You are here

ਡਾਕਟਰ ਵਿਜੇ ਸਿੰਗਲਾ ਬਰਖ਼ਾਸਤ ਸਿਹਤ ਮੰਤਰੀ  ਖ਼ਿਲਾਫ਼ ਚਾਰਜਸ਼ੀਟ ਪੇਸ਼

ਚੰਡੀਗਡ਼੍ਹ, 26 ਜੁਲਾਈ (ਜਨਸ਼ਕਤੀ ਨਿਊਜ਼ ਬਿਊਰੋ  )ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਖ਼ਿਲਾਫ਼ ਚਾਰਜਸ਼ੀਟ ਪੇਸ਼ ਕਰ ਦਿੱਤੀ ਗਈ ਹੈ। ਸਿੰਗਲਾ ਨੂੰ 2 ਮਹੀਨੇ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਖਾਸਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਤੇਜ਼ੀ ਦਿਖਾਉਂਦੇ ਹੋਏ ਇਹ ਕਾਰਵਾਈ ਕੀਤੀ ਹੈ। ਫਿਲਹਾਲ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖ਼ਿਲਾਫ਼ ਚਾਰਜਸ਼ੀਟ ਪੇਸ਼ ਕੀਤੀ ਗਈ ਹੈ।ਇਸ ਸਮੇਂ ਸਿੰਗਲਾ ਜ਼ਮਾਨਤ 'ਤੇ ਬਾਹਰ ਹਨ। ਉਹ ਮਾਨਸਾ ਵਿੱਚ ਵਿਧਾਇਕ ਹੋਣ ਦੇ ਨਾਤੇ ਲਗਾਤਾਰ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਹੇ ਹਨ।ਡਾ: ਵਿਜੇ ਸਿੰਗਲਾ 'ਤੇ ਦੋਸ਼ ਸੀ ਕਿ ਉਹ ਵਿਭਾਗ ਦੇ ਟੈਂਡਰ ਸਮੇਤ ਹਰ ਕੰਮ 'ਚ 1 ਫੀਸਦੀ ਕਮਿਸ਼ਨ ਮੰਗ ਰਹੇ ਸਨ।ਵਿਭਾਗ ਦੇ ਇੰਜਨੀਅਰ ਨੇ ਇਸ ਦੀ ਸ਼ਿਕਾਇਤ ਸੀਐਮ ਭਗਵੰਤ ਮਾਨ ਨੂੰ ਕੀਤੀ। ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਮੁੱਖ ਮੰਤਰੀ ਤੱਕ ਪਹੁੰਚੀ। ਸੀਐਮ ਮਾਨ ਨੇ ਦਾਅਵਾ ਕੀਤਾ ਸੀ ਕਿ ਜਦੋਂ ਉਨ੍ਹਾਂ ਸਿੰਗਲਾ ਨੂੰ ਫੋਨ ਕਰਕੇ ਪੁੱਛਿਆ ਤਾਂ ਉਨ੍ਹਾਂ ਨੇ ਗੁਨਾਹ ਕਬੂਲ ਕਰ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਗਿਆ ਅਤੇ ਭ੍ਰਿਸ਼ਟਾਚਾਰ ਵਿਰੋਧੀ ਕੇਸ ਦਾਇਰ ਕੀਤਾ ਗਿਆ। ਵਿਜੀਲੈਂਸ ਨੇ ਥੋੜ੍ਹੀ ਦੇਰ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ।