ਬਰਨਾਲਾ/ ਮਹਿਲ ਕਲਾਂ 20 ਜੁਲਾਈ- ( ਗੁਰਸੇਵਕ ਸਿੰਘ ਸੋਹੀ )- ਸਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਗੁਰਬੰਸ ਸਿੰਘ ਕੈਂਥ ਵੇ ਅੱਜ ਪਟਵਾਰਖਾਨਾ ਚੀਮਾ ਪੱਤੀ ਕਸਬਾ ਮਹਿਲ ਕਲਾਂ ਵਿਖੇ ਹਲਕਾ ਪਟਵਾਰੀ ਹਰਦੇਵ ਸਿੰਘ ਕੱਟੂ ਦੇ ਉਪਰਾਲੇ ਸਦਕਾ ਪਟਵਾਰਖਾਨੇ ਅੰਦਰ ਪੌਦੇ ਲਗਾਏ ਗਏ। ਇਸ ਮੌਕੇ ਸਬ ਤਹਿਸੀਲ ਮਹਿਲ ਕਲਾਂ ਤੇ ਨਾਇਬ ਤਹਿਸੀਲਦਾਰ ਗੁਰਬੰਸ ਸਿੰਘ ਕੈਂਥ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਅਤੇ ਮਨੁੱਖ ਨੂੰ ਸਾਹ ਲੈਣ ਲਈ ਸ਼ੁੱਧ ਆਕਸੀਜਨ ਮੁਹੱਈਆ ਕਰਵਾਉਣ ਲਈ ਵਧੇਰੇ ਪੌਦੇ ਲਗਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਸਬ ਤਹਿਸੀਲ ਮਹਿਲ ਕਲਾਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡਾਂ ਅੰਦਰ ਗਰਾਮ ਪੰਚਾਇਤਾਂ ਸਮਾਜ ਸੇਵੀ ਕਲੱਬਾਂ ਅਤੇ ਮਾਲ ਵਿਭਾਗ ਦੇ ਕਰਮਚਾਰੀਆਂ ਦੇ ਸਹਿਯੋਗੀ ਪਿੰਡ ਦੀਆਂ ਸਾਂਝੀਆਂ ਥਾਵਾਂ ਉਪਰ ਪੌਦੇ ਲਗਾਏ ਜਾਣਗੇ ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ ਸਮਾਜਸੇਵੀ ਸੰਸਥਾਵਾਂ ਅਤੇ ਲੋਕਾਂ ਨੂੰ ਵਧੇਰੇ ਪੌਦੇ ਲਗਾਉਣ ਦੀ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਹਲਕਾ ਪਟਵਾਰੀ ਹਰਦੇਵ ਸਿੰਘ ਕੱਟੂ ਨੇ ਕਿਹਾ ਕਿ ਰੁੱਖ ਜਿੱਥੇ ਹੜ੍ਹਾਂ ਸਮੇਂ ਮਿੱਟੀ ਦੇ ਵਹਾਅ ਨੂੰ ਰੋਕਦੇ ਹਨ ਉਥੇ ਮਨੁੱਖ ਸਾਹ ਲੈਣ ਲਈ ਸ਼ੁੱਧ ਆਕਸੀਜਨ ਮੁਹੱਈਆ ਕਰਵਾਉਣ ਵਿੱਚ ਸਹਾਈ ਹੁੰਦੇ ਹਨ ।ਉਨ੍ਹਾਂ ਸਮੂਹ ਲੋਕਾਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵਧੇਰੇ ਰੁੱਖ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਰਜਿਸਟਰੀ ਕਲਰਕ ਹਰਪ੍ਰੀਤ ਸਿੰਘ ਵਿਰਕ, ਕੁਲਬੀਰ ਸਿੰਘ ਖੇੜੀ ,ਗੁਰਦੀਪ ਸਿੰਘ ਗੱਗੀ ਘਨੌਰੀ ਤੋਂ ਇਲਾਵਾ ਹੋਰ ਕਰਮਚਾਰੀ ਵੀ ਹਾਜ਼ਰ ਸਨ।