You are here

ਜ਼ਿਲ੍ਹੇ ਵਿੱਚ ਕੋਵਿਡ ਕਾਰਨ ਜਾਨਾਂ ਗਵਾਉਣ ਵਾਲੇ 180 ਲੋਕਾਂ ਦੇ ਪਰਿਵਾਰਾਂ-ਵਾਰਸਾਂ ਨੂੰ ਕਰੀਬ 90 ਲੱਖ ਰੁਪਏ ਵਿੱਤੀ ਸਹਾਇਤਾ ਦਿੱਤੀ : ਸੰਯਮ ਅਗਰਵਾਲ 

ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਵਾਰਸ ਮੁਆਵਜ਼ੇ ਲਈ ਐਸ.ਡੀ.ਐਮ., ਸਿਵਲ ਸਰਜਨ ਦਫ਼ਤਰ  ਜਾ ਆਨ ਲਾਈਨ ਅਰਜ਼ੀਆਂ  ਦੇ ਸਕਦੇ ਹਨ : ਵਧੀਕ ਡਿਪਟੀ ਕਮਿਸ਼ਨਰ

 ਮਾਲੇਰਕੋਟਲਾ 05 ਜੁਲਾਈ  (ਰਣਜੀਤ ਸਿੱਧਵਾਂ) : ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਵਿਡ-19 ਬਿਮਾਰੀ ਕਾਰਨ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾ ਰਿਹਾ ਹੈ । ਹੁਣ ਤੱਕ ਜ਼ਿਲ੍ਹੇ ਦੇ ਜ਼ਿਲ੍ਹੇ ਵਿੱਚ ਕੋਵਿਡ ਕਾਰਨ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚੋਂ ਕੇਵਲ 180 ਪਰਿਵਾਰਾਂ -ਵਾਰਸਾਂ ਵੱਲੋਂ ਵਿੱਤੀ ਸਹਾਇਤਾ ਲੈਣ ਲਈ ਦਰਖਾਸਤਾ ਪ੍ਰਾਪਤ ਹੋਇਆ ਸਨ। ਜਿਨ੍ਹਾਂ ਵਿੱਚੋਂ ਉਨ੍ਹਾਂ ਦੇ ਪਰਿਵਾਰ ਦੇ ਵਾਰਸਾਂ ਨੂੰ ਕਰੀਬ 90 ਲੱਖ 50 ਰੁਪਏ ਵਿੱਤੀ ਸਹਾਇਤਾ  (ਐਕਸ ਗਰੇਸੀਆ) ਵਜੋਂ ਜਾਰੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਕੋਵਿਡ-19 ਬਿਮਾਰੀ ਨਾਲ ਜਾਨਾਂ ਗਵਾ ਚੁੱਕੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਦਸਤਾਵੇਜ਼ ਜਲਦ ਤੋਂ ਜਲਦੀ ਜਮ੍ਹਾਂ ਕਰਵਾਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਐਕਸ ਗਰੇਸੀਆ ਵਜੋਂ ਮੁਆਵਜ਼ਾ ਦਿੱਤਾ ਜਾ ਸਕੇ । ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਰਸ ਨੇ ਮੁਆਵਜ਼ੇ ਲਈ ਅਜੇ ਤੱਕ ਆਪਣੇ ਦਸਤਾਵੇਜ ਜਮ੍ਹਾਂ ਨਹੀਂ ਕਰਵਾਏ ਉਹ  ਦਸਤਾਵੇਜ਼/ਦਰਖਾਸਤ ਸਬੰਧਤ ਐਸ.ਡੀ.ਐਮ. ਦਫ਼ਤਰ, ਸਿਵਲ ਸਰਜਨ ਦਫ਼ਤਰ ਜਾਂ ਫੇਰ ਆਨ ਲਾਈਨ ਵੈਬ ਪੋਰਟਲ ਰਾਹੀਂ ਤੁਰੰਤ ਜਮ੍ਹਾਂ ਕਰਵਾਉਂਦੇ ਹੋਏ ਸਰਕਾਰ ਵੱਲੋਂ ਮਿਲਣ ਵਾਲੀ ਸਹੂਲਤ ਦਾ ਲਾਭ ਪ੍ਰਾਪਤ ਕਰਨ । ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ  ਬਿਨੈਕਾਰ ਦਰਖਾਸਤ ਦੇ ਨਾਲ ਮ੍ਰਿਤਕ ਵਿਅਕਤੀ ਦੇ ਪਛਾਣ ਕਾਰਡ ਦੀ ਤਸਦੀਕਸ਼ੁਦਾ ਕਾਪੀ, ਕਲੇਮ ਕਰਤਾ ਦਾ ਪਛਾਣ ਪੱਤਰ ਦੀ ਕਾਪੀ,ਕਲੇਮ ਕਰਨ ਵਾਲੇ ਅਤੇ ਮ੍ਰਿਤਕ ਵਿਕਅਤੀ ਦੇ ਰਿਸਤੇ ਸਬੰਧੀ ਪਛਾਣ ਪੱਤਰ ਦੀ ਕਾਪੀ, ਕੋਵਿਡ-19 ਦੇ ਟੈਸਟ ਦੀ ਪਾਜੀਟਿਵ ਰਿਪੋਰਟ ਦੀ ਕਾਪੀ, ਹਸਤਪਤਾਲ ਦੁਆਰਾ ਜਾਰੀ ਹੋਏ ਮੋਤ ਦੇ ਕਾਰਨ ਦਾ ਸੰਖੇਪ ਸਾਰ, ਜੇਕਰ ਮੌਤ ਹਸਪਤਾਲ ਵਿੱਚ ਹੋਈ ਹੋਵੇ ਤਾਂ ਮੌਤ ਦਾ ਕਾਰਨ ਦਰਸਾਉਂਦਾ ਮੈਡੀਕਲ ਸਰਟੀਫਿਕੇਟ, ਮ੍ਰਿਤਕ ਵਿਅਕਤੀ ਦਾ ਮੌਤ ਸਰਟੀਫਿਕੇਟ, ਕਾਨੂੰਨੀ ਵਾਰਸਾਂ ਸਬੰਧੀ ਸਰਟੀਫਿਕੇਟ, ਕਲੇਮ ਕਰਤਾ ਦੇ ਬੈਂਕ ਖਾਤੇ ਦਾ ਰੱਦ ਕੀਤਾ ਹੋਇਆ ਬੈਂਕ ਚੈੱਕ, ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸਾਂ ਦਾ  ਇਤਰਾਜ਼ਹੀਣਤਾ ਸਰਟੀਫਿਕੇਟ ਦੇਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਦਰਖਾਸਤ ਸਬੰਧਿਤ ਐਸ.ਡੀ.ਐਮ. ਦਫ਼ਤਰ ਵਿਖੇ ਜਾਂ ਫੇਰ http://covidexgratia.punjab.gov.in 'ਤੇ ਫਾਰਮ ਭਰ ਸਕਦੇ ਹਨ ਤੇ ਲੋੜੀਦੇ ਦਸਤਾਵੇਜ ਵੀ ਅਪਲੋਡ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ  ਕੋਵਿਡ- 19 ਦੀ ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ  ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਪ੍ਰਾਪਤ ਕਰਨ ਸਬੰਧੀ ਜੇਕਰ ਕਿਸੇ ਵਿਅਕਤੀ ਨੂੰ ਕੋਈ ਇਤਰਾਜ ਜਾਂ ਮੁਸ਼ਕਿਲ ਪੇਸ਼ ਆਉਂਦੀ ਹੋਵੇ ਤਾਂ ਉਹ ਇਸ ਸਬੰਧੀ ਜਿਲ੍ਹਾ ਪੱਧਰ ਤੇ ਗਠਿਤ ਕੀਤੀ ਸ਼ਿਕਾਇਤ ਨਿਵਾਰਣ ਕਮੇਟੀ (Grievance Redressal Committees) ਪਾਸ ਆਪਣੀ ਸ਼ਿਕਾਇਤ ਕਰ ਸਕਦਾ ਹੈ।