You are here

22 ਨੂੰ ਹੋਵੇਗਾ ਅੈਮ.ਅੈਲ.ਏ. ਮਾਣੂੰਕੇ ਦੇ ਘਰ ਦਾ ਘਿਰਾਓ-ਸੰਘਰਸ਼ ਕਮੇਟੀ 

ਥਾਣੇ ਮੂਹਰੇ ਧਰਨਾ120ਵੇਂ ਦਿਨ ਵੀ ਜਾਰੀ!

ਜਗਰਾਉਂ 20 ਜੁਲਾਈ ( ਗੁਰਕੀਰਤ ਜਗਰਾਉਂ ) ਥਾਣਾ ਸਿਟੀ ਮੂਹਰੇ ਚੱਲ ਰਹੇ ਪੱਕੇ ਧਰਨੇ ਦੇ ਆਗੂ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਬਲਾਕ ਕਮੇਟੀ ਮੈਂਬਰ ਜੱਗਾ ਸਿੰਘ ਢਿੱਲੋ, ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਪੇਂਡੂ ਮਜ਼ਦੂਰ ਯੂਨੀਅਨ(ਮਸ਼ਾਲ) ਦੇ ਆਗੂ ਬਲਦੇਵ ਸਿੰਘ ਫੌਜ਼ੀ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜ਼ਿ.) ਦੇ ਸਕੱਤਰ ਜਸਦੇਵ ਸਿੰਘ ਲਲਤੋਂ ਨੇ ਕਿਹਾ ਪੀੜ੍ਹਤ ਪਰਿਵਾਰ ਅਤੇ ਜਨਤਕ ਜੱਥੇਬੰਦੀਆਂ ਵਲੋਂ 23 ਮਾਰਚ ਤੋਂ ਬੈਠਣ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਕੰਨ ਖੋਲ਼ਣ ਲਈ 22 ਜੁਲਾਈ ਨੂੰ ਸਥਾਨਕ ਹਲਕੇ ਦੇ ਅੈਮ.ਅੈਲ.ਏ. ਬੀਬੀ ਸਰਬਜੀਤ ਕੌਰ ਮਾਣੂੰਕੇ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਅੱਜ ਧਰਨਾਕਾਰੀਆਂ ਨੂੰ 120 ਦਿਨ ਹੋ ਚੁੱਕੇ ਨੇ ਧਰਨੇ ਤੇ ਬੈਠਿਆਂ ਨੂੰ ਪਰ ਆਮ ਅਦਮੀ ਪਾਰਟੀ ਦੀ ਮੌਜੂਦਾ ਸਰਕਾਰ ਵਿਚ ਇਨਸਾਫ਼ ਦੇ ਮੁੱਦੇ ਸਬੰਧੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਨੇ ਦੱਸਿਆ ਕਿ ਆਪਣੇ ਆਪ ਨੂੰ ਥਾਣਾ ਸਿਟੀ ਜਗਰਾਉਂ ਦਾ ਥਾਣਾਮੁਖੀ ਕਹਿੰਦੇ ਗੁਰਿੰਦਰ ਬੱਲ, ਏਅੈਸਆਈ ਰਾਜਵੀਰ ਨੇ ਉਸ ਦੀ ਮਾਤਾ ਸੁਰਿੰਦਰ ਕੌਰ ਅਤੇ ਨੌਜਵਾਨ ਭੈਣ ਕੁਲਵੰਤ ਕੌਰ ਨੂੰ ਘਰੋਂ ਚੁੱਕ ਕੇ ਜਗਰਾਉਂ ਥਾਣੇ ਵਿੱਚ ਲਿਆਂਦਾ ਅਤੇ ਨਜਾਇਜ ਹਿਰਾਸਤ 'ਚ ਰੱਖਿਆ, ਤਸੀਹੇ ਦਿੱਤੇ ਸਨ ਅਤੇ ਕੁੱਟਮਾਰ ਲਰਨ ਨਾਲ ਕੁਲਵੰਤ ਕੌਰ ਸਰੀਰਕ ਤੌਰ ਤੇ ਨਕਾਰਾ ਹੋ ਗਈ ਸੀ ਅਤੇ ਲੰਬਾ ਸਮਾਂ ਮੰਜੇ 'ਤੇ ਪਈ ਇਨਸਾਫ਼ ਮੰਗਦੀ ਰਹੀ, ਅੰਤ ਲੰਘੀ 10 ਦਸੰਬਰ ਨੂੰ ਕੁਲਵੰਤ ਕੌਰ ਦੀ ਮੌਤ ਹੋ ਗਈ ਅਤੇ ਮੌਤ ਦੂਜੇ ਦਿਨ ਦੋਸ਼ੀਆਂ ਖਿਲਾਫ਼ ਪਰਚਾ ਮੁਕੱਦਮਾ ਦਰਜ ਕੀਤਾ ਪਰ ਅੱਜ ਮੁਕੱਦਮੇ ਦਰਜ ਹੋਏ ਨੂੰ 6 ਮਹੀਨੇ ਲੰਘਣ ਦੇ ਬਾਵਜੂਦ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਖਫਾ ਹੋਈਆਂ ਜਨਤਕ ਜੱਥੇਬੰਦੀਆਂ ਨੇ ਥਾਣੇ ਮੂਹਰੇ ਪੱਕਾ ਧਰਨਾ ਲਗਾਇਆ ਹੋਇਆ ਹੈ। ਇਸ ਸਮੇਂ ਚਸਮਦੀਦ ਗਵਾਹ ਤੇ ਪੀੜ੍ਹਤਾ ਸੁਰਿੰਦਰ ਕੌਰ ਨੇ ਦੱਸਿਆ ਕਿ ਨਜ਼ਾਇਜ਼ ਹਿਰਾਸਤ ਚ ਰੱਖ ਕੇ ਕੁੱਟਮਾਰ ਕਰਨ ਦੇ ਮਾਮਲੇ ਨੂੰ ਛੁਪਾਉਣ ਲਈ ਹੀ ਮੇਰੇ ਪਰਿਵਾਰ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਾਂ ਦਾ 17 ਸਾਲ ਜਾਣਬੁੱਝ ਕੇ ਇੱਕ ਸਾਜਿਸ਼ ਅਧੀਨ ਹੀ ਉਜਾੜਾ ਕੀਤਾ ਗਿਆ ਹੈ। ਪ੍ਰੇੈਸ ਨੂੰ ਜਾਰੀ ਬਿਆਨ 'ਚ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਭਾਰਤੀ ਕਿਸਾਨ ਯੂਨੀਅਨ ਏਕਤਾ(ਡਕੌਂਦਾ) ਦੇ ਬਾਬਾ ਬੰਤਾ ਸਿੰਘ ਡੱਲਾ, ਜੱਗਾ ਸਿੰਘ ਢਿੱਲੋਂ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਹਰੀ ਸਿੰਘ ਚਚਰਾੜੀ, ਨਿਰਮਲ ਸਿੰਘ ਨਿੰਮਾਂ, ਮੰਦਰ ਸਿੰਘ ਰਸੂਲਪੁਰ,  ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੈਰ-ਜਮਾਨਤੀ ਧਰਾਵਾਂ ਅਧੀਨ ਦਰਜ ਕੀਤੇ ਗਏ ਮੁਕੱਦਮੇ ਦੇ ਦੋਸ਼ੀਆਂ ਨੂੰ ਸੀਖਾਂ ਪਿੱਛੇ ਬੰਦ ਕਰਕੇ ਪੀੜ੍ਹਤ ਗਰੀਬ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਲੰਬੇ ਸਮੇਂ ਦੇ ਆਰਥਿਕ ਉਜਾੜੇ ਦੀ ਭਰਪਾਈ ਕੀਤੀ ਜਾਵੇ । ਮੁਕੱਦਮੇ ਦੇ ਮੁੱਖ ਗਵਾਹ ਨਿਰਮਲ ਸਿੰਘ ਰਸੂਲਪੁਰ ਅਵਤਾਰ ਸਿੰਘ ਰਸੂਲਪੁਰ ਅਮਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਉਹ ਅਤੇ ਉਹਨਾਂ ਦੇ ਦੋਵੇਂ ਪਰਿਵਾਰਾਂ ਨਾਂ ਸਿਰਫ਼ ਸਾਲ 2005 ਵਿੱਚ ਤੱਤਕਾਲੀ ਥਾਣਾਮੁਖੀ ਹੱਥੋਂ ਜ਼ਲੀਲ ਹੋਏ ਹਨ ਸਗੋਂ 2005 ਤੋਂ ਅੱਜ ਤੱਕ ਕਰੀਬ 17 ਸਾਲ ਤਸੱਸ਼ਦ ਝੱਲ਼ਿਆ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦੇ ਪਰਿਵਾਰ ਡੇਢ ਦਹਾਕੇ ਤੋਂ ਪੁਲਿਸ ਅੱਤਿਆਚਾਰ ਖਿਲਾਫ਼ ਲੜ੍ਹਾਈ ਲੜ੍ਹ ਰਹੇ ਹਨ ਪਰ ਦੁੱਖ ਦੀ ਗੱਲ਼ ਹੈ ਕਿ ਨਾਂ ਤਾਂ ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਇਨਸਾਫ਼ ਦਿੱਤਾ ਤੇ ਨਾਂ ਹੀ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਨੇ ਇਨਸਾਫ਼ ਦਿੱਤਾ ਅਤੇ ਹੁਣ ਬਦਲਾਅ ਲਿਆਉਣ ਦੇ ਨਾਮ ਹੇਠ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਇਨਸਾਫ਼ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਉਨ੍ਹਾਂ ਦਾ ਪਰਿਵਾਰ ਗਰੀਬ ਅਨੁਸੂਚਿਤ ਜਾਤੀ ਦਾ ਪਰਿਵਾਰ ਹੋਣ ਕਰਕੇ ਸਰਕਾਰੀ ਇਨਸਾਫ਼ ਤੋਂ ਵਾਂਝਾ ਹੈ। ਇਥੇ ਅਮੀਰ ਲੋਕਾਂ ਦੀ ਹੀ ਸੁਣਵਾਈ ਹੈ ਗਰੀਬ ਦਰ-ਦਰ ਭਟਕਦਾ ਫਿਰਦਾ ਹੈ। ਮਾਤਾ ਨੇ ਇਹ ਵੀ ਕਿਹਾ ਕਿ ਉਹ ਇਨਸਾਫ਼ ਦੀ ਮੰਗ ਨੂੰ ਲੈ ਕੇ ਹਲਕਾ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਰਾਹੀਂ ਭਗਵੰਤ ਮਾਨ ਨੂੰ ਆਪਣੇ ਖੂਨ ਨਾਲ ਖਤ ਲਿਖ ਕੇ ਵੀ ਭੇਜ ਚੁੱਕੇ ਹਨ ਪਰ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਤੇ ਕੋਈ ਅਸਰ ਨਹੀਂ ਹੋਇਆ ਕਿਉਂਕਿ ਮੈਂ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਤ ਹਾਂ। ਗਰੀਬ ਲੋਕਾਂ ਦਾ ਇਥੇ ਕੋਈ ਦਰਦਮੰਦ ਨਹੀਂ ਹੈ। ਅੱਜ ਧਰਨੇ ਵਿੱਚ ਹਾਜ਼ਰ ਕਿਰਤੀ ਕਿਸਾਨ ਯੂਨੀਅਨ ਦੇ ਇਲਾਕਾ ਪ੍ਰਧਾਨ ਬਲਵਿੰਦਰ ਸਿੰਘ ਪੋਨਾ, ਪੇਂਡੂ ਮਜ਼ਦੂਰ ਯੂਨੀਅਨ(ਮਸ਼ਾਲ਼) ਦੇ ਪ੍ਰਧਾਨ ਮਦਨ ਸਿੰਘ ਜਗਰਾਉਂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਪੁਲਿਸ ਦੇ ਜੁਲਮਾਂ ਦੀ ਨਿਖੇਧੀ ਕਰਦਿਆਂ ਦੋਸ਼ੀ ਡੀ.ਅੈਸ.ਪੀ. ਗੁਰਿੰਦਰ ਬੱਲ, ਅੈਸ.ਆਈ. ਰਾਜਵੀਰ ਤੇ ਹਰਜੀਤ ਸਰਪੰਚ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ। ਅੱਜ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਕੁੰਡਾ ਸਿੰਘ ਕਾਉਂਕੇ, ਬਾਬਾ ਬੰਤਾ ਸਿੰਘ ਡੱਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਬਖਤੌਰ ਸਿੰਘ, ਦਸਮੇਸ਼ ਕਿਸਾਨ ਯੂਨੀਅਨ ਦੇ ਹਰੀ ਸਿੰਘ ਚਚਰਾੜੀ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਨਿਹੰਗ ਸਿੰਘ ਜੱਥੇਦਾਰ ਚੜ੍ਤ ਸਿੰਘ ਬਾਰਦੇਕੇ, ਨਛੱਤਰ ਸਿੰਘ ਬਾਰਦੇਕੇ, ਚਰਨ ਸਿੰਘ ਮਾਣੂੰਕੇ, ਸੁਖਦੇਵ ਸਿੰਘ ਮਾਣੂੰਕੇ, ਜੱਗਾ ਸਿੰਘ ਢਿੱਲੋਂ, ਬਾਬਾ ਬੰਤਾ ਸਿੰਘ ਡੱਲਾ, ਬਲਦੇਵ ਸਿੰਘ ਫੌਜ਼ੀ, ਸੀਨੀਅਰ ਲੈਕਚਰਾਰ (ਰਿਟਾ.) ਹਰਭਜਨ ਸਿੰਘ ਨੇ ਵੀ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ।