ਡਾ ਗੁਰਪ੍ਰੀਤ ਕੌਰ ਨਾਲ ਲੈਣਗੇ ਸੀ ਐਮ ਲਾਵਾਂ
ਅਜੀਤਵਾਲ (ਬਲਵੀਰ ਸਿੰਘ ਬਾਠ )ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਕੱਲ੍ਹ ਵਿਆਹ ਕਰਵਾਉਣ ਜਾ ਰਹੇ ਹਨ ਮੁੱਖ ਮੰਤਰੀ ਆਪਣੇ ਘਰ ਵਿਚ ਹੀ ਇਕ ਸਾਦੇ ਸਮਾਗਮ ਵਿੱਚ ਡਾ ਗੁਰਪ੍ਰੀਤ ਕੌਰ ਨਾਲ ਲਾਵਾਂ ਲੈਣਗੇ ਇਸ ਮੌਕੇ ਸਿਰਫ਼ ਪਰਿਵਾਰਕ ਮੈਂਬਰ ਹੀ ਸਾਮਲ ਹੋਣਗੇ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਆਉਣਗੇ ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਆਪਣਾ ਘਰ ਵਸਾਵੈ ਮੁੱਖ ਮੰਤਰੀ ਦੀ ਜੀਵਨ ਸਾਥਣ ਦੀ ਚੋਣ ਉਨ੍ਹਾਂ ਦੇ ਮਾਤਾ ਅਤੇ ਭੈਣ ਨੇ ਕੀਤੀ ਹੈ ਦਸ ਦਈਏ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ ਉਨ੍ਹਾਂ ਦਾ ਛੇ ਸਾਲ ਪਹਿਲਾਂ ਤਲਾਕ ਹੋਇਆ ਸੀ ਉਨ੍ਹਾਂ ਦੀ ਪਹਿਲੀ ਪਤਨੀ ਅਤੇ ਬੱਚੇ ਅਮਰੀਕਾ ਵਿੱਚ ਰਹਿੰਦੇ ਹਨ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਉਨ੍ਹਾਂ ਦੇ ਬੱਚੇ ਵੀ ਸ਼ਾਮਲ ਹੋਏ ਸਨ