ਜੋ 24 ਘੰਟਿਆਂ 'ਚ ਇਨਸਾਫ਼ ਦੇਣ ਦਾ ਦਾਅਵਾ ਕਰਦੇ ਸਨ,ਹੁਣ ਮੰਗਦੇ ਨੇ ਛੇ ਮਹੀਨੇ ਹੋਰ, ਇਨ੍ਹਾਂ ਦੀ ਨੀਅਤ 'ਚ ਖੋਟ - ਦੇਵ ਸਰਾਭਾ
ਮੁੱਲਾਂਪੁਰ ਦਾਖਾ, 25 ਜੁਲਾਈ (ਸਤਵਿੰਦਰ ਸਿੰਘ ਗਿੱਲ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 155ਵਾਂ ਦਿਨ ਪੂਰਾ ਹੋਇਆ। ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ਚ ਅੱਜ ਸਹਿਯੋਗੀ ਜਥੇਦਾਰ ਮੁਖਤਿਆਰ ਸਿੰਘ ਛਾਪਾ, ਢਾਡੀ ਕਰਨੈਲ ਸਿੰਘ ਛਾਪਾ, ਸ਼ਿੰਗਾਰਾ ਸਿੰਘ ਛਾਪਾ,ਸੁਖਦੇਵ ਸਿੰਘ ਛਾਪਾ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਸਰਕਾਰਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਤਿਆਰ ਨਹੀਂ ਤੇ ਨਾ ਹੀ ਬਹਿਬਲ ਕਲਾਂ 'ਚ ਨਿਰਦੋਸ਼ ਲੋਕਾਂ ਤੇ ਗੋਲੀਆਂ ਚਲਾਉਣ ਦੇ ਹੁਕਮ ਦੇਣ ਵਾਲਿਆਂ ਨੂੰ ਸਜ਼ਾਵਾਂ ਦੇਣ ਨੂੰ ਵੀ ਤਿਆਰ ਨਹੀਂ । ਜੋ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਖ਼ਰ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦੇਣਾ ਹੀ ਨਹੀ ਚਾਹੁੰਦੇ । ਹੁਣ ਲੱਗਦਾ ਹੈ ਕਿ ਪੰਜਾਬ 'ਚ ਆਪ ਦੀ ਸਰਕਾਰ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਦੇ ਨਾਲੋਂ ਵੱਧ ਘਾਣ ਕਰਨ ਤੇ ਤੁਲੀ ਜੋ ਸਿੱਖ ਕੌਮ ਦੀਆਂ ਹੱਕੀ ਮੰਗਾਂ ਤੇ ਵੀ ਟਾਲ ਮਟੋਲ ਕਰਦੀ ਹੈ । ਬਹਿਬਲ ਕਲਾਂ ਹੱਕ ਮੰਗਦੇ ਜੁਝਾਰੂਆਂ ਨਾਲ ਸਰਕਾਰ ਵਾਰ ਵਾਰ ਸਮਾਂ ਵਧਾਉਣ ਦੀ ਮੰਗ ਤੇ ਲੱਗਦਾ ਸਰਕਾਰ ਸਿੱਖਾਂ ਨੂੰ ਇਨਸਾਫ ਦੇਣ ਦੀ ਬਜਾਏ ਮੋਰਚੇ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ ਜੋ ਕਿਸੇ ਸਮੇਂ ਦੀ ਭਾਲ ਵਿੱਚ ਹੈ । ਅਸੀਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਜੱਦੀ ਪਿੰਡ ਸਰਾਭੇ ਤੋਂ ਪੰਥਕ ਮੋਰਚੇ ਦੇ ਸਾਰੇ ਆਗੂ ਸ਼ਹੀਦ ਕ੍ਰਿਸ਼ਨ ਭਗਵਾਨ ਤੇ ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਰਿਵਾਰ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਕਰਦੇ ਹਾਂ ।ਜਿਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਸਮਾਂ ਨਾ ਦੇ ਕੇ ਦੋ ਟੁੱਕ ਜਵਾਬ ਦਿੱਤਾ ਅਤੇ 31ਅਗਸਤ ਨੂੰ ਪੰਥਕ ਇਕੱਠ ਬੁਲਾਇਆ ਹੈ ਸੋ ਸਮੂਹ ਪੰਥ ਦਰਦੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਵੱਧ ਚੜ੍ਹ ਕੇ ਹਾਜ਼ਰੀ ਜ਼ਰੂਰ ਭਰਿਓ ।ਬਾਕੀ ਜਿਹੜੇ 24 ਘੰਟਿਆਂ 'ਚ ਇਨਸਾਫ਼ ਦੇਣ ਦਾ ਦਾਅਵਾ ਕਰਦੇ ਸਨ ਹੁਣ ਮੰਗਦੇ ਨੇ ਛੇ ਮਹੀਨੇ ਹੋਰ ਇਨ੍ਹਾਂ ਦੀ ਨੀਅਤ ਚ ਖੋਟ । ਉਨ੍ਹਾਂ ਅੱਗੇ ਆਖਿਆ ਕਿ ਜਿਸ ਦਿਨ ਦੀ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਸਿੱਖ ਧਰਮ ਦੇ ਮਸਲਿਆਂ 'ਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੱਕ ਵੀ ਏਦਾਂ ਦਾ ਐਲਾਨ ਨਹੀਂ ਕੀਤਾ ਜਿਸ ਨੂੰ ਸੁਣ ਕੇ ਸਿੱਖ ਆਗੂਆਂ ਦੇ ਮਨ ਨੂੰ ਸਕੂਨ ਮਿਲ ਸਕੇ। ਜਦ ਕਿ ਦਿਨੋਂ ਦਿਨ ਪੰਜਾਬ ਦੇ ਹੱਕਾਂ ਤੇ ਡਾਕੇ ਮਾਰ ਦੀ ਹੈ ਆਪ ਦੀ ਸਰਕਾਰ । ਜਦ ਕਿ 2014 'ਚ ਅਰਵਿੰਦ ਕੇਜਰੀਵਾਲ ਹੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਸੀ ,ਪਰ ਅੱਜ ਖ਼ੁਦ ਰਿਹਾਈ ਤੇ ਦਸਤਖ਼ਤ ਕਰਨ ਨੂੰ ਤਿਆਰ ਨਹੀਂ ਇਹ ਗੰਦੀ ਰਾਜਨੀਤੀ ਨਹੀਂ ਤਾਂ ਹੋਰ ਕੀ।ਉਨ੍ਹਾਂ ਨੇ ਆਖਰ ਵਿੱਚ ਆਖਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਵਾਉਣ ਲਈ ਸਰਾਭਾ ਪੰਥਕ ਮੋਰਚਾ ਸਥਾਨ ਵਿਖੇ ਇਕ ਪੰਥ ਇਕੱਠ 9 ਅਗਸਤ ਦਿਨ ਮੰਗਲਵਾਰ ਨੂੰ ਕੀਤਾ ਜਾਵੇਗਾ। ਇਸੇ ਦਿਨ ਮੋਰਚੇ 'ਚ ਹਾਜ਼ਰੀ ਲਵਾਉਣ ਲਈ ਸਿੱਖ ਕੌਮ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੇ ਸਤਿਕਾਰਯੋਗ ਪਿਤਾ ਬਾਪੂ ਸ.ਗੁਰਚਰਨ ਸਿੰਘ ਤੇ ਰੋਜ਼ਾਨਾ ਪਹਿਰੇਦਾਰ ਦੇ ਮੁੱਖ ਸੰਪਾਦਕ ਸਰਦਾਰ ਜਸਪਾਲ ਸਿੰਘ ਹੇਰਾਂ ਅਤੇ ਹੋਰ ਪੰਥਕ ਦਰਦੀ ਆਗੂ ਹਾਜ਼ਰੀ ਭਰਨਗੇ। ਇਸ ਮੌਕੇ ਸਰਪੰਚ ਜਗਤਾਰ ਸਿੰਘ ਸਰਾਭਾ,ਬਾਬਾ ਜਗਦੇਵ ਸਿੰਘ ਦੁੱਗਰੀ, ਗੁਰਦੇਵ ਸਿੰਘ ਦੁੱਗਰੀ, ਗਿਆਨੀ ਹਰਜੀਤ ਸਿੰਘ ਸਰਾਭਾ ,ਬਲਦੇਵ ਸਿੰਘ ਈਸ਼ਨਪੁਰ,ਕੁਲਦੀਪ ਸਿੰਘ ਕਿਲਾ ਰਾਏਪੁਰ, ਹਰਬੰਸ ਸਿੰਘ ਪੰਮਾ ਹਿੱਸੋਵਾਲ ,ਅੱਛਰਾ ਸਿੰਘ ਸਰਾਭਾ ਮੋਟਰਜ਼,ਅਮਰਜੀਤ ਸਿੰਘ ਸਰਾਭਾ,ਅਜਮੇਰ ਸਿੰਘ ਭੋਲਾ ਸਰਾਭਾ,ਤੇਜ਼ ਸਿੰਘ ਸਰਾਭਾ ਆਦਿ ਹਾਜ਼ਰੀ ਭਰੀ।