ਜਗਰਾਉ,ਹਠੂਰ,25,ਜੁਲਾਈ-(ਕੌਸ਼ਲ ਮੱਲ੍ਹਾ)- ਬੀ.ਬੀ.ਐਸ.ਬੀ ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਸਿੱਖਿਆਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਬਣ ਚੁਕੀ ਹੈ ਅਤੇ ਇਸ ਸੰਸਥਾ ਦੇ ਵਿਿਦਆਰਥੀਆਂ ਨੇ ਕੱਲ ਐਲਾਨੇ ਬਾਰਵੀ ਜਮਾਤ ਦੇ ਨਤੀਜਿਆ ਵਿੱਚੋ ਚੰਗੇ ਅੰਕ ਪ੍ਰਾਪਤ ਕਰਦਿਆ ਆਪਣੀ ਚੜ੍ਹਤ ਨੂੰ ਕਾਈਮ ਰੱਖਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪਿੰ੍ਰਸੀਪਲ ਅਨੀਤਾ ਕੁਮਾਰੀ ਨੇ ਦੱਸਿਆ ਕਿ ਸਕੂਲ ਦੀ ਵਿਿਦਆਰਥਣ ਆਸਥਾ ਨੇ ਵਿੱਲਖਣ ਪ੍ਰਾਪਤੀ ਕਰਦੇ ਹੋਏ ਮੈਡੀਕਲ - ਨਾਨ ਮੈਡੀਕਲ ਵਿਸ਼ੇ ਵਿੱਚੋ 97 ਫੀਸਦੀ ਅੰਕ ਪ੍ਰਾਪਤ ਕਰਦੇ ਹੋਏ ਨਵਾ ਸਕੂਲ ਦਾ ਨਾਂ ਚਮਕਾਇਆ ਹੈ ਅਤੇ ਕਾਮਰਸ ਗਰੁੱਪ ਵਿੱਚੋਂ ਵੀ ਸਿਮਰਪ੍ਰੀਤ ਕੌਰ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਨਵਾਂ ਕੀਰਤੀਮਾਨ ਸਥਾਪੀਤ ਕੀਤਾ ਹੈ।ਮੈਡੀਕਲ/ਨਾਨ ਮੈਡੀਕਲ ਵਿਸ਼ੇ ਵਿੱਚੌ ਹੀ ਗੁਰਲੀਨ ਕੌਰ ਨੇ 92% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਹਿਕਪ੍ਰੀਤ ਕੋਰ ਨੇ 91%ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਹਰਲੀਨ ਕੋਰ ਨੇ 90% ਅੰਕ ਪ੍ਰਾਪਤ ਕਰਦਿਆ ਹੋਇਆ ਚੌਥਾ ਸਥਾਨ ਪ੍ਰਾਪਤ ਕੀਤਾ ਹੈ,ਕਾਮਰਸ ਵਿਸ਼ੇ ਵਿੱਚੋ ਵੀ ਪਰਨੀਤ ਕੋਰ ਨੇ 92% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਹਿਕਦੀਪ ਕੋਰ ਨੇ 91% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਅਤੇ ਅਰਸ਼ਪ੍ਰੀਤ ਕੋਰ ਨੇ 90% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ।ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਅਨੀਤਾ ਕੁਮਾਰੀ ਨੇ ਬੜੇ ਮਾਣ ਨਾਲ ਦੱਸਦਿਆ ਕਿਹਾ ਕਿ ਸਾਰੇ ਹੀ ਵਿਿਦਆਰਥੀਆ ਨੇ ਬਹੁਤ ਹੀ ਚੰਗੇ ਅੰਕ ਪ੍ਰਾਪਤ ਕੀਤੇ ਹਨ ਜੋ ਕਿ ਇੱਕ ਸੰਸਥਾ ਲਈ ਬੜੀ ਮਾਣ ਵਾਲੀ ਗੱਲ ਹੁੰਦੀ ਹੈ ਉਹਨਾ ਦੱਸਿਆ ਕਿ 18 ਵਿਿਦਆਰਥੀਆਂ ਨੇ 80% ਤੋ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਚਮਕਾਇਆ ਹੈ। ਉਹਨਾ ਸਭ ਵਿਿਦਆਰਥੀਆ ਅਤੇ ਉਹਨਾ ਦੇ ਮਾਪਿਆ ਨੂੰ ਵਧਾਈਆ ਦਿੱਤੀਆਂ ਅਤੇ ਵਿਿਦਆਰਥੀਆ ਨੂੰ ਭਵਿੱਖ ਵਿੱਚ ਇਸ ਤਰ੍ਹਾਂ ਹੀ ਮਿਹਨਤ ਕਰਕੇ ਚੰਗੀਆ ਪ੍ਰਾਪਤੀਆ ਕਰਨ ਲਈ ਪ੍ਰੇਰਿਤ ਵੀ ਕੀਤਾ। ਉਹਨਾ ਸਭ ਅਧਿਆਪਕਾ ਨੂੰ ਵੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਇਸ ਮੋਕੇ ਸਕੂਲ ਚੇਅਰਮੈਨ ਸਤੀਸ਼ ਕਾਲੜਾ ਨੇ ਵਿਿਦਆਰਥੀਆ ਦੀ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਸਕੂਲ ਦੇੇ ਪਿੰ੍ਰਸੀਪਲ ਅਨੀਤਾ ਕੁਮਾਰੀ ਨੂੰ ਦਿੰਦਿਆ ਕਿਹਾ ਕੀ ਇਹ ਉਹਨਾ ਦੀ ਅਣਥੱਕ ਮਿਹਨਤ ਅਤੇ ਸਮੇਂ-ਸਮੇਂ ਤੇ ਵਿਿਦਆਰਧੀਆਂ ਅਧਿਆਪਕਾਂ ਨੂੰ ਦਿਤੇ ਦਿਸ਼ਾ ਨਿਰਦੇਸ਼ ਦਾ ਹੀ ਨਤੀਜਾ ਹੈ। ਉਹਨਾਂ ਬੱਚਿਆਂ ਦੀ ਇਸ ਸ਼ਾਨਦਾਰ ਸਫਲਤਾ ਤੇ ਮੁਬਾਰਕਬਾਤ ਦਿੰਦਿਆ ਉਹਨਾ ਨੂੰ ਭਵਿੱਖ ਵਿਚ ਇਸੇ ਤਰ੍ਹਾ ਹੀ ਮਿਹਨਤ ਕਰਨ ਅਤੇ ਆਪਣੀਆ ਮੰਜਿਲਾ ਪ੍ਰਾਪਤ ਕਰਦੇ ਰਹਿਣ ਦੀ ਕਾਮਨਾ ਕੀਤੀ।ਇਸ ਮੋਕੇ ਸਮੂਹ ਮੈਨਜਮੈਂਟ ਮੈਂਬਰਜ ਜਿਸ ਵਿੱਚ ਚੇਅਰਮੈਨ ਸਤੀਸ ਕਾਲੜਾ ,ਪ੍ਰਧਾਨ ਰਜਿੰਦਰ ਬਾਵਾ, ਵਾਈਸ ਚੇਅਰਮੈਨ ਹਰਕ੍ਰਿਸ਼ਨ ਭਗਵਾਨਦਾਸ ਬਾਵਾ, ਵਾਈਸ ਪ੍ਰੈਜ਼ੀਡੈਂਟ ਸਨੀ ਅਰੋੜਾ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ,ਡਇਰੈਕਟਰ ਰਾਜੀਵ ਸੱਗੜ ਹਾਜ਼ਰ ਸਨ।
ਫੋਟੋ ਕੈਪਸਨ:-ਪੁਜੀਸਨਾ ਪ੍ਰਾਪਤ ਕਰਨ ਵਾਲੇ ਨੂੰ ਸਨਮਾਨਿਤ ਕਰਦੀ ਹੋਈ ਸਕੂਲ ਦੀ ਪ੍ਰਬੰਧਕੀ ਕਮੇਟੀ।