ਜਗਰਾਉ 15 ਜੁਲਾਈ (ਅਮਿਤਖੰਨਾ) ਐੱਮਐੱਲਡੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਦਿਆਂ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਗਿਆ।ਇਸ ਮੁਹਿੰਮ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਹਜ਼ਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ ਤੇ ਨਾਲ ਹੀ ਇਹ ਛਾਂਦਾਰ ਤੇ ਫਲਦਾਰ ਬੂਟੇ ਸਕੂਲ 'ਚ ਲਗਾਉਣ ਦੇ ਨਾਲ ਨਾਲ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਲਾਕੇ 'ਚ ਲਗਾਉਣ ਲਈ ਵੰਡੇ ਗਏ।ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸਾਨੂੰ ਵਾਤਾਵਰਨ ਸ਼ੱੁਧ ਬਣਾਉਣ ਤੇ ਧਰਤੀ ਨੂੰ ਗਰਮੀ ਤੋਂ ਬਚਾਉਣ ਲਈ ਆਪਣੀ-ਆਪਣੀ ਜਿੰਮੇਵਾਰੀ ਵੱਧ ਤੋਂ ਵੱਧ ਬੂਟੇ ਲਗਾ ਕੇ ਅਦਾ ਕਰਨੀ ਚਾਹੀਦੀ ਹੈ। ਸਕੂਲ ਵੱਲੋਂ ਹਰ ਸਾਲ ਵਿਦਿਆਰਥੀਆਂ ਨੂੰ ਬੂਟੇ ਵੰਡੇ ਜਾਂਦੇ ਹਨ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸੰਭਾਲ ਤੇ ਦੇਖਭਾਲ ਲਈ ਪੇ੍ਰਿਆ ਜਾਂਦਾ ਹੈ।