨੀਦਰਲੈਂਡ-ਜਰਮਨੀ ਹਾਈਵੇਅ ਨੂੰ ਵੀ ਜਾਮ ਕਰ ਦਿੱਤਾ।ਨੀਦਰਲੈਂਡ ਦੀ ਸਰਕਾਰ 2030 ਤੱਕ ਅਮੋਨੀਆ ਅਤੇ ਨਾਈਟ੍ਰੋਜਨ ਆਕਸਾਈਡ ਦੇ ਨਿਕਾਸ ਨੂੰ 50% ਤੱਕ ਘਟਾਉਣਾ ਚਾਹੁੰਦੀ ਹੈ।
ਕਿਸਾਨਾਂ 'ਤੇ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਤਹਿਤ ਪਸ਼ੂ ਰੱਖਣ 'ਤੇ ਪਾਬੰਦੀ, ਖੇਤੀ ਵਿਚ ਖਾਦਾਂ ਦੀ ਵਰਤੋਂ 'ਤੇ ਪਾਬੰਦੀ ਆਦਿ ਸ਼ਾਮਲ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਹਵਾਈ ਆਵਾਜਾਈ, ਬਿਲਡਿੰਗ ਕੰਸਟਰੱਕਸ਼ਨ ਅਤੇ ਉਦਯੋਗਾਂ ਤੋਂ ਵੱਡੀ ਮਾਤਰਾ ਵਿੱਚ ਖਤਰਨਾਕ ਗੈਸਾਂ ਨਿਕਲਦੀਆਂ ਹੋਣਗੀਆਂ ਪਰ ਉਨ੍ਹਾਂ 'ਤੇ ਕੋਈ ਰੋਕ ਨਹੀਂ ਲਗਾਈ ਜਾ ਰਹੀ। ਕਿਸਾਨਾਂ ਨੇ ਇੱਕ ਨਵਾਂ ਨਾਅਰਾ "ਸਾਡੇ ਕਿਸਾਨ, ਸਾਡਾ ਭਵਿੱਖ" ("our farmers,our future")ਦਿੱਤਾ ਹੈ, ਜਿਵੇਂ ਕਿ ਭਾਰਤ ਵਿੱਚ ਕਿਸਾਨ ਅੰਦੋਲਨ ਦੌਰਾਨ ਨਾਅਰਾ ਸੀ "no farmer, no food"।ਭਾਰਤ ਦੇ ਕਿਸਾਨ ਅੰਦੋਲਨ ਨੇ ਦੁਨੀਆ ਭਰ ਦੇ ਕਿਸਾਨਾਂ 'ਤੇ ਡੂੰਘਾ ਪ੍ਰਭਾਵ ਪਾਇਆ ਹੈ ਅਤੇ ਟਰੈਕਟਰਾਂ ਰਾਹੀਂ ਸ਼ਾਂਤਮਈ ਪ੍ਰਦਰਸ਼ਨ ਦੀ ਭਾਵਨਾ ਪੈਦਾ ਕੀਤੀ ਹੈ ਜਿਸ ਦੇ ਭਵਿੱਖ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ। ਅੱਜ ਦੇ ਇਸ ਪ੍ਰੋਟੈਸਟ ਨੇ ਯੂਰਪ ਵਿੱਚ ਬਹੁਤ ਵੱਡੇ ਪੱਧਰ ਉੱਪਰ ਪ੍ਰਭਾਵ ਛੱਡਿਆ ਹੈ।